ਮਾਨਸਾ : ਜ਼ਿਲ੍ਹੇ ਦੇ ਪਿੰਡ ਹਾਕਮ ਵਾਲਾ ਦੇ ਸਰਕਾਰੀ ਹਾਈ ਸਕੂਲ ਵਿੱਚ ਅਧਿਆਪਕਾਂ ਦੀ ਘਾਟ ਕਾਰਨ ਵਿਦਿਆਰਥੀ ਦੇ ਮਾਪਿਆਂ ਨੇ ਸਕੂਲ ਨੂੰ ਜਿੰਦਾ ਲਾ ਦਿੱਤਾ ਗਿਆ। ਸਕੂਲ ਵਿੱਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰਨ ਵਾਸਤੇ ਮਾਪਿਆਂ ਨੇ ਟੈਂਕੀ ਉੱਤੇ ਚੜ੍ਹ ਕੇ ਰੋਸ-ਪ੍ਰਦਰਸ਼ਨ ਕੀਤਾ।
ਮਾਪਿਆਂ ਦੇ ਦੋਸ਼ ਹਨ ਕਿ ਸਰਕਾਰ ਉਨ੍ਹਾਂ ਦੀ ਮੰਗਾਂ ਨਹੀਂ ਮੰਨ ਰਹੀ ਜਿਸ ਕਰ ਕੇ ਸਾਨੂੰ ਇਹ ਸਭ ਕਰਨਾ ਪੈ ਰਿਹਾ ਹੈ। ਮਾਪਿਆਂ ਨੇ ਕਿਹਾ ਕਿ ਜੇ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : '84 ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਕਦੋਂ ਮਿਲੇਗੀ : ਭੁੰਦੜ
ਵਿਦਿਆਰਥੀਆਂ ਦਾ ਕਹਿਣਾ ਹੈ ਕਿ ਸਰਕਾਰ ਜਲਦ ਤੋਂ ਜਲਦ ਅਧਿਆਪਕਾਂ ਦੀ ਭਰਤੀ ਕਰੇ ਕਿਉਂਕਿ ਇਸ ਨਾਲ ਸਾਡੀ ਪੜ੍ਹਾਈ ਖ਼ਰਾਬ ਹੋ ਰਹੀ ਹੈ। ਜੇ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸਾਡੇ ਮਾਪਿਆਂ ਦੇ ਕਿਸੇ ਵੀ ਜਾਨੀ ਨੁਕਸਾਨ ਦੀ ਜਿੰਮੇਵਾਰ ਸਰਕਾਰ ਹੋਵੇਗੀ।