ਮਾਨਸਾ: ਜ਼ਿਲ੍ਹੇ ਦੇ ਪਿੰਡ ਅਨੂਪਗੜ੍ਹ ਮਾਖਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਣਦੇਖੀ ਕਾਰਨ ਕਿਸਾਨਾਂ ਦੀ 50 ਤੋਂ 100 ਏਕੜ ਦੇ ਕਰੀਬ ਫ਼ਸਲ ਬਰਬਾਦ ਹੋ ਚੁੱਕੀ ਹੈ। ਕਿਸਾਨਾਂ ਦੀ ਮੰਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਬੇਰੁਖ਼ੀ ਦੇ ਚੱਲਦੇ ਉਨ੍ਹਾਂ ਦਾ ਜੋ ਨੁਕਸਾਨ ਹੋਇਆ ਹੈ ਉਸ ਦਾ ਫੌਰੀ 'ਤੇ ਮੁਆਵਜ਼ਾ ਜਾਰੀ ਕੀਤਾ ਜਾਵੇ।
ਪਿੰਡ ਅਨੂਪਗੜ੍ਹ ਮਾਖਾ ਰੱਲਾ ਪਿੰਡ ਵਿੱਚੋਂ ਦੀ ਗੁਜ਼ਰਦੀ ਹੋਈ ਡਰੇਨ ਨੂੰ ਪਿੰਡ ਮਾਖਾ ਚਹਿਲਾਂ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਬੰਦ ਕਰ ਦਿੱਤਾ ਗਿਆ ਸੀ ਜਿਸ ਨੂੰ ਖੁਲ੍ਹਵਾਉਣ ਲਈ ਕਿਸਾਨਾਂ ਨੇ ਬਹੁਤ ਵਾਰ ਜ਼ਿਲ੍ਹਾ ਪ੍ਰਸ਼ਾਸਨ ਕੋਲ ਮੰਗ ਪੱਤਰ ਵੀ ਦਿੱਤਾ ਗਿਆ ਸੀ। ਮੰਗ ਪੱਤਰ ਰਾਹੀਂ ਇਸ ਦੀ ਨਿਸ਼ਾਨਦੇਹੀ ਕਰਕੇ ਡਰੇਨ ਨੂੰ ਚਾਲੂ ਕਰਨ ਦੀ ਮੰਗ ਕੀਤੀ ਸੀ ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਵਾਸੀਆਂ ਦੀ ਇਸ ਮੰਗ ਨੂੰ ਅਣਦੇਖਿਆ ਕੀਤਾ ਗਿਆ।
ਪ੍ਰਸ਼ਾਸਨ ਦੀ ਅਣਦੇਖੀ ਦੇ ਚੱਲਦਿਆਂ ਪੂਰਾ ਪਾਣੀ ਡਰੇਨ ਵਿੱਚ ਜਾਣ ਦੀ ਬਜਾਏ ਕਿਸਾਨਾਂ ਦੀਆਂ ਫ਼ਸਲਾਂ ਦੀ ਤਬਾਹ ਕਰ ਰਿਹਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਬੇਰੁਖ਼ੀ ਦੇ ਚੱਲਦੇ ਉਨ੍ਹਾਂ ਦਾ ਬਹੁਤ ਨੁਕਸਾਨ ਹੋਇਆ ਹੈ। ਅਜਿਹੇ ਹਾਲਾਤ ਹੀ ਕਿਸਾਨਾਂ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰਦੇ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਫੌਰੀ ਤੌਰ 'ਤੇ ਪੰਜਾਬ ਸਰਕਾਰ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਜਾਰੀ ਕਰੇ।
ਇਹ ਵੀ ਪੜ੍ਹੋ: ਪਿੰਡ 'ਚ ਸੁੱਟੀ ਜਾ ਰਹੀ ਜ਼ਹਰੀਲੀ ਰਾਖ, ਲੋਕ ਪਰੇਸ਼ਾਨ
ਦੂਜੇ ਪਾਸੇ ਜ਼ਿਲ੍ਹਾ ਮਾਲ ਵਿਭਾਗ ਦੇ ਅਧਿਕਾਰੀ ਨੂੰ ਡਰੇਨ ਦੀ ਨਿਸ਼ਾਨਦੇਹੀ ਕਰ ਕੇ ਡਰੇਨ ਚਾਲੂ ਨਾ ਕੀਤੇ ਜਾਣ 'ਤੇ ਅਧਿਕਾਰੀਆਂ ਨੇ ਮੰਨਿਆ ਕਿ ਇਹ ਨੁਕਸਾਨ ਜ਼ਿਲ੍ਹਾ ਪ੍ਰਸ਼ਾਸਨ ਦੀ ਅਣਦੇਖੀ ਦੇ ਕਾਰਨ ਹੋਇਆ ਹੈ।
ਇਹ ਵੀ ਪੜ੍ਹੋ: ਘੱਗਰ ਦਾ ਕਹਿਰ: ਦਰਜਨਾਂ ਪਿੰਡ ਆਏ ਹੜ੍ਹ ਦੀ ਟਪੇਟ 'ਚ