ਮਾਨਸਾ: ਕੇਂਦਰ ਸਰਕਾਰ ਵਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦਿਆਂ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰਦਿਆਂ ਅੰਦੋਲਨ ਕਰ ਰਹੇ ਹਨ। ਇਸ ਅੰਦੋਲਨ 'ਚ ਕਈ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ। ਇਸ ਦੇ ਚੱਲਦਿਆਂ ਜ਼ਿਲ੍ਹਾ ਮਾਨਸਾ ਦੇ ਪਿੰਡ ਗਾਗੋਵਾਲ ਦੇ ਕਿਸਾਨ ਸੁਖਰਾਜ ਸਿੰਘ ਦੀ ਮੌਤ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਸੁਖਰਾਜ ਸਿੰਘ ਦਿੱਲੀ ਕਿਸਾਨ ਅੰਦੋਲਨ ਲਈ ਧਰਨੇ 'ਚ ਗਿਆ ਹੋਇਆ ਸੀ। ਕੁਝ ਦਿਨ ਪਹਿਲਾਂ ਜਦੋਂ ਮ੍ਰਿਤਕ ਕਿਸਾਨ ਧਰਨੇ ਤੋਂ ਆਪਣੇ ਪਿੰਡ ਵਾਪਸ ਆਇਆ ਤਾਂ ਆਉਂਦੇ ਹੀ ਉਸਦੀ ਸਿਹਤ ਖ਼ਰਾਬ ਹੋ ਗਈ। ਜਿਸ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ ਕਿਸਾਨ ਸੁਖਰਾਜ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਸੁਖਰਾਜ ਸਿੰਘ ਨੇ ਦੱਸਿਆ ਕਿ ਉਸਦਾ ਪਤੀ ਪਿਛਲੇ ਲੰਬੇ ਸਮੇਂ ਤੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਮੈਂਬਰ ਸੀ।