ਮਾਨਸਾ : ਪੰਜਾਬ ਵਿਚ ਉਥੇ ਰਹੇ ਕਈ ਅਹਿਮ ਮੁੱਦਿਆਂ ਨੂੰ ਲੈਕੇ ਭਾਰਤੀ ਜਨਤਾ ਪਾਰਟੀ ਵੱਲੋਂ ਆਪਣੇ ਵਰਕਰਾਂ ਨਾਲ ਮਿਲ ਕੇ ਰਣਨੀਤੀ ਬਣਾਇਆ ਜਾ ਰਹੀ ਹੈ। ਜਿਸ ਨੂੰ ਲੈਕੇ ਮੀਟਿੰਗ ਵੀ ਕੀਤੀਆਂ ਜਾ ਰਹੀਆਂ ਹਨ। ਇਸੇ ਨੂੰ ਮੱਦੇਨਜ਼ਰ ਰੱਖਦੇ ਹੋਏ ਬੁਢਲਾਡਾ ਵਿਖੇ ਵੀ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਪਾਰਟੀ ਦੇ ਸੰਗਠਨ ਮੰਤਰੀ, ਪੰਜਾਬ ਦੇ ਮੀਤ ਪ੍ਰਧਾਨ ਦਿਆਲ ਦਾਸ ਸੋਢੀ ਅਤੇ ਜ਼ਿਲ੍ਹੇ ਦੇ ਇੰਚਾਰਜ ਅਰੁਣ ਨਾਰੰਗ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਮੀਟਿੰਗ ਵਿੱਚ ਪਾਰਟੀ ਦੀ ਕੇਂਦਰੀ ਕਾਰਜਕਾਰਨੀ ਦੀ ਬੈਠਕ ਵਿਚ ਪਾਸ ਕੀਤੇ ਮਤਿਆਂ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਬੂਥ ਪੱਧਰ ਤੱਕ ਲਾਗੂ ਕਰਵਾਉਣ ਲਈ ਵਿਚਾਰ ਚਰਚਾ ਕੀਤੀ। ਪਾਰਟੀ ਦੇ ਮੀਤ ਪ੍ਰਧਾਨ ਦਿਆਲ ਦਾਸ ਸੋਢੀ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਉੱਪਰ ਵੀ ਸਵਾਲ ਚੁੱਕਦਿਆਂ ਸਰਕਾਰ ਤੇ ਨਿਸ਼ਾਨੇ ਸਾਧੇ।
ਇਹ ਵੀ ਪੜ੍ਹੋ : Adani Enterprises falls 10%: MSCI ਨੇ ਦਿੱਤਾ ਅਡਾਨੀ ਗਰੁੱਪ ਨੂੰ ਝਟਕਾ, ਸ਼ੇਅਰ 10% ਡਿੱਗਣ ਤੋਂ ਬਾਅਦ ਟਾਪ 20 'ਚੋਂ ਹੋਏ ਬਾਹਰ
ਕੇਂਦਰੀ ਕਾਰਜਕਾਰਨੀ ਦੀ ਬੈਠਕ: ਇਸ ਮੌਕੇ ਭਾਜਪਾ ਦੀ ਬੁਢਲਾਡਾ ਵਿਖੇ ਆਯੋਜਿਤ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ ਵਿੱਚ ਸਾਂਝੇ ਪੰਜਾਬ ਦੇ ਮੀਤ ਪ੍ਰਧਾਨ ਦਿਆਲ ਦਾ ਸੋਢੀ ਮੌਕੇ 'ਤੇ ਪਹੁੰਚੇ ਅਤੇ ਉਹਨਾਂ ਨੇ ਕਿਹਾ ਕਿ ਪਾਰਟੀ ਦੇ ਸੰਵਿਧਾਨ ਅਨੁਸਾਰ ਅੱਜ ਮਾਨਸਾ ਜ਼ਿਲ੍ਹੇ ਦੀ ਕਾਰਜਕਾਰਨੀ ਦੀ ਬੈਠਕ ਕੀਤੀ ਗਈ ਹੈ। ਜਿਸ ਵਿੱਚ ਕੇਂਦਰ ਤੋਂ ਆਏ ਪ੍ਰੋਗਰਾਮਾਂ ਅਤੇ ਕੇਂਦਰੀ ਕਾਰਜਕਾਰਨੀ ਦੀ ਬੈਠਕ ਵਿੱਚ ਪਾਸ ਕੀਤੇ ਮਤਿਆਂ ਨੂੰ ਜਮੀਨੀ ਪੱਧਰ ਤੱਕ ਲਾਗੂ ਕਰਵਾਉਣ ਲਈ ਅੱਜ ਦੀ ਬੈਠਕ ਵਿੱਚ ਵਿਚਾਰ ਚਰਚਾ ਕੀਤੀ ਗਈ ਹੈ। ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਵੱਖ-ਵੱਖ ਮੁੱਦਿਆਂ ਉੱਪਰ ਵੀ ਆਏ ਹੋਏ ਮੈਂਬਰਾਂ ਨਾਲ ਵਿਚਾਰ ਚਰਚਾ ਕੀਤੀ ਗਈ ਹੈ।
ਮਾਨ ਸਰਕਾਰ ਫੇਲ੍ਹ : ਪਾਰਟੀ ਮੀਟਿੰਗ ਵਿਚ ਪੰਜਾਬ ਵਿਚ ਵਿਗੜ ਰਹੀ ਲਾਅ ਐਂਡ ਆਰਡਰ ਦੀ ਸਥਿਤੀ ਬਾਰੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੇ ਹਾਲਤ ਹੁਣ ਬਦਤਰ ਹੋ ਚੁੱਕੇ ਹਨ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਬਾਰ-ਬਾਰ ਇਨਸਾਫ ਦੀ ਕੀਤੀ ਜਾ ਰਹੀ ਮੰਗ ਅਤੇ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਉੱਪਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਦਿਆਲ ਦਾਸ ਨੇ ਕਿਹਾ, ਕਿ ਸਿੱਧੂ ਮੂਸੇਵਾਲਾ ਦਾ ਕਤਲ ਪੰਜਾਬ ਹੀ ਨਹੀਂ ਬਲਕਿ ਪੂਰੇ ਦੇਸ਼ ਲਈ ਇੱਕ ਵੱਡੇ ਘਾਟੇ ਵਾਲੀ ਗੱਲ ਸੀ ਅਤੇ ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ, ਉਨੀਂ ਹੀ ਘੱਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਵਿੱਚ ਫੇਲ ਸਾਬਤ ਹੋਈ ਹੈ, ਕਿਉਂਕਿ ਅੱਜ ਪੰਜਾਬ ਵਿਚ ਕਾਨੂੰਨ ਵਿਵਸਥਾ ਬੁਰੀ ਤਰਾਂ ਬਿਗੜ ਚੁੱਕੀ ਹੈ ਅਤੇ ਸੂਬੇ ਦਾ ਹਰ ਵਰਗ ਸਰਕਾਰ ਖ਼ਿਲਾਫ ਸੜਕਾਂ ਤੇ ਉਤਰਿਆ ਹੋਇਆ ਹੈ। ਮਾਨ ਸਰਕਾਰ ਆਪਣੇ ਵਾਅਦਿਆਂ 'ਤੇ ਪੂਰਨ ਤੌਰ 'ਤੇ ਫੇਲ੍ਹ ਹੈ|