ਮਾਨਸਾ: ਜ਼ਿਲ੍ਹੇ ਦੇ ਪਿੰਡ ਰਾਏਪੁਰ ਵਿੱਚ ਸਵੇਰੇ ਰਜਬਾਹਾ ਟੁੱਟ ਜਾਣ ਕਾਰਨ ਕਿਸਾਨਾਂ ਦੀ ਖੜ੍ਹੀ ਝੋਨੇ ਦੀ ਫਸਲ ਅਤੇ ਕਣਕ ਦੀ ਕੀਤੀ ਗਈ ਬਿਜਾਈ ਦੀ ਫਸਲ ਡੁੱਬ ਕੇ ਬਰਬਾਦ ਹੋ ਗਈ। ਇਨ੍ਹਾਂ ਹੀ ਪਿੰਡ ਵਿੱਚ ਲੋਕਾਂ ਦੇ ਘਰਾਂ ਦੇ ਵਿੱਚ ਪਾਣੀ ਦਾਖਲ ਹੋ ਗਿਆ। ਦੱਸ ਦਈਏ ਕਿ ਪਿੰਡ ਵਾਸੀ ਖੁਦ ਹੀ ਰਜਬਾਹੇ ਨੂੰ ਬੰਦ ਕਰਨ ਵਿਚ ਜੁੱਟੇ ਹੋਏ ਹਨ।
ਸਫਾਈ ਨਾ ਹੋਣ ਕਾਰਨ ਟੁੱਟਿਆ ਰਜਬਾਹਾ: ਦੱਸ ਦਈਏ ਕਿ ਰਜਬਾਹਿਆਂ ਦੀ ਸਫ਼ਾਈ ਨਾ ਹੋਣ ਕਾਰਨ ਰਜਬਾਹੇ ਟੁੱਟਣ ਦੇ ਚੱਲਦਿਆਂ ਕਿਸਾਨਾਂ ਦੀ ਹਰ ਵਾਰ ਫ਼ਸਲ ਬਰਬਾਦ ਹੋ ਜਾਂਦੀ ਹੈ। ਇਸ ਸਬੰਧੀ ਪਿੰਡ ਵਾਸੀ ਜਗਦੇਵ ਸਿੰਘ ਅਤੇ ਗੁਰਮੀਤ ਸਿੰਘ ਨੇ ਦੱਸਿਆ ਕਿ ਰਜਬਾਹੇ ਦੇ ਵਿਚਕਾਰ ਇਕ ਕਿੱਕਰ ਦਾ ਦਰੱਖਤ ਸੀ ਜੋ ਡਿੱਗਣ ਕਿਨਾਰੇ ਸੀ ਕਈ ਵਾਰ ਨਹਿਰੀ ਵਿਭਾਗ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਵੀ ਲਿਆਂਦਾ ਗਿਆ ਪਰ ਇਸ ਨੂੰ ਹਟਾਇਆ ਨਹੀਂ ਗਿਆ।
ਰਜਬਾਹਾ ਟੁੱਟਣ ਕਾਰਨ ਡੁੱਬੀਆਂ ਫਸਲਾਂ: ਪਿੰਡ ਵਾਸੀਆਂ ਨੇ ਦੱਸਿਆ ਕਿ ਅਧਿਕਾਰੀਆਂ ਵੱਲੋਂ ਨਾ ਹੀ ਰਜਬਾਹੇ ਦੀ ਸਫਾਈ ਕੀਤੀ ਗਈ ਜਿਸ ਕਾਰਨ ਅੱਜ ਸਵੇਰੇ ਚਾਰ ਵਜੇ ਦੇ ਕਰੀਬ ਇਹ ਰਜਬਾਹਾ ਟੁੱਟ ਜਾਣ ਕਾਰਨ ਕਿਸਾਨਾਂ ਦੀ ਖੜ੍ਹੀ ਝੋਨੇ ਦੀ ਫਸਲ ਅਤੇ ਕਣਕ ਦੀ ਕੀਤੀ ਗਈ ਬਿਜਾਈ ਦੀ ਫਸਲ ਪਾਣੀ ਵਿੱਚ ਡੁੱਬ ਚੁੱਕੀ ਹੈ ਅਤੇ ਨਾਲ ਹੀ ਪਿੰਡ ਦੇ ਗ਼ਰੀਬ ਘਰਾਂ ਵਿੱਚ ਵੀ ਪਾਣੀ ਦਾਖ਼ਲ ਹੋ ਗਿਆ ਹੈ।
ਪਿੰਡ ਦੇ ਲੋਕ ਖੁਦ ਕਰ ਰਹੇ ਰਜਬਾਹੇ ਨੂੰ ਬੰਦ ਕਰਨ ਦੀ ਕੋਸ਼ਿਸ਼: ਉਨ੍ਹਾਂ ਦੱਸਿਆ ਕਿ ਅਜੇ ਤੱਕ ਨਹਿਰੀ ਵਿਭਾਗ ਦਾ ਕੋਈ ਵੀ ਅਧਿਕਾਰੀ ਸੂਚਨਾ ਦੇਣ ਦੇ ਬਾਵਜੂਦ ਵੀ ਨਹੀਂ ਪਹੁੰਚਿਆ ਜਿਸ ਦੇ ਚਲਦਿਆਂ ਪਿੰਡ ਵਾਸੀ ਖੁਦ ਹੀ ਮਿੱਟੀ ਦੇ ਗੱਟੇ ਭਰ ਕੇ ਇਸ ਪਾੜ ਨੂੰ ਬੰਦ ਕਰਨ ਦੇ ਵਿੱਚ ਲੱਗੇ ਹੋਏ ਹਨ।
ਇਹ ਵੀ ਪੜੋ: ਸੁਧੀਰ ਸੂਰੀ ਕਤਲ ਮਾਮਲਾ: ਮੁਲਜ਼ਮ ਸੰਦੀਪ ਸੰਨੀ ਦੀ ਅੱਜ ਅਦਾਲਤ 'ਚ ਪੇਸ਼ੀ