ਮਾਨਸਾ: ਮਾਨਸਾ 'ਚ ਆਪਣੀਆਂ ਮੰਗਾਂ ਨੂੰ ਲੈਕੇ ਅੰਗਹੀਣਾਂ ਵਲੋਂ ਸਰਕਾਰ 'ਤੇ ਵਾਅਦਾ ਖਿਲਾਫ਼ੀ ਦੇ ਇਲਜ਼ਾਮ ਲਗਾਉਂਦੇ ਹੋਏ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਦੇ ਦਫ਼ਤਰ ਦਾ ਘਿਰਾਓ ਕਰਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਮੰਗਾਂ ਨਾ ਮੰਨੇ ਜਾਣ 'ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਵੀ ਦਿੱਤੀ ਗਈ।
ਇਸ ਮੌਕੇ ਅੰਗਹੀਣ ਐਸੋਸੀਏਸ਼ਨ ਦੇ ਪ੍ਰਧਾਨ ਅਵਿਨਾਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਅੰਗਹੀਣਾਂ ਨਾਲ ਕਈ ਵਾਅਦੇ ਕੀਤੇ ਗਏ ਸੀ, ਜੋ ਹੁਣ ਤੱਕ ਪੂਰੇ ਨਹੀਂ ਹੋਏ। ਉਨ੍ਹਾਂ ਕਿਹਾ ਕਿ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਜਲਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਉਨ੍ਹਾਂ ਵਲੋਂ ਸੰਘਰਸ਼ ਤੇਜ਼ ਕਰਦਿਆਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਜਾਵੇਗਾ।
ਇਸ ਸਬੰਧੀ ਮਾਨਸਾ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵਲੋਂ ਪ੍ਰਦਰਸ਼ਨ ਕਰ ਰਹੇ ਅੰਗਹੀਣ ਐਸੋਸੀਏਸ਼ਨ ਨੂੰ ਵਿਸ਼ਵਾਸ਼ ਦਿਵਾਇਆ ਗਿਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਉਹ ਸਰਕਾਰ ਤੱਕ ਜ਼ਰੂਰ ਪੁੱਜਦੀਆਂ ਕਰਨਗੇ।
ਇਹ ਵੀ ਪੜ੍ਹੋ:ਭਾਰਤ ਵਲੋਂ ਵਰਲਡ ਸਿਟੀਜ਼ ਕਲਚਰ ਫੋਰਮ ਦੀ ਨੁਮਾਇੰਦਗੀ ਕਰਨਗੇ CM ਕੇਜਰੀਵਾਲ