ETV Bharat / state

ਮਾਨਸਾ ਦੇ ਐੱਸਡੀਐੱਮ ਦਾ ਅਨੋਖਾ ਫੁਰਮਾਨ, ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਲਾਈ ਅਧਿਆਪਕਾਂ ਦੀ ਡਿਊਟੀ

ਝੋਨੇ ਦੀ ਵਾਢੀ ਸ਼ੁਰੂ ਹੋ ਚੁੱਕੀ ਹੈ ਅਤੇ ਇਸੇ ਨਾਲ ਹੀ ਪਰਾਲੀ ਨੂੰ ਸਾੜਣ ਦਾ ਸਿਲਸਲਾ ਵੀ ਸ਼ੁਰੂ ਹੋ ਚੁੱਕਿਆ ਹੈ। ਇਸ ਸਮੱਸਿਆ ਨਾਲ ਨਜਿੱਠਣ ਲਈ ਪ੍ਰਸ਼ਾਸਨ ਕਈ ਤਰ੍ਹਾਂ ਦੇ ਉਪਰਾਲੇ ਕਰਦਾ ਹੋਇਆ ਵਿਖਾਈ ਦੇ ਰਿਹਾ ਹੈ। ਇਸ ਵਿਚਕਾਰ ਮਾਨਸਾ ਦੇ ਉਪ-ਮੰਡਲ ਮੈਜਿਸਟ੍ਰੇਟ ਨੇ ਅਜੀਬ ਫੁਰਮਾਨ ਜਾਰੀ ਕੀਤਾ ਹੈ। ਐੱਸਡੀਐੱਮ ਨੇ ਆਪਣੇ ਫੁਰਮਾਨ ਵਿੱਚ ਪਰਾਲੀ ਨੂੰ ਅੱਗ ਲਗਾ ਕੇ ਰਹੇ ਕਿਸਾਨਾਂ ਦੀਆਂ ਫੋਟੋਆਂ ਖਿੱਚਣ ਲਈ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ ਹਨ। ਪ੍ਰਸ਼ਾਸਨ ਦੇ ਇਸ ਫੈਸਲੇ ਵਿਰੁੱਧ ਜ਼ਿਲ੍ਹੇ ਦੇ ਅਧਿਆਪਕਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਪ੍ਰਦਰਸ਼ਨ ਕੀਤਾ।

duty of teachers to prevent burning of straw by  SDM Mansa
ਮਾਨਸਾ ਦੇ ਐੱਸਡੀਐੱਮ ਦਾ ਅਨੋਖਾ ਫੁਰਮਾਨ, ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਲਾਈ ਅਧਿਆਪਕਾਂ ਦੀ ਡਿਊਟੀ
author img

By

Published : Oct 9, 2020, 10:53 PM IST

ਮਾਨਸਾ: ਝੋਨੇ ਦੀ ਵਾਢੀ ਸ਼ੁਰੂ ਹੋ ਚੁੱਕੀ ਹੈ ਅਤੇ ਇਸੇ ਨਾਲ ਹੀ ਪਰਾਲੀ ਨੂੰ ਸਾੜਣ ਦਾ ਸਿਲਸਲਾ ਵੀ ਸ਼ੁਰੂ ਹੋ ਚੁੱਕਿਆ ਹੈ। ਇਸ ਸਮੱਸਿਆ ਨਾਲ ਨਜਿੱਠਣ ਲਈ ਪ੍ਰਸ਼ਾਸਨ ਕਈ ਤਰ੍ਹਾਂ ਦੇ ਉਪਰਾਲੇ ਕਰਦਾ ਹੋਇਆ ਵਿਖਾਈ ਦੇ ਰਿਹਾ ਹੈ। ਇਸ ਵਿਚਕਾਰ ਮਾਨਸਾ ਦੇ ਉਪ-ਮੰਡਲ ਮੈਜਿਸਟ੍ਰੇਟ ਨੇ ਅਜੀਬ ਫੁਰਮਾਨ ਜਾਰੀ ਕੀਤਾ ਹੈ। ਐੱਸਡੀਐੱਮ ਨੇ ਆਪਣੇ ਫੁਰਮਾਨ ਵਿੱਚ ਪਰਾਲੀ ਨੂੰ ਅੱਗ ਲਗਾ ਰਹੇ ਕਿਸਾਨਾਂ ਦੀਆਂ ਫੋਟੋਆਂ ਖਿੱਚਣ ਲਈ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ ਹਨ। ਪ੍ਰਸ਼ਾਸਨ ਦੇ ਇਸ ਫੈਸਲੇ ਵਿਰੁੱਧ ਜ਼ਿਲ੍ਹੇ ਦੇ ਅਧਿਆਪਕਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਪ੍ਰਦਰਸ਼ਨ ਕੀਤਾ।

ਮਾਨਸਾ ਦੇ ਐੱਸਡੀਐੱਮ ਦਾ ਅਨੋਖਾ ਫੁਰਮਾਨ, ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਲਾਈ ਅਧਿਆਪਕਾਂ ਦੀ ਡਿਊਟੀ

ਅਧਿਆਪਕ ਗੁਰਪਿਆਰ ਸਿੰਘ ਨੇ ਕਿਹਾ ਕਿ ਸਰਕਾਰ ਜਾਣਬੁੱਝ ਕੇ ਅਧਿਆਪਕ ਵਰਗ ਨੂੰ ਖੱਜਲ-ਖੁਆਰ ਕਰ ਰਹੀ ਹੈ। ਉਨ੍ਹਾਂ ਕਿਹਾ ਪ੍ਰਸ਼ਾਸਨ ਨੇ ਕਿਸਾਨਾਂ ਦੇ ਪਰਾਲੀ ਸਾੜੇ ਜਾਣ ਦੀਆਂ ਫੋਟੋ ਖਿੱਚਣ ਲਈ ਡਿਊਟੀ ਲਗਾਈ ਹੈ। ਉਨ੍ਹਾਂ ਕਿਹਾ ਇਸ ਸਮੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਲੜਾਈ ਲਈ ਅਧਿਆਪਕਾਂ ਨੂੰ ਧੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਅਜਿਹੀਆਂ ਡਿਊਟੀਆਂ ਲਈ ਨਹੀਂ ਹੁੰਦੇ।

ਅਧਿਆਪਕ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਅਧਿਆਪਕਾਂ ਤੋਂ ਗੈਰ-ਵਿੱਦਿਅਕ ਕੰਮ ਲੈਣ ਦੀ ਸਾਜਿਸ਼ ਰਚ ਰਿਹਾ ਹੈ। ਉਨ੍ਹਾਂ ਕਿਹਾ ਇਹ ਗੈਰ-ਵਿੱਦਿਅਕ ਕੰਮ ਹੈ। ਉਨ੍ਹਾਂ ਕਿਹਾ ਇਸ ਕੰਮ ਲਈ ਖੇਤੀਬਾੜੀ ਵਿਭਾਗ ਕੋਲ ਆਪਣਾ ਅਮਲਾ ਹੈ ਅਤੇ ਇਹ ਕੰਮ ਉਨ੍ਹਾਂ ਤੋਂ ਲਿਆ ਜਾਵੇ। ਉਨ੍ਹਾਂ ਕਿਹਾ ਅਜਿਹੀਆਂ ਡਿਊਟੀਆਂ ਨੂੰ ਤੁਰੰਤ ਰੱਦ ਕੀਤਾ ਜਾਵੇ।

ਇਸ ਸਾਰੇ ਮਾਮਲੇ ਬਾਰੇ ਤਹਿਸੀਲਦਾਰ ਅਮਰਜੀਤ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਮੁਲਾਜ਼ਮ ਨੂੰ ਡਿਊਟੀ ਦੇਣ ਵਿੱਚ ਦਿੱਕਤ ਆੳੇੁਂਦੀ ਹੈ ਤਾਂ ਉਸ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਧਿਆਪਕ ਇਸ ਮਾਮਲੇ ਬਾਰੇ ਮੁਲਾਜ਼ਮ ਐੱਸਡੀਐੱਮ ਦਫ਼ਤਰ ਨਾਲ ਸਪੰਰਕ ਕਰ ਸਕਦੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.