ਮਾਨਸਾ: ਸਰਕਾਰੀ ਹਸਪਤਾਲ ਦੇ ਜੱਚਾ ਬੱਚਾ ਦੀ ਮੌਤ ਹੋਣ ਤੋ ਬਾਅਦ ਪਰਿਵਾਰ ਨੇ ਹਸਪਤਾਲ ਦੇ ਡਾਕਟਰਾਂ ਤੇ ਦੋਸ਼ ਲਗਾਇਆ ਹੈ ਕਿ ਡਾਕਟਰ ਵੱਲੋ ਦੂਸਰੇ ਸਟਾਫ ਤੋ ਵੀਡੀਓ ਕਾਨਫਰੰਸ ਦੇ ਜਰੀਏ ਡਿਲਵਰੀ ਕਰਵਾਈ ਜਾ ਰਹੀ ਸੀ ਜਿਸ ਦੌਰਾਨ ਮਾਂ ਅਤੇ ਬੱਚੇ ਦੀ ਮੌਤ ਹੋ ਗਈ ਹੈ। ਪਰਿਵਾਰ ਨੇ ਡਾਕਟਰਾਂ ਦੇ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਹਸਪਤਾਲ ਦੇ ਬਾਹਰ ਧਰਨਾ ਲਗਾਇਆ ਹੈ।
ਪਰਿਵਾਰ ਦੇ ਦੋਸ਼: ਪੰਜਾਬ ਦੇ ਸਰਕਾਰੀ ਹਸਪਤਾਲ ਹਮੇਸ਼ਾ ਹੀ ਸੁਰਖੀਆ ਵਿੱਚ ਰਹਿੰਦੇ ਹਨ। ਅੱਜ ਫਿਰ ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਜੱਚਾ ਬੱਚਾ ਹਸਪਤਾਲ ਵਿਖੇ ਡਿਲਵਰੀ ਦੇ ਲਈ ਆਈ ਔਰਤ ਅਤੇ ਬੱਚੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸਦੇ ਚਲਦੇ ਪਰਿਵਾਰ ਨੇ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ ਤੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦਾ ਸਹੀ ਇਲਾਜ ਨਹੀਂ ਹੋਇਆ ਅਤੇ ਡਾਕਟਰ ਵੱਲੋ ਵੀਡੀਓ ਕਾਲ ਦੇ ਜਰੀਏ ਸਟਾਫ ਤੋ ਡਿਲਵਰੀ ਕਰਵਾਈ ਜਾ ਰਹੀ ਸੀ ਜਿਸ ਦੌਰਾਨ ਮਾਂ ਅਤੇ ਬੱਚੇ ਦੀ ਮੌਤ ਹੋ ਗਈ।
ਪਰਿਵਾਰ ਵੱਲੋਂ ਧਰਨਾ: ਪਰਿਵਾਰ ਨੇ ਸਰਕਾਰੀ ਹਸਪਤਾਲ ਵਿਖੇ ਧਰਨਾ ਲਗਾਕੇ ਕਾਰਵਾਈ ਦੀ ਮੰਗ ਕੀਤੀ ਹੈ। ਮ੍ਰਿਤਕਾ ਦਾ ਪਤੀ ਨੇ ਕਿਹਾ ਕਿ ਜਿੰਨੀ ਦੇਰ ਤੱਕ ਕਾਰਵਾਈ ਨਹੀਂ ਹੋਵੇਗੀ, ਉੰਨੀ ਦੇਰ ਤੱਕ ਸਸਕਾਰ ਵੀ ਨਹੀਂ ਕੀਤਾ ਜਾਵੇਗਾ। ਡਾਕਟਰ ਨੇ ਕਿਹਾ ਕਿ ਦੁੱਖ ਹੈ ਕਿ ਮਾਂ ਤੇ ਬੱਚੇ ਦੀ ਮੌਤ ਹੋਈ ਹੈ ਇਸ ਮਾਮਲੇ ਵਿੱਚ ਪਰਿਵਾਰ ਅਤੇ ਸਟਾਫ ਦੇ ਬਿਆਨ ਦਰਜ ਕਰਕੇ ਜਾਂਚ ਸੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪਾਣੀ ਵਾਲੀ ਟੈਂਕੀ 'ਤੇ ਚੜ੍ਹੇ ਜਲ ਸਪਲਾਈ ਵਿਭਾਗ ਦੇ ਕੱਚੇ ਕਾਮੇ