ETV Bharat / state

ਰੋਡਵੇਜ਼ ਦੇ ਕੱਚੇ ਕਰਮਚਾਰੀਆਂ ਨੇ ਮੁੜ ਵਜਾਇਆ ਸੰਘਰਸ਼ ਦਾ ਬਿਗਲ

ਤਾਜ਼ਾ ਤਸਵੀਰਾਂ ਮਾਨਸਾ ਤੋਂ ਸਾਹਮਣੇ ਆਈਆਂ ਹਨ। ਜਿੱਥੇ ਆਪਣੀਆਂ ਮੰਗਾਂ ਨੂੰ ਲੈਕੇ ਪੀ.ਆਰ.ਟੀ.ਸੀ, ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਕਰਮਚਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Protest against Punjab Government) ਕੀਤਾ।

ਰੋਡਵੇਜ਼ ਦੇ ਕੱਚੇ ਕਰਮਚਾਰੀਆਂ ਨੇ ਮੁੜ ਵਜਾਇਆ ਸੰਘਰਸ਼ ਦਾ ਬਿਗਲ
ਰੋਡਵੇਜ਼ ਦੇ ਕੱਚੇ ਕਰਮਚਾਰੀਆਂ ਨੇ ਮੁੜ ਵਜਾਇਆ ਸੰਘਰਸ਼ ਦਾ ਬਿਗਲ
author img

By

Published : May 17, 2022, 12:44 PM IST

ਮਾਨਸਾ: ਪੰਜਾਬ ਦੀ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਪੰਜਾਬ ਦੇ ਕੱਚੇ ਮੁਲਾਜ਼ਮਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਹਨ, ਪਰ ਜਿਵੇਂ ਹੀ ਪੰਜਾਬ ਅੰਦਰ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣੀ ਤਾਂ ਲੱਗ ਰਿਹਾ ਕਿ ਪਾਰਟੀ ਚੋਣਾਂ ਤੋਂ ਪਹਿਲਾਂ ਕੀਤੇ ਭੁੱਲ ਚੁੱਕੀ ਹੈ। ਕਿਉਂਕਿ ਅੱਜ ਵੀ ਪੰਜਾਬ ਅੰਦਰ ਪਿਛਲੀਆਂ ਸਰਕਾਰਾਂ ਵਾਂਗ ਹੀ ਧਰਨੇ ਪ੍ਰਦਰਸ਼ਨ ਜਾਰੀ (Protests continue) ਹਨ। ਜਿਸ ਦੀਆਂ ਤਾਜ਼ਾ ਤਸਵੀਰਾਂ ਮਾਨਸਾ ਤੋਂ ਸਾਹਮਣੇ ਆਈਆਂ ਹਨ। ਜਿੱਥੇ ਆਪਣੀਆਂ ਮੰਗਾਂ ਨੂੰ ਲੈਕੇ ਪੀ.ਆਰ.ਟੀ.ਸੀ, ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਕਰਮਚਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Protest against Punjab Government) ਕੀਤਾ।

PRTC, ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਕਰਮਚਾਰੀਆਂ ਨੇ ਮੁੜ ਤੋਂ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਬੁਢਲਾਡਾ ਬੱਸ ਡੀਪੂ ਦੇ ਗੇਟ ‘ਤੇ ਇਨ੍ਹਾਂ ਕਰਮਚਾਰੀਆਂ ਨੇ 2 ਘੰਟਿਆਂ ਲਈ ਗੇਟ ਰੈਲੀ ਕਰਕੇ ਪ੍ਰਦਰਸ਼ਨ ਕੀਤਾ। ਉੱਥੇ ਉਨ੍ਹਾਂ ਕਿਹਾ ਕਿ 24 ਮਈ ਨੂੰ ਵੀ 2 ਘੰਟਿਆਂ ਲਈ ਬੱਸ ਸਟੈਂਡ ਬੰਦ ਕੀਤੇ ਜਾਣਗੇ। ਗੇਟ ਰੈਲੀ ਕਰ ਰਹੇ ਕੱਚੇ ਕਾਮਿਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਅਸੀਂ ਪਿਛਲੀਆਂ ਸਰਕਾਰਾਂ ਦੇ ਸਮੇਂ ਵੀ ਬਹੁਤ ਸੰਘਰਸ਼ ਕੀਤਾ ਅਤੇ ਸਰਕਾਰਾਂ ਵੱਲੋਂ ਸਾਨੂੰ ਲਾਰਿਆਂ ਵਿੱਚ ਉਲਝਾ ਕੇ ਰੱਖਿਆ ਗਿਆ ਅਤੇ ਇਸੇ ਦੌਰਾਨ ਚੋਣ ਜ਼ਾਬਤਾ ਲਾਗੂ ਹੋ ਗਿਆ।

ਰੋਡਵੇਜ਼ ਦੇ ਕੱਚੇ ਕਰਮਚਾਰੀਆਂ ਨੇ ਮੁੜ ਵਜਾਇਆ ਸੰਘਰਸ਼ ਦਾ ਬਿਗੌਲ

ਉਨ੍ਹਾਂ ਕਿਹਾ ਕਿ ਅਸੀਂ ਪਿਛਲੀਆਂ ਸਰਕਾਰਾਂ ਦੇ ਖ਼ਿਲਾਫ਼ ਕਾਫ਼ੀ ਸੰਘਰਸ਼ ਕੀਤਾ ਅਤੇ ਅਸੀਂ ਚਾਹੁੰਦੇ ਸੀ ਕਿ ਪੰਜਾਬ ਵਿੱਚ ਬਦਲ ਹੋਵੇ ਅਤੇ ਲੋਕਾਂ ਨੇ ਬਦਲਾਵ ਕਰਦੇ ਹੋਏ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ, ਜਿਸ ਤੋਂ ਲੋਕਾਂ ਨੂੰ ਕਾਫ਼ੀ ਉਮੀਦਾਂ ਸਨ। ਉਨ੍ਹਾਂ ਕਿਹਾ ਕਿ ਅੱਜ ਮੌਜੂਦਾ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਹੀ ਲਾਰੇ ਲਾਉਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸਾਰੇ ਵਿਭਾਗਾਂ ਦੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਪਰ ਹੁਣ ਸਰਕਾਰ ਵੱਲੋਂ ਸਾਡੇ ਨਾਲ ਧੋਖਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਸੱਦੇ ‘ਤੇ ਪੂਰੇ ਪੰਜਾਬ ਦੇ ਬੱਸ ਡਿਪੂਆਂ ਵਿੱਚ 2 ਘੰਟੇ ਲਈ ਗੇਟ ਰੈਲੀ ਕੀਤੀ ਗਈ ਹੈ ਅਤੇ 17 ਮਈ ਨੂੰ ਸੂਬਾ ਪੱਧਰੀ ਕਾਨਫਰੰਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕੇ 24 ਮਈ ਨੂੰ ਪੂਰੇ ਪੰਜਾਬ ਵਿੱਚ 2 ਘੰਟੇ ਲਈ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Live Update: ਕਿਸਾਨ ਆਗੂਆਂ ਦੀ ਸਰਕਾਰ ਦੇ ਨਾਲ ਬੈਠਕ ਮੁਲਤਵੀ

ETV Bharat Logo

Copyright © 2024 Ushodaya Enterprises Pvt. Ltd., All Rights Reserved.