ETV Bharat / state

'ਚਾਹੇ ਹਾਂ ਚਾਹੇ ਨਾਂਹ' ਟਰੈਕਟਰ ਮਾਰਚ ਕਰਾਂਗੇ ਜ਼ਰੂਰ - ਟਰੈਕਟਰ ਮਾਰਚ ਕਰਾਂਗੇ ਜ਼ਰੂਰ

ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਲੈ ਕੇ ਕਿਸਾਨਾਂ ਵਿੱਚ ਇੱਕ ਪਾਸੇ ਜਿੱਥੇ ਨਿਰਾਸ਼ਾ ਪਾਈ ਜਾ ਰਹੀ ਹੈ ਉਥੇ ਹੀ ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਚਾਹੇ ਦਿੱਲੀ ਪੁਲਿਸ ਉਨ੍ਹਾਂ ਨੂੰ ਰੋਕਣ ਦੀ ਲੱਖ ਕੋਸ਼ਿਸ਼ ਕਰ ਲਵੇ ਪਰ 26 ਜਨਵਰੀ ਨੂੰ ਹੋਣ ਵਾਲਾ ਟਰੈਕਟਰ ਮਾਰਚ ਤਾਂ ਹੋ ਕੇ ਰਹੇਗਾ।

'ਚਾਹੇ ਹਾਂ ਚਾਹੇ ਨਾਂਹ' ਟਰੈਕਟਰ ਮਾਰਚ ਕਰਾਂਗੇ ਜ਼ਰੂਰ

author img

By

Published : Jan 18, 2021, 7:49 PM IST

ਚੰਡੀਗੜ੍ਹ: ਕਿਸਾਨ ਜਥੇਬੰਦੀਆਂ ਦੇ 26 ਜਨਵਰੀ ਨੂੰ ਟਰੈਕਟਰ ਮਾਰਚ ਕਰਨ ਦੇ ਐਲਾਨ ਤੋਂ ਬਾਅਦ ਦੇਸ਼ ਭਰ 'ਚ ਜ਼ੋਰਾਂ ਨਾਲ ਤਿਆਰੀਆਂ ਚੱਲ ਰਹੀਆਂ ਹਨ। ਪੰਜਾਬ 'ਚ ਵੀ ਲੋਕਾਂ ਵੱਲੋਂ ਟਰੈਕਟਰ ਮਾਰਚ ਨੂੰ ਲੈ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਪਰ ਅੱਜ ਟਰੈਕਟਰ ਮਾਰਚ ਨੂੰ ਲੈ ਕੇ ਹੋਈ ਸੁਣਵਾਈ 'ਚ ਸੁਪਰੀਮ ਕੋਰਟ ਨੇ ਸਾਰਾ ਦਾਰੋਮਦਾਰ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ ਹੈ। ਅਦਾਲਤ ਨੇ ਸੁਣਵਾਈ ਦੌਰਾਨ ਕਿਹਾ ਕਿ ਦਿੱਲੀ ਪੁਲਿਸ ਇਹ ਤੈਅ ਕਰੇਗੀ ਕਿ ਦਿੱਲੀ ਵਿੱਚ ਕਿਸ ਨੇ ਦਾਖ਼ਲ ਹੋਣਾ ਹੈ ਜਾਂ ਕਿਸ ਨੇ ਨਹੀਂ।

ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਕਿਸਾਨ ਨਿਰਾਸ਼

ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਲੈ ਕੇ ਕਿਸਾਨਾਂ ਵਿੱਚ ਇੱਕ ਪਾਸੇ ਜਿੱਥੇ ਨਿਰਾਸ਼ਾ ਪਾਈ ਜਾ ਰਹੀ ਹੈ, ਉਥੇ ਹੀ ਸੁਪਰੀਮ ਕੋਰਟ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਵਿਚੋਲਗੀ ਕਰ ਰਹੀ ਹੈ। ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਚਾਹੇ ਦਿੱਲੀ ਪੁਲਿਸ ਉਨ੍ਹਾਂ ਨੂੰ ਰੋਕਣ ਦੀ ਲੱਖ ਕੋਸ਼ਿਸ਼ ਕਰ ਲਵੇ ਪਰ 26 ਜਨਵਰੀ ਨੂੰ ਹੋਣ ਵਾਲਾ ਟਰੈਕਟਰ ਮਾਰਚ ਤਾਂ ਹੋ ਕੇ ਰਹੇਗਾ।

'ਚਾਹੇ ਹਾਂ ਚਾਹੇ ਨਾਂਹ' ਟਰੈਕਟਰ ਮਾਰਚ ਕਰਾਂਗੇ ਜ਼ਰੂਰ

ਚਾਹੇ ਹਾਂ ਚਾਹੇ ਨਾ, ਟਰੈਕਟਰ ਮਾਰਚ ਕਰਾਂਗੇ ਜ਼ਰੂਰ

ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਰਿੰਗ ਰੋਡ, ਜਿਸ ਦੀ ਲੰਬਾਈ ਲਗਭਗ 50 ਕਿਲੋਮੀਟਰ ਹੈ, ਉਸ ਥਾਂ 'ਤੇ ਇਹ ਮਾਰਚ ਕੱਢਣ ਦਾ ਫ਼ੈਸਲਾ ਲਿਆ ਹੈ ਪਰ ਜੇ ਇੱਥੇ ਉਨ੍ਹਾਂ ਨੂੰ ਦਿੱਲੀ ਪੁਲਿਸ ਰੋਕਦੀ ਹੈ ਤਾਂ ਉਹ ਬੈਰੀਕੇਡ ਤੋੜ ਕੇ ਇਸ ਮਾਰਚ ਨੂੰ ਕੱਢਣਗੇ।

ਪੰਜਾਬ ਭਰ 'ਚ ਜਾਰੀ ਰਿਹਸਲ

ਕਿਸਾਨਾਂ ਵੱਲੋਂ ਪੰਜਾਬ ਭਰ ਵਿੱਚ ਟਰੈਕਟਰ ਮਾਰਚ ਦੀ ਰਿਹਰਸਲ ਕੀਤੀ ਜਾ ਰਹੀ ਅਤੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੀਤੇ ਜਾ ਰਹੇ ਹਨ। ਪੰਜਾਬ ਭਰ ਦੀਆਂ ਕਿਸਾਨ ਯੂਨੀਅਨਾਂ ਵੱਲੋਂ ਸੂਬੇ ਭਰ 'ਚ ਟਰੈਕਟਰ ਮਾਰਚ ਕਰਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ 26 ਜਨਵਰੀ ਨੂੰ ਟਰੈਕਟਰ ਮਾਰਚ 'ਚ ਜ਼ਿਆਦਾਤਰ ਕਿਸਾਨ ਸ਼ਾਮਲ ਹੋਣ ਤਾਂ ਜੋ ਕੇਂਦਰ ਸਰਕਾਰ ਦੇ ਵਿਰੁੱਧ ਪ੍ਰਦਰਸ਼ਨ ਕਰਕੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।

ਬਹੁਗਿਣਤੀ 'ਚ ਇਕੱਠ ਕਰਕੇ ਸਰਕਾਰ ਨੂੰ ਵਿਖਾਇਆ ਜਾ ਰਿਹਾ ਹੈ ਸ਼ਕਤੀ ਪ੍ਰਦਰਸ਼ਨ

ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਜਦੋਂ ਤੱਕ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨਾਂ ਵੱਲੋਂ ਆਪਣੇ ਧਰਨੇ ਪ੍ਰਦਰਸ਼ਨ ਇਸੇ ਤਰ੍ਹਾਂ ਹੀ ਜਾਰੀ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਨਾਲ ਨਾ ਇਕੱਲੇ ਕਿਸਾਨਾਂ ਨੂੰ ਹੀ ਬਲਕਿ ਮਜ਼ਦੂਰ ਵਰਗ ਦੇ ਨਾਲ-ਨਾਲ ਆਮ ਵਿਅਕਤੀ ਨੂੰ ਵੀ ਨੁਕਸਾਨ ਪਹੁੰਚੇਗਾ।

ਸਿਆਸੀ ਆਗੂਆਂ ਦਾ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਜੰਮ ਕੇ ਵਿਰੋਧ

ਖੇਤੀ ਬਿਲਾਂ ਦਾ ਵਿਰੋਧ ਜਿੱਥੇ ਕਿਸਾਨ ਦਿੱਲੀ-ਹਰਿਆਣਾ ਦੀ ਸਰਹੱਦ 'ਤੇ ਕਰ ਰਹੇ ਹਨ ਤਾਂ ਉਥੇ ਹੀ ਪੰਜਾਬ ਵਾਸੀ ਵੀ ਕਿਸਾਨਾਂ ਦਾ ਸਾਥ ਦਿੰਦੇ ਹੋਏ ਵਿਖਾਈ ਦੇ ਰਹੇ ਹਨ। ਪੰਜਾਬ ਵਿੱਚ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਹੀ ਅੰਮ੍ਰਿਤਸਰ ਦੇ ਪੁਤਲੀਘਰ ਇਲਾਕੇ ਦੇ ਜ਼ੋਨ ਨੰਬਰ ਪੰਜ ਦੀ ਪਾਰਕ ਵਿੱਚ ਓਪਨ ਜਿੰਮ ਦਾ ਉਦਘਾਟਨ ਕਰਨ ਆਏ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੂੰ ਇਲਾਕਾ ਵਾਸੀਆਂ ਦੇ ਵਿਰੋਧ ਕਾਰਨ ਬੇਰੰਗ ਮੁੜਨਾ ਪਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.