ਮਾਨਸਾ: ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲ੍ਹੇ ਲੰਮੇ ਸਮੇ ਤੋਂ ਸੰਘਰਸ਼ ਕਰ ਰਹੇ NHM ਠੇਕਾ ਮੁਲਾਜ਼ਮਾਂ ਵੱਲੋਂ ਮਾਨਸਾ ਦੇ ਸਿਵਲ ਸਰਜਨ ਦਫਤਰ ਵਿੱਚ 2 ਘੰਟੇ ਕੰਮਕਾਜ ਬੰਦ ਕਰਕੇ ਸਰਕਾਰ ਖਿਲਾਫ ਜਿਲਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਕਾਮਿਆਂ ਦੀ ਮੰਗ ਹੈ ਕਿ ਸਰਕਾਰ ਆਪਣੇ ਕੀਤੇ ਵਾਅਦੇ ਅਨੁਸਾਰ NHM ਅਧੀਨ ਕੰਮ ਕਰਦੇ ਕੱਚੇ ਕਾਮਿਆਂ ਨੂੰ ਪੱਕਾ ਕਰੇ ਅਤੇ ਰੈਗੂਲਰ ਕਾਮਿਆਂ ਦੇ ਬਰਾਬਰ ਤਨਖਾਹ ਦੇਵੇ।Protest by NHM workers.
ਮਾਨਸਾ ਦੇ ਸਿਵਲ ਸਰਜਨ ਦਫਤਰ ਵਿੱਚ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ NHM ਕਾਮਿਆਂ ਨੇ ਕਿਹਾ ਕਿ ਸਮੂਹ NHM ਕਾਮਿਆਂ ਵੱਲੋਂ ਮਾਨਸਾ ਵਿਖੇ ਸਿਵਲ ਸਰਜਨ ਦਫਤਰ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਲਗਾਇਆ ਗਿਆ ਹੈ। ਜਿਨ੍ਹਾਂ ਦੀ ਮੁੱਖ ਮੰਗ ਹੈ ਕਿ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ ਅਤੇ ਰੈਗੂਲਰ ਕਾਮਿਆਂ ਦੇ ਬਰਾਬਰ ਤਨਖਾਹ ਦਿੱਤੀ ਜਾਵੇ ਕਿਉਂਕਿ ਅਸੀਂ ਪਿਛਲੇ ਕਰੀਬ 15 ਸਾਲਾਂ ਤੋਂ ਬਹੁਤ ਘੱਟ ਤਨਖ਼ਾਹਾਂ ਤੇ ਕੰਮ ਕਰ ਰਹੇ ਹਾਂ।
ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਨੁਮਾਇੰਦੇ ਪਹਿਲਾਂ ਸਾਡੇ ਧਰਨਿਆਂ ਵਿੱਚ ਆ ਕੇ ਵਿਸ਼ਵਾਸ ਦਿਵਾਉਂਦੇ ਸਨ ਕਿ ਸਾਡੀ ਸਰਕਾਰ ਆਉਣ ਤੇ ਤੁਹਾਨੂੰ ਧੋਖਾ ਦਿੱਤਾ ਜਾਵੇਗਾ ਪਰ ਹੁਣ ਸਰਕਾਰ ਸਾਡੀ ਗੱਲ ਨਹੀਂ ਸੁਣ ਰਹੀ ਕਿਉਂਕਿ ਕਈ ਮਹੀਨੇ ਬੀਤ ਜਾਣ ਦੇ ਬਾਅਦ ਵੀ ਸਿਹਤ ਵਿਭਾਗ ਵਿੱਚ ਕੰਮ ਕਰਦੇ ਕਰਨ ਲਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਜਲਦ NHM ਕਾਮਿਆਂ ਨੂੰ ਪੱਕਾ ਕਰੇ ਤਾਂ ਜੋ ਸਿਹਤ ਵਿਭਾਗ ਨੂੰ ਵਧੀਆ ਤਰੀਕੇ ਨਾਲ ਚਲਾਇਆ ਜਾ ਸਕੇ।
ਇਹ ਵੀ ਪੜ੍ਹੋ: ਮੂਸੇਵਾਲੇ ਕਤਲ ਕਾਂਡ: ਬਿੱਟੂ ਦਾ ਰਿਮਾਂਡ ਹਾਸਿਲ ਕਰਨ ਤੋਂ ਬਾਅਦ ਪੁਲਿਸ ਨੇ ਕੀਤੇ ਵੱਡੇ ਖੁਲਾਸੇ