ਮਾਨਸਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ (Identification of talent) ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ (District level games) ਦੀ ਮਾਨਸਾ ਵਿੱਚ ਸ਼ੁਰੂਆਤ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਕੀਤੀ। ਮਾਨਸਾ ਵਿੱਚ ਹੋਣ ਵਾਲੀਆਂ ਜ਼ਿਲਾ ਪੱਧਰੀ ਖੇਡਾਂ 12 ਤੋਂ 22 ਸਤੰਬਰ ਤੱਕ ਹੋਣਗੀਆਂ ਅਤੇ 18 ਖੇਡਾਂ ਵਿੱਚ ਛੇ ਉਮਰ ਵਰਗਾਂ ਦੇ ਮੁਕਾਬਲੇ ਹੋਣਗੇ। ਖੇਡਾਂ ਦੀ ਸ਼ੁਰੂਆਤ ਮੌਕੇ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨਾਲ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।
ਖੇਡਾਂ ਦੀ ਸ਼ੁਰੂਆਤ ਮੌਕੇ ਆਪ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਅਤੇ ਗੁਰਪ੍ਰੀਤ ਸਿੰਘ ਬਣਾਂਵਲੀ ਨੇ ਕਿਹਾ ਕਿ ਮਾਨਸਾ ਵਿੱਚ ਖਿਡਾਰੀ ਵੱਡੇ ਪੱਧਰ ਉੱਤੇ ਖੇਡਾਂ ਲਈ ਉਤਸ਼ਾਹ ਵਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੇਡ ਮੰਤਰੀ ਹਰਮੀਤ ਸਿੰਘ ਮੀਤ ਹੇਅਰ ਦੇ ਉੱਦਮ ਸਦਕਾ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ (Enthusiasm among players) ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੇਲਿਆਂ ਨਾਲ਼ ਜਿੱਥੇ ਵਿਸ਼ਵ ਪੱਧਰ ਉੱਤੇ ਪੰਜਾਬ ਦੇ ਖਿਡਾਰੀ ਉਭਰਨਗੇ ਉੱਥੇ ਨਸ਼ੇ ਦੇ ਕੌੜ ਦਾ ਵੀ ਖਾਤਮਾ ਹੋਵੇਗਾ।
ਖੇਡਾਂ ਦੀ ਅਰੰਭਤਾ ਲਈ ਪਹੁੰਚੇ ਸਥਾਨਕ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਉਮੀਦ ਤੋਂ ਜ਼ਿਆਦਾ ਖਿਡਾਰੀਆਂ ਨੇ ਵਤਨ ਪੰਜਾਬ ਦੀਆਂ ਖੇਡਾਂ ਵਿੱਚ ਭਾਗ ਲਿਆ ਹੈ ਅਤੇ ਖਿਡਾਰੀਆਂ ਦਾ ਜੋਸ਼ ਵੇਖ ਕੇ ਪੰਜਾਬ ਦਾ ਭਵਿੱਖ ਸੁਨਹਿਰੀ ਲੱਗ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਪੂਰੇ ਪੰਜਾਬ ਵਿੱਚ ਵਤਨ ਪੰਜਾਬ ਦੀਆਂ ਖੇਡਾਂ ਕਰਵਾਈਆਂ (District level games) ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਿੱਛ ਹਰ ਉਮਰ ਵਰਗ ਦੇ ਖਿਡਾਰੀ ਪਹੁੰਚ ਰਹੇ ਹਨ ਅਤੇ ਖੇਡਾਂ ਵਿੱਚ ਵਧੀਆਂ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ।