ETV Bharat / state

ਮੀਂਹ ਕਾਰਨ ਖਰਾਬ ਹੋਈ ਫ਼ਸਲ ਦੇ ਮੁਆਵਜ਼ੇ ਲਈ ਡੀਸੀ ਨੂੰ ਦਿੱਤਾ ਮੰਗ ਪੱਤਰ - ਪ੍ਰਸ਼ਾਸਨ

ਮਾਨਸਾ ਵਿਚ ਭਾਰੀ ਮੀਂਹ (Rain) ਪੈਣ ਕਰਕੇ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ।ਜਿਸ ਨੂੰ ਲੈ ਕੇ ਕਿਸਾਨਾਂ ਨੇ ਡੀਸੀ (DC) ਨੂੰ ਮੰਗ ਪੱਤਰ ਦਿੱਤਾ।ਕਿਸਾਨਾਂ ਦਾ ਕਹਿਣਾ ਹੈ ਕਿ ਡੀਸੀ ਨੇ ਭਰੋਸਾ ਦਿੱਤਾ ਹੈ ਜਲਦੀ ਹੀ ਕਾਗਜੀ ਕਾਰਵਾਈ ਮੁਆਵਜ਼ਾ ਦਿਵਾਇਆ ਜਾਵੇਗਾ।

ਮੀਂਹ ਕਾਰਨ ਖਰਾਬ ਹੋਈ ਫਸਲ ਦੇ ਮੁਆਵਜ਼ੇ ਲਈ ਡੀਸੀ ਨੂੰ ਦਿੱਤਾ ਮੰਗ ਪੱਤਰ

author img

By

Published : Aug 3, 2021, 8:37 AM IST

ਮਾਨਸਾ:ਪਿਛਲੇ ਦਿਨੀਂ ਮਾਨਸਾ ਵਿੱਚ ਭਾਰੀ ਮੀਂਹ (Rain) ਕਾਰਨ ਕਿਸਾਨਾਂ ਦੀ ਨਰਮੇ ਅਤੇ ਝੋਨੇ ਦੀ ਫਸਲ ਵਿਚ ਪਾਣੀ ਭਰ ਜਾਣ ਕਾਰਨ ਫ਼ਸਲ ਖਰਾਬ ਹੋ ਗਈ ਹੈ।ਪਿੰਡ ਧਿੰਗੜ, ਕਮਾਲੂ, ਦਲੀਏਵਾਲੀ ਅਤੇ ਬਹਿਣੀਵਾਲ ਆਦਿ ਪਿੰਡਾਂ ਦੇ ਲੋਕਾਂ ਨੇ ਇਕੱਠੇ ਹੋ ਕੇ ਡਿਪਟੀ ਕਮਿਸ਼ਨਰ (DC) ਨੂੰ ਮੰਗ ਪੱਤਰ ਦਿੱਤਾ।ਕਿਸਾਨਾਂ ਦਾ ਕਹਿਣਾ ਹੈ ਕਿ ਡੀਸੀ ਨੇ ਭਰੋਸਾ ਦਿੱਤਾ ਹੈ ਜਲਦੀ ਹੀ ਕਾਗਜ਼ੀ ਕਾਰਵਾਈ ਕਰਕੇ ਮੁਆਵਜ਼ਾ ਦਿਵਾਇਆ ਜਾਵੇਗਾ।

ਮੀਂਹ ਕਾਰਨ ਖਰਾਬ ਹੋਈ ਫਸਲ ਦੇ ਮੁਆਵਜ਼ੇ ਲਈ ਡੀਸੀ ਨੂੰ ਦਿੱਤਾ ਮੰਗ ਪੱਤਰ

ਇਸ ਮੌਕੇ ਕਿਸਾਨ ਹਰਦੇਵ ਸਿੰਘ ਬੁਰਜਰਾਠੀ ਦਾ ਕਹਿਣਾ ਹੈ ਕਿ ਮੀਂਹ ਦੇ ਨਾਲ ਨਰਮੇ ਦੀ ਫਸਲ ਤਬਾਹ ਹੋ ਗਈ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਮੀਂਹ ਜ਼ਿਆਦਾ ਪੈਣ ਨਾਲ ਕਈ ਘਰ ਵੀ ਨੁਕਸਾਨੇ ਗਏ ਹਨ ਪਰ ਪ੍ਰਸ਼ਾਸਨ ਨੇ ਅਜੇ ਤੱਕ ਕੋਈ ਸਾਰ ਨਹੀਂ ਲਈ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਡੀਸੀ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਖਰਾਬ ਹੋਈਆ ਫਸਲਾਂ ਅਤੇ ਡਿੱਗ ਚੁੱਕੇ ਘਰਾਂ ਜਾ ਜਾਇਜਾ ਲੈ ਕੇ ਮੁਆਵਜ਼ੇ ਲਈ ਕਾਰਵਾਈ ਕੀਤੀ ਜਾਵੇ।

ਕਿਸਾਨ ਮੰਗਾ ਸਿੰਘ ਦਾ ਕਹਿਣਾ ਹੈ ਕਿ ਕਿਸਾਨਾਂ ਦੀਆਂ ਫਸਲਾਂ ਤਬਾਹ ਹੋ ਚੁੱਕੀਆ ਹਨ ਜਿਸ ਕਰਕੇ ਹੁਣ ਡੀਸੀ ਨੂੰ ਮਿਲ ਕੇ ਮੰਗ ਚੁੱਕੀ ਹੈ ਕਿ ਗਿਰਦਾਵਰੀ ਕਰਵਾ ਕੇ ਸਰਕਾਰ ਨੂੰ ਭੇਜੀ ਜਾਵੇ ਤਾਂ ਕਿਸਾਨਾਂ ਨੂੰ ਤਬਾਹ ਹੋਈ ਫ਼ਸਲ ਦਾ ਮੁਆਵਜਾ ਮਿਲ ਸਕੇ।

ਕਿਸਾਨਾਂ ਦਾ ਕਹਿਣਾ ਹੈ ਕਿ ਡਿਪਟੀ ਕਮਿਸ਼ਨਰ ਨੇ ਸਾਨੂੰ ਵਿਸ਼ਵਾਸ ਦਿਵਾਇਆ ਹੈ ਕਿ ਜਲਦ ਹੀ ਕਾਗਜੀ ਕਾਰਵਾਈ ਕਰਵਾ ਕੇ ਸਰਕਾਰ ਨੂੰ ਭੇਜ ਦਿੱਤੀ ਜਾਵੇਗੀ ਤਾਂ ਕਿਸਾਨਾਂ ਨੂੰ ਨੁਕਸਾਨੀ ਗਈ ਫ਼ਸਲ ਦਾ ਮੁਆਵਜ਼ਾ ਮਿਲ ਸਕੇ।

ਇਹ ਵੀ ਪੜੋ:ਪੰਜਾਬੀ ਸੱਭਿਆਚਾਰ ਦਾ ਪ੍ਰਸਾਰ ਕਰ ਰਿਹਾ ਮੂਰਤੀ ਕਲਾਕਾਰ ਬੱਬਲੂ

ETV Bharat Logo

Copyright © 2024 Ushodaya Enterprises Pvt. Ltd., All Rights Reserved.