ਮਾਨਸਾ: ਦੇਸ਼ ਵਿੱਚ ਲਗਾਤਾਰ ਵੱਧ ਰਹੀਆਂ ਬਲਾਤਕਾਰ ਦੀਆਂ ਘਟਨਾਵਾਂ ਨੂੰ ਲੈ ਕੇ ਈਟੀਵੀ ਭਾਰਤ ਵੱਲੋਂ ਮਾਨਸਾ ਵਿਖੇ ਬੁੱਧੀਜੀਵੀਆਂ ਨਾਲ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਸ਼ਹਿਰ ਦੇ ਬੁੱਧੀਜੀਵੀਆਂ ਨੇ ਕਿਹਾ ਕਿ ਬੇਸ਼ੱਕ ਸਰਕਾਰਾਂ ਵੱਲੋਂ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਏ ਜਾਂਦੇ ਹਨ, ਪਰ ਇਨ੍ਹਾਂ ਕਾਨੂੰਨਾਂ ਦੀ ਸਹੀ ਪਾਲਣਾ ਨਹੀਂ ਹੁੰਦੀ ਹੈ ਜਿਸ ਕਾਰਨ ਲਗਾਤਾਰ ਬਲਾਤਕਾਰ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।
ਵਕੀਲਾਂ ਦਾ ਕਹਿਣਾ ਹੈ ਕਿ ਹਜ਼ਾਰਾਂ ਹੀ ਕੇਸ ਅਦਾਲਤਾਂ ਵਿੱਚ ਪੈਂਡਿੰਗ ਪਏ ਹਨ, ਅਤੇ ਹਜ਼ਾਰਾਂ ਹੀ ਕੇਸ ਅਦਾਲਤਾਂ ਵਿੱਚ ਚੱਲ ਰਹੇ ਹਨ।
ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਮਾਮਲਿਆਂ ਵਿੱਚ ਫਾਸਟ ਟਰੈਕ ਕੋਰਟ ਬਣਾਕੇ ਰਾਹੀਂ ਕੇਸਾ ਦੇ ਤੁਰੰਤ ਫੈਸਲੇ ਸੁਣਾਏ ਜਾਣੇ ਚਾਹੀਦੇ ਹਨ।