ETV Bharat / state

ਤਨਖਾਹ ਨਾ ਮਿਲਣ ਕਾਰਨ ਟੈਂਕੀ ‘ਤੇ ਚੜ੍ਹੇ ਕਰਮਚਾਰੀ !

author img

By

Published : Jul 26, 2022, 8:56 AM IST

ਮਾਨਸਾ ਵਿੱਚ ਤਨਖਾਹ ਨੀ ਮਿਲਣ ਕਾਰਨ ਵਾਟਰ ਸਪਲਾਈ ਵਿਭਾਗ ਦੇ ਠੇਕਾ ਕਰਮਚਾਰੀ ਟੈਂਕੀ ’ਤੇ ਚੜ੍ਹ ਗਏ। ਉਹਨਾਂ ਦੱਸਿਆ ਕਿ ਕਰਮਚਾਰੀਆਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲਿਆ ਹਨ।

ਤਨਖਾਹ ਨਾ ਮਿਲਣ ਕਾਰਨ ਕਰਮਚਾਰੀ ਚੜ੍ਹੇ ਟੈਂਕੀ ‘ਤੇ

ਮਾਨਸਾ: ਪੰਜਾਬ ਦੀ ਸੱਤਾ ‘ਤੇ ਕਾਬਜ਼ ਆਮ ਆਦਮੀ ਪਾਰਟੀ (Aam Aadmi Party) ਜੋ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਜਿੱਥੇ ਨਸ਼ਾ ਮੁਕਤ ਬਣਾਉਣ ਦੀ ਗੱਲ ਕਰਦੀ ਸੀ, ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Maan) ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਧਰਨਾ ਮੁਕਤ ਪੰਜਾਬ ਬਣਾਉਣ ‘ਤੇ ਕਾਫ਼ੀ ਜ਼ੋਰ ਦਿੰਦੇ ਸਨ, ਪਰ ਅਫਸੋਸ ਇਹ ਸਿਰਫ਼ ਤੇ ਸਿਰਫ਼ ਬਿਆਨਾਂ ਤੱਕ ਹੀ ਸਿਮਤ ਬਣ ਕੇ ਰਹਿ ਗਿਆ ਹੈ। ਕਿਉਂਕਿ ਪੰਜਾਬ ਦੀਆਂ ਪਹਿਲੀਆਂ ਸਰਕਾਰਾਂ ਵਾਂਗ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਸਮੇਂ ਵੀ ਪੰਜਾਬ ਵਿੱਚ ਲਗਭਗ ਸਾਰੇ ਹੀ ਸਰਕਾਰੀ ਅਦਾਰਿਆਂ ਦੇ ਕਰਮਚਾਰੀ ਪੰਜਾਬ ਸਰਕਾਰ ਖ਼ਿਲਾਫ਼ ਧਰਨੇ (Protests against the Punjab government) ਦੇ ਰਹੇ ਹਨ। ਮਾਨਸਾ ਵਿੱਚ ਵੀ ਵਾਟਰ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਧਰਨੇ (Dharna by the employees of the transport department) ਦਿੱਤੇ ਜਾ ਰਹੇ ਹਨ।

ਵਾਟਰ ਸਪਲਾਈ ਵਿਭਾਗ (Water Supply Department) ਦੇ ਵਿੱਚ ਠੇਕਾ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲਿਆ। ਜਿਸ ਨੂੰ ਲੈਕੇ ਉਨ੍ਹਾਂ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਮੌਕੇ ਮਾਨਸਾ ਡਿਪਟੀ ਕਮਿਸ਼ਨਰ ਦਫ਼ਤਰ (Mansa Deputy Commissioner Office) ਦੇ ਨਜ਼ਦੀਕ ਵਾਟਰ ਵਰਕਸ ਦੀ ਟੈਂਕੀ ‘ਤੇ ਚੜ੍ਹ ਕੇ ਇਨ੍ਹਾਂ ਕਰਮਚਾਰੀਆਂ ਨੇ ਪੰਜਾਬ ਸਰਕਾਰ (Punjab Govt) ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਤੁਰੰਤ ਆਪਣੀਆਂ ਤਨਖਾਹਾਂ ਪਾਉਣ ਦੀ ਵੀ ਮੰਗ ਕੀਤੀ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਇਨ੍ਹਾਂ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਮੇਂ ਸਿਰਫ਼ ਤਨਖਾਹਾਂ ਨਾ ਮਿਲਣ ਕਾਰਨ ਉਨ੍ਹਾਂ ਦੀ ਆਰਥਿਕ ਸਥਿਤੀ ਬਹੁਤ ਹੀ ਮਾੜੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਉਨ੍ਹਾਂ ਨੂੰ ਰੋਜ਼ ਮਰਾ ਦੀਆਂ ਚੀਜਾਂ ਨੂੰ ਲੈਕੇ ਮੁਸ਼ਕਲਾਂ ਆ ਰਹੀਆਂ ਹਨ, ਉੱਥੇ ਹੀ ਬੱਚਿਆ ਦੀ ਸਕੂਲ ਫੀਸ ਨਾ ਮਿਲਣ ਕਾਰਨ ਸਕੂਲ ਵੱਲੋਂ ਬੱਚਿਆ ਨੂੰ ਘਰ ਭੇਜਿਆ ਜਾ ਰਿਹਾ ਹੈ।

ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਜਲਦ ਤੋਂ ਜਲਦ ਉਨ੍ਹਾਂ ਦੀ ਮੰਗ ਵੱਲ ਧਿਆਨ ਨਹੀਂ ਦਿੱਤਾ ਗਿਆ, ਤਾਂ ਆਉਣ ਵਾਲੇ ਸਮੇਂ ਅੰਦਰ ਉਹ ਪੰਜਾਬ ਸਰਕਾਰ (Punjab Govt) ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਕਰਨਗੇ।

ਇਹ ਵੀ ਪੜ੍ਹੋ: ਸੀਐੱਮ ਰਿਹਾਇਸ਼ ਅੱਗੇ ਪ੍ਰਦਰਸ਼ਨ: ਬੇਰੁਜ਼ਗਾਰ ਅਧਿਆਪਕ ਅਤੇ ਪੁਲਿਸ ਵਿਚਾਲੇ ਝੜਪ

ETV Bharat Logo

Copyright © 2024 Ushodaya Enterprises Pvt. Ltd., All Rights Reserved.