ਮਾਨਸਾ: ਜ਼ਿਲ੍ਹਾ ਕਚਹਿਰੀ ਦੇ ਵਿੱਚ ਐੱਸਐੱਸਪੀ ਦਫ਼ਤਰ ਦੇ ਬਾਹਰ ਸੰਯੁਕਤ ਕਿਸਾਨ ਮੋਰਚੇ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਕਿਸਾਨਾਂ ਦੀ ਮੰਗ ਹੈ ਕਿ ਪਿਛਲੇ ਦਿਨੀਂ ਪਿੰਡ ਕੁਲਰੀਆਂ ਦੇ ਕਿਸਾਨ ਜਗਜੀਤ ਸਿੰਘ ਨੂੰ ਖੁਦਕੁਸ਼ੀ ਕਰਨ ਦੇ ਲਈ ਮਜਬੂਰ ਕਰਨ ਵਾਲੇ ਆੜ੍ਹਤੀਏ ਦੀ ਗ੍ਰਿਫ਼ਤਾਰੀ ਕੀਤੀ ਜਾਵੇ।
ਇਸ ਸਬੰਧੀ ਕਿਸਾਨ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ ਅਤੇ ਮਹਿੰਦਰ ਸਿੰਘ ਭੈਣੀਬਾਘਾ ਨੇ ਕਿਹਾ ਕਿ ਪਿਛਲੇ ਦਿਨੀਂ ਪਿੰਡ ਕੁਲਰੀਆਂ ਦਾ ਕਿਸਾਨ ਜਗਜੀਤ ਸਿੰਘ ਆੜ੍ਹਤੀਏ ਤੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਗਿਆ ਸੀ। ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਪਹਿਲਾਂ ਕੂਲਰੀਆਂ ਚੌਕੀ ਦਾ ਘਿਰਾਓ ਕੀਤਾ ਗਿਆ, ਉਸ ਤੋਂ ਬਾਅਦ ਡੀ.ਐੱਸ.ਪੀ ਦਫਤਰ ਬੁਢਲਾਡਾ ਅਤੇ ਅੱਜ ਐੱਸਐੱਸਪੀ ਦਫ਼ਤਰ ਮਾਨਸਾ ਦਾ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਅਜੇ ਤੱਕ ਆੜ੍ਹਤੀਏ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ, ਜਿਸ ਨੂੰ ਗ੍ਰਿਫਤਾਰ ਕਰਵਾਉਣ ਦੇ ਲਈ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਇਹ ਸੰਕੇਤਕ ਧਰਨਾ ਦਿੱਤਾ ਗਿਆ ਹੈ।
ਜੇਕਰ ਆਉਣ ਵਾਲੇ ਦਿਨਾਂ ਦੇ ਵਿੱਚ ਜਲਦ ਹੀ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਵੀ ਇਸ ਧਰਨੇ ਦੇ ਵਿੱਚ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਬਿਜਲੀ ਕੱਟਾਂ ਤੇ ਕੱਚੇ ਮਾਲ ਦੀਆਂ ਕੀਮਤਾਂ ਨੇ ਕਾਰੋਬਾਰੀਆਂ ਦੀ ਉਡਾਈ ਨੀਂਦ