ਮਾਨਸਾ: ਏਡੀਸੀ (ਵਿਕਾਸ) ਨਾਲ ਮਾੜਾ ਵਤੀਰੇ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਮਾਨਸਾ ਕਚਹਿਰੀ ਵਿਖੇ ਧਰਨਾ ਦੇ ਕੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ।
ਮਾਨਸਾ ਵਿਖੇ ਪਹੁੰਚੇ ਵੱਖ ਵੱਖ ਜ਼ਿਲ੍ਹਿਆਂ ਤੋਂ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਏਡੀਸੀ ਨਾਲ ਮਾੜਾ ਵਤੀਰਾ ਕਰਨ ਵਾਲੇ ਪੰਚਾਂ, ਸਰਪੰਚਾਂ ਅਤੇ ਕਾਂਗਰਸ ਦੇ ਨੇਤਾਵਾਂ ਤੇ ਪਰਚਾ ਦਰਜ ਨਾ ਕੀਤਾ ਗਿਆ ਤਾਂ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਸਿਰਫ਼ ਪ੍ਰਸ਼ਾਸਨ ਦੇ ਸਿਰ 'ਤੇ ਹੀ ਚੱਲਦੀ ਹੈ ਅਤੇ ਜੇਕਰ ਪ੍ਰਸ਼ਾਸਨ ਨਾਲ ਹੀ ਅਜਿਹਾ ਹੋਣ ਲੱਗ ਗਿਆ ਤਾਂ ਆਮ ਪਬਲਿਕ ਨੂੰ ਕਿੱਥੋਂ ਇਨਸਾਫ਼ ਮਿਲੇਗਾ।
ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਵਿਖੇ ਗ਼ਰੀਬ ਪਰਿਵਾਰਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈ ਸਾਈਕਲ ਨਾ ਮਿਲਣ ਕਾਰਨ ਏਡੀਸੀ ਵਿਕਾਸ ਨੂੰ ਗੌਰ ਕਰਨ ਦੇ ਲਈ ਕਿਹਾ ਸੀ। ਜਿਸ ਤੋਂ ਬਾਅਦ ਕਾਂਗਰਸੀ ਸਰਪੰਚਾਂ-ਪੰਚਾਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਬਾਹਰ ਨਾਅਰੇਬਾਜ਼ੀ ਕੀਤੀ ਗਈ ਸੀ। ਉਸ ਦੌਰਾਨ ਕਾਂਗਰਸੀ ਜ਼ਿਲ੍ਹਾ ਪ੍ਰਧਾਨ ਡਾ ਮਨੋਜ ਬਾਲਾ ਵੱਲੋਂ ਏਡੀਸੀ ਨਾਲ ਮਾੜਾ ਵਤੀਰਾ ਕੀਤਾ ਗਿਆ ਸੀ।