ਮਾਨਸਾ: ਲਾਲ ਭੱਠਾ ਮਜ਼ਦੂਰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪਹਿਲਾਂ ਐਸਡੀਐਮ ਦਫ਼ਤਰ ਅੱਗੇ ਧਰਨਾ ਦਿੱਤਾ। ਸੁਣਵਾਈ ਨਾ ਹੋਣ ਪਿੱਛੋਂ ਡੀ.ਸੀ ਦਫਤਰ ਰੋਡ ਜਾਮ ਕੀਤਾ।
ਆਗੂਆਂ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਭੱਠਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ ਪਰ ਮਾਨਸਾ ਪ੍ਰਸ਼ਾਸਨ ਵੱਲੋਂ ਕੋਈ ਵੀ ਸੁਣਵਾਈ ਨਹੀਂ ਕੀਤੀ ਜਾ ਰਹੀ।
ਉਨ੍ਹਾਂ ਕਿਹਾ ਕਿ ਅੱਜ ਸਾਡੀ ਭੱਠਾ ਮਾਲਕਾਂ ਨਾਲ ਮੀਟਿੰਗ ਕਰਵਾਉਣ ਲਈ ਕਿਹਾ ਗਿਆ ਸੀ ਪਰ ਹਾਲੇ ਤੱਕ ਕੋਈ ਟਾਈਮ ਨਾ ਮਿਲਣ ਕਰਕੇ ਉਨ੍ਹਾਂ ਨੇ ਰੋਸ ਵਜੋਂ ਡੀਸੀ ਦਫ਼ਤਰ ਦਾ ਘਿਰਾਓ ਕੀਤਾ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮਾਨਸਾ ਪ੍ਰਸ਼ਾਸਨ ਸਾਡੀਆਂ ਮੰਗਾਂ ਨਹੀਂ ਮੰਨਦੀ ਉਦੋਂ ਤਕ ਅਸੀਂ ਸੰਘਰਸ਼ ਕਰਦੇ ਰਹਾਂਗੇ।