ETV Bharat / state

ਨਰਮਾ ਖ਼ਰਾਬੇ ਦਾ ਮੁਆਵਜ਼ਾ, ਕਿਸਾਨਾਂ ਦੀ ਮੰਗ ਇੱਕ ਧਰਨੇ ਅਲੱਗ ਅਲੱਗ ਕਿਉਂ ? - compensation of cotton crop damage

ਮਾਨਸਾ ਵਿਖੇ ਨਰਮਾ ਖ਼ਰਾਬੇ ਦੇ ਮੁਆਵਜ਼ੇ (Compensation for mild damage) ਲਈ ਕਿਸਾਨਾਂ ਅਤੇ ਮਜ਼ਦੂਰਾਂ ਦੀ ਵਿੱਚ ਵੰਡ ਨੂੰ ਲੈਕੇ ਫਿਰ ਡਿਪਟੀ ਕਮਿਸ਼ਨਰ ਦਫ਼ਤਰ ਵੱਲ ਮਾਰਚ (March to Deputy Commissioner's Office) ਕੀਤਾ ਗਿਆ ਅਤੇ ਪੁਲਿਸ ਦੀਆਂ ਰੋਕਾਂ ਤੋੜਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਮਿੰਨੀ ਸੈਕਟਰੀਏਟ ਦੇ ਕੋਲ ਧਰਨਾ ਲਾ ਕੇ ਪ੍ਰਸ਼ਾਸਨ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ।

ਨਰਮਾ ਖ਼ਰਾਬੇ ਦਾ ਮੁਆਵਜ਼ਾ
ਨਰਮਾ ਖ਼ਰਾਬੇ ਦਾ ਮੁਆਵਜ਼ਾ
author img

By

Published : Mar 17, 2022, 7:50 AM IST

ਮਾਨਸਾ: ਮਾਲਵਾ ਖੇਤਰ ਦੇ ਵਿੱਚ ਖ਼ਰਾਬ ਹੋਈ ਨਰਮੇ ਦੀ ਫ਼ਸਲ (Cotton crop) ਦੇ ਮੁਆਵਜ਼ੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ (Protests against the government) ਕੀਤੇ ਜਾ ਰਹੇ ਹਨ। ਮਾਨਸਾ ਦੇ ਵਿੱਚ ਜਿੱਥੇ ਵੱਖ-ਵੱਖ ਕਿਸਾਨ ਜਥੇਬੰਦੀਆ ਵੱਲੋਂ ਕਈ ਦਿਨਾਂ ਤੋਂ ਪੱਕਾ ਮੋਰਚਾ ਲਗਾਇਆ ਹੈ, ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵੀ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਹ ਵੀ ਪੜੋ: ਮਾਨ ਸਰਕਾਰ ਦਾ ਪਹਿਲਾ ਵਿਧਾਨ ਸਭਾ ਇਜਲਾਸ, ਨਵੇਂ ਵਿਧਾਇਕਾਂ ਨੂੰ ਚੁਕਾਈ ਜਾਵੇਗੀ ਸਹੁੰ

ਮਾਨਸਾ ਦੇ ਵਿੱਚ ਇਕ ਵੱਖਰੀ ਤਸਵੀਰ ਦੇਖੀ ਗਈ ਜਿੱਥੇ ਕਿ ਦੀਵਾਰ ਦੀ ਇਕ ਸਾਈਡ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਦੂਸਰੀ ਸਾਈਡ ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਮਾਨਸਾ ਵਿਖੇ ਨਰਮਾ ਖ਼ਰਾਬੇ ਦੇ ਮੁਆਵਜ਼ੇ ਲਈ ਕਿਸਾਨਾਂ ਅਤੇ ਮਜ਼ਦੂਰਾਂ ਦੀ ਵਿੱਚ ਵੰਡ ਨੂੰ ਲੈਕੇ ਫਿਰ ਡਿਪਟੀ ਕਮਿਸ਼ਨਰ ਦਫ਼ਤਰ ਵੱਲ ਮਾਰਚ ਕੀਤਾ ਗਿਆ ਅਤੇ ਪੁਲਿਸ ਦੀਆਂ ਰੋਕਾਂ ਤੋੜਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਮਿੰਨੀ ਸੈਕਟਰੀਏਟ ਦੇ ਕੋਲ ਧਰਨਾ (Protest near Mini Secretariat) ਲਾ ਕੇ ਪ੍ਰਸ਼ਾਸਨ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ।

ਨਰਮਾ ਖ਼ਰਾਬੇ ਦਾ ਮੁਆਵਜ਼ਾ

ਕਿਸਾਨ ਆਗੂਆਂ ਨੇ ਕਿਹਾ ਕਿ ਤੁਰੰਤ ਪਿੰਡਾਂ ਦੇ ਵਿਚ ਨਰਮਾ ਖ਼ਰਾਬੇ ਦਾ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਮੁਆਵਜ਼ਾ ਜਾਰੀ ਨਾ ਕੀਤਾ ਗਿਆ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜੋ: 'ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫੈਸਲਾ, ਹਰਭਜਨ ਸਿੰਘ ਨੂੰ ਮਿਲ ਸਕਦੀ ਇਹ ਜ਼ਿੰਮੇਵਾਰੀ'

ਉਥੇ ਜਦੋਂ ਉਨ੍ਹਾਂ ਨੂੰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵੀ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਵੱਖਰੇ ਤੌਰ ਤੇ ਲਗਾਏ ਧਰਨੇ ਸਬੰਧੀ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਜਥੇਬੰਦੀਆਂ ਦੇ ਆਪਣੇ ਆਪਣੇ ਮੱਤਭੇਦ ਹਨ, ਪਰ ਮੰਗ ਇੱਕੋ ਹੈ ਅਤੇ ਉਹ ਵੀ ਕਿਸਾਨਾਂ ਦੇ ਲਈ ਲੜ ਰਹੇ ਹਨ ਅਤੇ ਅਸੀਂ ਵੀ ਕਿਸਾਨਾਂ ਮਜ਼ਦੂਰਾਂ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਨਰਮਾ ਖ਼ਰਾਬੇ ਦਾ ਮਜ਼ਦੂਰਾਂ ਅਤੇ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਤੁਰੰਤ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜੋ: ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠੇ ਭਗਵੰਤ ਮਾਨ, ਗਾਡ ਆਫ ਆਨਰ ਨਾਲ ਕੀਤਾ ਸਨਮਾਨਿਤ

ETV Bharat Logo

Copyright © 2025 Ushodaya Enterprises Pvt. Ltd., All Rights Reserved.