ਮਾਨਸਾ:ਡੀਸੀ ਦਫ਼ਤਰ ਦੇ ਕਰਮਚਾਰੀਆਂ ਅਤੇ ਪੰਜਾਬ ਸਟੇਟ ਡੀ.ਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਤੀਜੇ ਦਿਨ ਵੀ ਹੜਤਾਲ ਜਾਰੀ ਹੈ।ਜਿਸ ਕਰਾਨ ਮਾਨਸਾ ਵਿਚ ਡੀ.ਸੀ ਦਫ਼ਤਰ ਦੇ ਕਰਮਚਾਰੀਆਂ ਨੇ ਕੰਮ-ਕਾਜ ਠੱਪ ਕਰ ਦਿੱਤਾ ਹੈ।ਇਸ ਮੌਕੇ ਕਰਮਚਾਰੀ ਲਾਲ ਸਿੰਘ ਦਾ ਕਹਿਣਾ ਹੈ ਕਿ ਸਾਰੇ ਕਰਮਚਾਰੀਆਂ ਦੀ ਮੀਟਿੰਗ ਹੋਵੇਗੀ ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।ਕਰਮਚਾਰੀਆਂ ਦੀ ਮੰਗ ਹੈ ਕਿ ਤਨਖਾਹ ਵਿਚ ਕਮਿਸ਼ਨ ਪੇ ਅਨੁਸਾਰ ਵਾਧਾ ਕੀਤਾ ਜਾਵੇ ਅਤੇ ਨੌਕਰੀ ਦੇ ਸਾਲਾਂ ਦੇ ਆਧਾਰਿਤ ਤਰੱਕੀਆਂ ਦਿੱਤੀਆ ਜਾਣ।
ਇਸ ਮੌਕੇ ਜਗਸੀਰ ਸਿੰਘ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਆਉਣ ਤੇ ਪੇ-ਕਮਿਸ਼ਨ ਲਾਗੂ ਕਰਕੇ ਕਰਮਚਾਰੀਆਂ ਨੂੰ ਮਿਲਣ ਵਾਲੇ ਸਾਰੇ ਭੱਤੇ ਦਿੱਤੇ ਜਾਣਗੇ ਪਰ ਸਾਢੇ 4 ਸਾਲ ਬੀਤ ਜਾਣ ਦੇ ਬਾਵਜੂਦ ਕੁੱਝ ਨਹੀਂ ਹੋਇਆ। ਉਨ੍ਹਾਂ ਕਿਹਾ ਹੈ ਕਿ ਸਰਕਾਰ ਵੱਲੋਂ ਸਾਡੀ 2 ਦਿਨ ਦੀ ਸਾਮੂਹਿਕ ਛੁੱਟੀ ਦਾ ਕੋਈ ਗੰਭੀਰ ਨੋਟਿਸ ਨਹੀਂ ਲਿਆ ਗਿਆ, ਜਿਸ ਕਾਰਨ ਅਸੀਂ ਇਸਨੂੰ ਇਕ ਦਿਨ ਲਈ ਅੱਗੇ ਵਧਾਇਆ ਹੈ। ਉਨ੍ਹਾਂ ਕਿਹਾ ਹੈ ਕਿ ਸਾਡੀ ਮੰਗ ਹੈ ਕਿ ਸੀਨੀਅਰ ਸਹਾਇਕ ਤੋਂ ਨਾਇਬ ਤਹਿਸੀਲਦਾਰ ਬਣਾਉਣ ਦਾ ਕੋਟਾ 50 ਫੀਸਦੀ ਕੀਤਾ ਜਾਵੇ ਅਤੇ ਨਾਲ ਹੀ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਵੀ ਜਾਰੀ ਕੀਤੀਆਂ ਜਾਣ। ਉਨ੍ਹਾਂ ਨੇ ਕਿਹਾ ਕਿ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
ਇਹ ਵੀ ਪੜੋ:viral video: ਅੱਖ ਝਪਕਦੇ ਹੀ ਦੋ ਮੰਜ਼ਿਲਾ ਮਕਾਨ ਹੋਇਆ ਢਹਿ-ਢੇਰੀ, ਵੇਖੋ ਵੀਡੀਓ