ਮਾਨਸਾ: ਬਠਿੰਡਾ ਰਿਫਾਈਨਰੀ ਦੇ ਵਿੱਚ ਸੁਰੱਖਿਆ ਗਾਰਡ ਅਤੇ ਸੂਬਾ ਪੱਧਰ 'ਤੇ ਤਾਇਨਾਤ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢੇ ਜਾਣ 'ਤੇ ਕਿਸਾਨਾਂ ਦੀ ਹਮਾਇਤ ਲੈਣ ਦੇ ਲਈ ਮਾਨਸਾ ਪਹੁੰਚੇ। ਕਰਮਚਾਰੀਆਂ ਨੇ ਦੱਸਿਆ ਉਨ੍ਹਾਂ ਨੂੰ ਬਿਨਾਂ ਵਜ੍ਹਾ ਨੌਕਰੀ ਤੋਂ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਜਲਦ ਹੀ ਨੌਕਰੀ' ਤੇ ਦੁਬਾਰਾ ਬਹਾਲ ਨਾ ਕੀਤਾ ਤਾਂ ਕਿਸਾਨ ਜਥੇਬੰਦੀਆਂ ਦੀ ਹਮਾਇਤ ਤੋਂ ਬਿਨਾਂ ਵੀ ਉਹ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।
ਰਾਮਾਂ ਰਿਫਾਈਨਰੀ ਦੇ ਵਿਚ ਕੰਮ ਕਰਦੇ ਸਕਿਓਰਿਟੀ ਗਾਰਡ ਅਤੇ ਸੁਪਰਵਾਈਜ਼ਰਾਂ ਵੱਲੋਂ ਅੱਜ ਮਾਨਸਾ ਵਿਖੇ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਰਿਫਾਈਨਰੀ ਵਿੱਚ ਕਰਮਚਾਰੀ ਦੇ ਤੌਰ 'ਤੇ ਕੰਮ ਕਰ ਰਹੇ ਹਨ। ਪਰ ਪਿਛਲੇ ਦਿਨੀਂ ਉਨ੍ਹਾਂ ਨੂੰ ਬਿਨਾਂ ਕਾਰਨ ਦੱਸੇ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ, ਜਿਸ ਦੇ ਲਈ ਉਨ੍ਹਾਂ ਵੱਲੋਂ ਸੀਨੀਅਰ ਅਧਿਕਾਰੀਆਂ ਦੇ ਨਾਲ ਵੀ ਗੱਲਬਾਤ ਕੀਤੀ ਗਈ।
ਉਨ੍ਹਾਂ ਦਾ ਕਹਿਣਾ ਕਿ ਅਧਿਕਾਰੀਆਂ ਵਲੋਂ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣੀ ਗਈ, ਜਿਸ ਦੇ ਲਈ ਉਹ ਅੱਜ ਕਿਸਾਨ ਜਥੇਬੰਦੀਆਂ ਦੀ ਹਮਾਇਤ ਲੈਣ ਲਈ ਮਾਨਸਾ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਸਾਨੂੰ ਨੌਕਰੀ 'ਤੇ ਬਹਾਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਧਰਨਾ ਪ੍ਰਦਰਸ਼ਨ ਕਰਨ ਦੇ ਲਈ ਮਜਬੂਰ ਹੋਣਗੇ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਰੁਜ਼ਗਾਰ ਦੇਣ ਦੀ ਗੱਲ ਕਰ ਰਹੀ ਹੈ ਪਰ ਦੂਸਰੇ ਪਾਸੇ ਉਨ੍ਹਾਂ ਨੂੰ ਪ੍ਰਾਈਵੇਟ ਕੰਪਨੀਆਂ ਵਿੱਚੋਂ ਵੀ ਕੱਢਿਆ ਜਾ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਤੁਰੰਤ ਇਸ ਮਾਮਲੇ ਵਿੱਚ ਦਖ਼ਲ ਦੇ ਕੇ ਉਨ੍ਹਾਂ ਦਾ ਮਸਲਾ ਹੱਲ ਕੀਤਾ ਜਾਵੇ।
ਇਹ ਵੀ ਪੜ੍ਹੋ: ਬਠਿੰਡਾ: ਬੇਅਦਬੀ ਮਾਮਲੇ ’ਚ ਮਹਿਲਾ ਖ਼ਿਲਾਫ਼ ਮਾਮਲਾ ਦਰਜ