ਮਾਨਸਾ: ਕਿਸਾਨਾਂ ਨੂੰ ਕਦੇ ਕੁਦਰਤੀ ਮਾਰ ਕਦੇ ਫੈਕਟਰੀਆਂ ਦੀ ਮਾਰ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਮਾਨਸਾ ਜ਼ਿਲ੍ਹੇ ਦੇ ਪਿੰਡ ਬਣਾਂਵਾਲਾ ’ਚ ਲੱਗਿਆ ਥਰਮਲ ਪਲਾਂਟ (Thermal plant) ਵੀ ਕਿਸਾਨਾਂ ਦੇ ਲਈ ਪਿਛਲੇ ਦਿਨੀਂ ਆਫ਼ਤ ਲੈ ਕੇ ਹੀ ਹੈ ਪਿਛਲੇ ਦਿਨੀਂ ਚੱਲੀ ਤੇਜ਼ ਹਨ੍ਹੇਰੀ ਦੇ ਕਾਰਨ ਥਰਮਲ (Thermal plant) ਦੀ ਰਾਖ ਨਰਮੇ ਦੀ ਫਸਲ (Cotton crop) ’ਤੇ ਡਿੱਗਣ ਕਾਰਨ ਨਰਮੇ ਦੀ ਫ਼ਸਲ ਬਿਲਕੁਲ ਤਬਾਹ ਹੋ ਚੁੱਕੀ ਹੈ। ਕਿਸਾਨਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੀ ਨਰਮੇ ਦੀ ਫ਼ਸਲ (Cotton crop) ਖ਼ਰਾਬ ਹੁੰਦੀ ਰਹੀ ਅਤੇ ਇਸ ਵਾਰ ਫਿਰ ਰਾਖ ਡਿੱਗਣ ਕਾਰਨ ਨਰਮੇ ਦੀ ਫਸਲ (Cotton crop) ਖਰਾਬ ਹੋਈ ਹੈ ਉਨ੍ਹਾਂ ਸਰਕਾਰ ਤੋਂ ਤੁਰੰਤ ਗਿਰਦਾਵਰੀ ਕਰਵਾ ਕੇ ਮੁਆਵਜ਼ੇ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਠੇਕੇ ਤੇ ਜ਼ਮੀਨ ਲੈ ਕੇ ਨਰਮੇ ਦੀ ਬਿਜਾਈ ਕੀਤੀ ਗਈ ਸੀ, ਪਰ ਰਾਖ ਡਿੱਗਣ ਕਾਰਨ ਉਨ੍ਹਾਂ ਦੀ ਫਸਲ ਤਬਾਹ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਬਹੁਤ ਵਾਰ ਥਰਮਲ ਦੇ ਕਾਰਨ ਉਨ੍ਹਾਂ ਦੀਆਂ ਫਸਲਾਂ ਖਰਾਬ ਹੋਣ ਦੀਆਂ ਰਹੀਆਂ ਹਨ। ਉਨ੍ਹਾਂ ਨੇ ਸਮੇਂ ਸਮੇਂ ’ਤੇ ਥਰਮਲ ਅਧਿਕਾਰੀਆਂ ਅਤੇ ਪ੍ਰਸ਼ਾਸਨ ਦੇ ਵੀ ਧਿਆਨ ਵਿੱਚ ਲਿਆਂਦਾ ਹੈ, ਪਰ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਉਨ੍ਹਾਂ ਦੀਆਂ ਫਸਲਾਂ ਦੀ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਜਾਰੀ ਕਰੇ ਤਾਂ ਕਿ ਕਿਸਾਨਾਂ ਨੂੰ ਕੁਝ ਰਾਹਤ ਮਿਲ ਸਕੇ ਨਹੀਂ ਮਜਬੂਰ ਕਿਸਾਨਾਂ ਨੂੰ ਸੰਘਰਸ਼ ਕਰਨਾ ਪਵੇਗਾ।