ETV Bharat / state

Harsimrat Kaur Badal: ਮਾਨਸਾ ਪਹੁੰਚੀ ਹਰਸਿਮਰਤ ਕੌਰ ਬਾਦਲ ਨੇ ਘੇਰੀ ਆਪ ਸਰਕਾਰ, ਕਿਹਾ-ਬੇਇਮਾਨ ਹੈ ਭਗਵੰਤ ਮਾਨ ਦੀ ਸਰਕਾਰ - MANSA YUDATE NEWS

ਹਰਸਿਮਰਤ ਕੌਰ ਬਾਦਲ ਮਾਨਸਾ ਵਿੱਚ ਦੌਰਾ ਕਰ ਰਹੇ ਹਨ। ਜਿੱਥੇ ਉਨ੍ਹਾਂ ਆਮ ਆਦਮੀ ਪਾਰਟੀ ਉਤੇ ਨਿਸ਼ਾਨੇ ਸਾਧੇ ਉਨ੍ਹਾਂ ਮਾਨ ਸਰਕਾਰ ਨੂੰ ਆੜੇ ਹੱਥੀ ਲੈਦੇ ਹੋਏ ਕਿਹਾ ਕਿ ਇਹ ਸਰਕਾਰ ਬੇਈਮਾਨ ਸਰਕਾਰ ਹੈ। ਇਨ੍ਹਾਂ ਦੇ ਰਾਜ ਵਿੱਚ ਭ੍ਰਿਸ਼ਟਾਚਾਰ, ਨਸ਼ਾ, ਗੈਂਗਵਾਰ ਵਧ ਆਦਿ ਦੇ ਅਪਰਾਧਾਂ ਵਿੱਚ ਵਾਧਾ ਹੋਇਆ ਹੈ।

Harsimrat Kaur Badal
Harsimrat Kaur Badal
author img

By

Published : Feb 20, 2023, 10:28 PM IST

Harsimrat Kaur Badal

ਮਾਨਸਾ: ਅਕਾਲੀ ਦਲ ਦੇ ਆਗੂ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਮਾਨਸਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ਉਪਰ ਨਿਸ਼ਾਨੇ ਸਾਧੇ ਅਤੇ ਉਨ੍ਹਾਂ ਨੂੰ ਗੈਗਸਟਰ ਅਤੇ ਭ੍ਰਿਸ਼ਟਾਚਾਰ ਦੇ ਮੁੱਦਿਆ 'ਤੇ ਘੇਰਿਆ। ਮਾਨਸਾ ਫੇਰੀ ਦੌਰਾਨ ਜਿਲ੍ਹੇ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਤੇ ਪਾਰਟੀ ਨੂੰ ਮਜ਼ਬੂਤ ਕਰਨ ਦੇ ਲਈ ਵਿਚਾਰ ਚਰਚਾ ਕੀਤੀ।

ਮਾਨ ਸਰਕਾਰ ਉਤੇ ਸਾਧੇ ਨਿਸ਼ਾਨੇ: ਮਾਨਸਾ ਵਿੱਚ ਪਹੁੰਚੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸ ਮੌਕੇ ਪੰਜਾਬ ਦਾ ਮਾਹੌਲ ਬਿਲਕੁਲ ਹੀ ਖਰਾਬ ਹੋ ਗਿਆ ਹੈ। ਗੈਂਗਸਟਰਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਪਰ ਸਰਕਾਰ ਇਸ ਦੇ ਖਿਲਾਫ ਐਕਸ਼ਨ ਨਹੀਂ ਲੈ ਰਹੀ। ਮੁੱਖ ਮੰਤਰੀ ਭਗਵੰਤ ਮਾਨ ਉਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਦੀ ਪੂਰੀ ਪੁਲਿਸ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਕਰਨ ਵਿੱਚ ਲੱਗੀ ਹੋਈ ਹੈ। ਜਿਸ ਕਾਰਨ ਪੰਜਾਬ ਵਿੱਚ ਗੈਂਗਸਟਰਵਾਦ, ਨਸ਼ਾ ਅਤੇ ਭ੍ਰਿਸ਼ਟਾਚਾਰ ਵਧਦਾ ਜਾ ਰਿਹਾ ਹੈ।

ਪੰਜਾਬ ਦੀ ਕਨੂੰਨ ਵਿਵਸਥਾ ਉਤੇ ਚੱਲੇ ਸਵਾਲ: ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਿਨ ਦਿਹਾੜੇ ਕਤਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਇਥੋ ਤੱਕ ਖਰਾਬ ਹੈ ਕਿ ਪਿਛਲੇ ਦਿਨੀ ਠੱਗ ਪੁਲਿਸ ਦੀਆਂ ਵਰਦੀਆਂ ਪਾ ਕੇ ਕਿਸੇ ਦੇ ਘਰ ਵਿੱਚ ਆ ਕੇ ਉਨ੍ਹਾਂ ਤੋਂ ਫਾਇਰਿੰਗ ਕਰਕੇ ਪੈਸੇ ਲੁੱਟ ਕੇ ਲੈ ਗਏ। ਇਸ ਦੇ ਨਾਲ ਹੀ ਟੂਰਨਾਮੈਂਟ ਧਮਕੀ ਦੇ ਕੇ ਰੱਦ ਕਰਵਾ ਦਿੱਤਾ ਗਿਆ। ਉਨ੍ਹਾਂ ਕਿਹਾ ਜਦੋਂ ਦੀ ਮਾਨ ਸਰਕਾਰ ਦੀ ਸਰਕਾਰ ਆਈ ਹੈ ਉਸ ਸਮੇਂ ਤੋਂ ਹੀ ਪੰਜਾਬ ਵਿੱਚ ਅਪਰਾਧ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਕਬੱਡੀ ਖਿਡਾਰੀ ਨੰਗਲ ਅੰਬੀਆ ਦਾ ਕਤਲ ਕਰ ਦਿੱਤਾ ਗਿਆ ਅਤੇ ਫਿਰ ਸਿੱਧੂ ਮੂਸੇਵਾਲਾ ਤੇ ਗੋਲੀਆਂ ਚਲਾਕੇ ਦਿਨ ਦਿਹਾੜੇ ਕਤਲ ਕੀਤਾ ਗਿਆ ਅਤੇ ਲਗਾਤਾਰ ਨੌਜਵਾਨਾਂ ਦੇ ਕਤਲ ਹੋ ਰਹੇ ਹਨ।

ਅਮਿਤ ਰਤਨਪਾਲ ਬਾਰੇ ਬੋਲੇ ਹਰਸਿਮਰਤ ਬਾਦਲ: ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸਿਰਫ ਆਪਣੇ ਕੰਮਾਂ ਨੂੰ ਦਿਖਾਉਣ ਲਈ ਝੂਠਾ ਪ੍ਰਚਾਰ ਕਰ ਰਹੀ ਹੈ। ਮਾਨ ਸਰਕਾਰ ਮਸ਼ੂਰੀਆਂ ਉਪਰ ਕਰੋੜਾ ਰੁਪਏ ਖਰਚ ਕਰ ਰਹੀ ਹੈ। ਉਥੇ ਹੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋ ਅਮਿਤ ਰਤਨਪਾਲ ਤੇ ਬੋਲਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਵਿਧਾਇਕ ਰਿਸ਼ਵਤ ਲੈ ਰਹੇ ਹਨ ਅਤੇ ਇਨ੍ਹਾਂ 'ਤੇ ਕੋਈ ਕਾਰਵਾਈ ਨਹੀ ਕੀਤੀ ਜਾ ਰਹੀ। ਜਿਸ ਦਾ ਸਬੂਤ ਵੀ ਲੋਕਾਂ ਦੇ ਸਾਹਮਣੇ ਆ ਗਿਆ ਹੈ ਉਨ੍ਹਾ ਕਿਹਾ ਕਿ ਪੰਜਾਬ ਵਿੱਚ ਆਮ ਅਦਮੀ ਪਾਰਟੀ ਦੀ ਸਰਕਾਰ ਗਲਤ ਕੰਮਾਂ ਵਿੱਚ ਪੈ ਗਈ ਹੈ।

ਇਹ ਵੀ ਪੜ੍ਹੋ:- CM Mann on Bandi Singh Rihai: 'ਬਾਦਲ ਚਾਹੇ ਪੈਰਾਂ ਦੇ ਅੰਗੂਠੇ ਲਾ ਦੇਵੇ, ਕੋਈ ਨਹੀਂ ਪੁੱਛਦਾ', ਬੰਦੀ ਸਿੰਘਾਂ ਰਿਹਾਈ ਲਈ ਦਸਤਖ਼ਤ ਮੁਹਿੰਮ 'ਤੇ ਬੋਲੇ CM ਮਾਨ

ETV Bharat Logo

Copyright © 2025 Ushodaya Enterprises Pvt. Ltd., All Rights Reserved.