ਮਾਨਸਾ : ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਭਰ ਦੇ ਵਿੱਚ ਐਂਟੀ ਡਰੱਗ ਟਾਸਕ ਫੋਰਸ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਗਈ। ਇਸ ਮੁਹਿੰਮ ਦੇ ਤਹਿਤ ਮਾਨਸਾ ਜ਼ਿਲ੍ਹੇ ਦੇ ਪਿੰਡ ਭਮੇ ਕਲਾਂ ਵਿਖੇ ਐਂਟੀ ਡਰੱਗ ਟਾਸਕ ਫੋਰਸ ਵੱਲੋਂ ਦੋ ਨੌਜਵਾਨਾਂ ਨੂੰ ਵੱਡੀ ਤਾਦਾਦ ਵਿੱਚ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਫੜ੍ਹ ਲਿਆ। ਜਿਸ ਤੋਂ ਬਾਅਦ ਇਹਨਾਂ ਨੌਜਵਾਨਾਂ ਨੂੰ ਪੁਲਿਸ ਦੇ ਹਵਾਲੇ ਕਰਨ ਦੇ ਲਈ ਪੁਲਿਸ ਨੂੰ ਬੁਲਾਇਆ ਗਿਆ ਕਿ ਅਚਾਨਕ ਐਂਟੀ ਡਰੱਗ ਟਾਸਕ ਫੋਰਸ ਦੇ ਨੌਜਵਾਨ ਪਰਵਿੰਦਰ ਸਿੰਘ ਤੇ ਕੁਝ ਅਣਪਛਾਤੇ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਜਿਸ ਵਿੱਚ ਪਰਵਿੰਦਰ ਝੋਟੇ ਦੀ ਦਸਤਾਰ ਅਤੇ ਕੇਸਾਂ ਦੀ ਬੇਅਦਬੀ ਕੀਤੀ ਗਈ ਅਤੇ ਉਸ ਨੂੰ ਜਖਮੀ ਕਰ ਦਿੱਤਾ ਗਿਆ। ਇਹ ਸਾਰਾ ਵਾਕਿਆ ਮੀਡੀਆ ਅਤੇ ਸਥਾਨਕ ਲੋਕਾਂ ਦੇ ਸਾਹਮਣੇ ਹੋਇਆ ਜਿਸ ਦੀਆਂ ਤਸਵੀਰਾਂ ਵੀ ਕੈਮਰਿਆਂ ਵਿੱਚ ਕੈਦ ਹੋਈਆਂ ਹਨ। ਉਥੇ ਹੀ ਇਸ ਹਮਲੇ ਦੌਰਾਨ ਮੌਕੇ 'ਤੇ ਮੌਜੂਦ ਪੁਲਿਸ ਪਾਰਟੀ ਨੇ ਹਮਲਾ ਕਰਨ ਵਾਲਿਆਂ ਨੂੰ ਵੀ ਗ੍ਰਿਫਤਾਰ ਕਰ ਲਿਆ।
ਪੱਗ ਤੇ ਕੇਸਾਂ ਦੀ ਬੇਅਦਬੀ ਦਾ ਹੋਵੇ ਮਾਮਲਾ ਦਰਜ : ਉਧਰ ਨੌਜਵਾਨ ਪਰਵਿੰਦਰ ਸਿੰਘ ਨੇ ਕਿਹਾ ਕਿ ਉਹਨਾਂ ਵੱਲੋਂ ਨਸ਼ਿਆਂ ਦੇ ਖਿਲਾਫ ਮੁਹਿੰਮ ਚਲਾਈ ਗਈ ਹੈ। ਤਾਂ ਜੋ ਪੰਜਾਬ ਵਿੱਚ ਨਸ਼ੇ ਦਾ ਖਾਤਮਾ ਕੀਤਾ ਜਾ ਸਕੇ। ਪਰ ਜੋ ਲੋਕ ਅੱਜ ਵੀ ਨਸ਼ਾ ਵੇਚ ਰਹੇ ਹਨ ਉਹਨਾਂ ਕੁਝ ਨੌਜਵਾਨਾਂ ਨੇ ਜਾਣ ਬੁੱਝ ਕੇ ਸਾਡੇ 'ਤੇ ਹਮਲਾ ਕੀਤਾ ਹੈ। ਜਿਸ ਦੇ ਤਹਿਤ ਉਹਨਾਂ ਦੇ ਕੇਸਾਂ ਦੀ ਅਤੇ ਦਸਤਾਰ ਦੀ ਬੇਅਦਬੀ ਹੋਈ ਹੈ ਉਹਨਾਂ ਨੇ ਪੰਜਾਬ ਪੁਲਿਸ ਤੋਂ ਮੰਗ ਕੀਤੀ ਕਿ ਇਹਨਾਂ ਦੇ ਖਿਲਾਫ 295 ਦੇ ਤਹਿਤ ਮਾਮਲਾ ਦਰਜ ਕੀਤਾ ਜਾਵੇ।
- ਸੈਲੂਨ ਵਿੱਚ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਕਟਿੰਗ ਕਰਵਾਉਣ ਬਹਾਨੇ ਆਏ ਸੀ ਮੁਲਜ਼ਮ
- ਤਨਜ਼ਾਨੀਆ: ਬਾਰਿਆਦੀ, ਸਿਮਿਊ ਵਿੱਚ ਖਾਨ ਵਿੱਚ ਢਿੱਗਾਂ ਡਿੱਗਣ ਕਾਰਨ 22 ਲੋਕਾਂ ਦੀ ਮੌਤ
- ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਕੜਾਕੇ ਦੀ ਠੰਢ, ਹੱਡ ਚਿਰਵੀ ਠੰਢ ਤੋਂ ਕਦੋਂ ਮਿਲੇਗੀ ਰਾਹਤ ? ਜਾਣੋ
ਪਰਵਿੰਦਰ ਝੋਟੇ ਦੇ ਨਾਲ ਨਾਲ ਉਹਨਾਂ ਦੇ ਇੱਕ ਸਾਥੀ ਉੱਤੇ ਵੀ ਜਾਨਲੇਵਾ ਹਮਲਾ ਕੀਤਾ ਗਿਆ ਹੈ। ਜਿਸ ਨੇ ਪੁਲਿਸ ਤੋਂ ਮੁਲਜ਼ਮਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਜਦ ਤਕ ਪੁਲਿਸ ਵੱਲੋਂ ਮਾਮਲਾ ਦਰਜ ਨਹੀਂ ਕੀਤਾ ਜਾਂਦਾ ਉਦੋਂ ਤੱਕ ਉਹ ਧਰਨਾ ਦੇਣਗੇ ਅਤੇ ਘਰਾਂ ਨੂੰ ਵਾਪਿਸ ਨਹੀਂ ਜਾਣਗੇ।
ਪੁਲਿਸ ਨੇ ਬਣਦੀ ਕਾਰਵਾਈ ਦਾ ਦਿੱਤਾ ਭਰੋਸਾ : ਥਾਣਾ ਝੁਨੀਰ ਦੇ ਐਸਐਚ ਓ ਗਣੇਸ਼ਵਰ ਕੁਮਾਰ ਸ਼ਰਮਾ ਨੇ ਕਿਹਾ ਕਿ ਐਂਟੀ ਡਰੱਗ ਟਾਸਕ ਫੋਰਸ ਦੇ ਨੌਜਵਾਨ ਪਰਵਿੰਦਰ ਸਿੰਘ ਤੇ ਹਮਲਾ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਹਨਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪਾਬੰਦੀਸ਼ੁਦਾ ਪਕੜੇ ਗਏ ਕੈਬਸੂਲਾਂ ਦੇ ਮਾਮਲੇ ਵਿੱਚ ਵੀ ਨੌਜਵਾਨਾਂ ਤੇ ਵੱਖਰਾ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਦੇਰ ਰਾਤ ਝਨੇਰ ਪੁਲਿਸ ਵੱਲੋਂ ਕੇਸਾਂ ਦੀ ਬੇਅਦਬੀ ਅਤੇ ਦਸਤਾਰ ਦੀ ਬੇਅਦਬੀ ਕਰਨ ਦੇ ਮਾਮਲੇ ਵਿੱਚ 4 ਨੌਜਵਾਨਾਂ ਤੇ 295,323,34 ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।