ਮਾਨਸਾ: ਮਜ਼ਦੂਰਾਂ ਵੱਲੋਂ ਪਿਛਲੇ 26 ਦਿਨ੍ਹਾਂ ਤੋਂ ਮਾਨਸਾ ਦੇ ਜ਼ਿਲ੍ਹਾ ਪ੍ਰੀਸ਼ਦ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਮਜ਼ਦੂਰ ਦਿਨ ਰਾਤ ਦੇ ਧਰਨੇ ਤੇ ਬੈਠੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ।
ਮਜ਼ਦੂਰ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਮਜ਼ਦੂਰਾਂ ਦੀਆਂ ਸਰਕਾਰ ਵੱਲੋਂ ਮੰਗਾਂ ਨਹੀਂ ਮੰਨ ਲਈਆਂ ਜਾਂਦੀਆਂ ਉਦੋਂ ਤੱਕ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ। ਮਜ਼ਦੂਰ ਮੁਕਤੀ ਮੋਰਚਾ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਦੇ ਲਈ ਸਰਕਾਰ ਦੇ ਖਿਲਾਫ ਲਗਾਤਾਰ ਧਰਨਾ ਪ੍ਰਦਰਸ਼ਨ ਜਾਰੀ ਹੈ।
ਮਾਨਸਾ ਦੇ ਜ਼ਿਲ੍ਹਾ ਪ੍ਰੀਸ਼ਦ ਵਿੱਚ ਏਡੀਸੀ ਵਿਕਾਸ ਦੇ ਦਫਤਰ ਬਾਹਰ ਮਜ਼ਦੂਰਾਂ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਦੇ ਲਈ 26 ਦਿਨ੍ਹਾਂ ਤੋਂ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ। ਮਜ਼ਦੂਰ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਤੋਂ ਉਹ ਕੋਈ ਵੱਡੀਆਂ ਮੰਗਾਂ ਨਹੀਂ ਮੰਨ ਰਹੇ ਜਦੋਂ ਕਿ ਮਜ਼ਦੂਰਾਂ ਦਾ ਪਿਛਲੇ ਸਾਲ ਸਰਕਾਰ ਵੱਲੋਂ ਜਾਰੀ ਕੀਤਾ ਨਰਮਾ ਖ਼ਰਾਬੇ ਦੀ ਚੁਗਾਈ ਦਾ ਮੁਆਵਜਾ ਅਧਿਕਾਰੀਆਂ ਦੇ ਖਾਤਿਆਂ ਵਿੱਚ ਪਿਆ ਹੈ ਪਰ ਮਜ਼ਦੂਰਾਂ ਨੂੰ ਨਹੀਂ ਦਿੱਤਾ ਜਾ ਰਿਹਾ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੋਰ ਵੀ ਮਜ਼ਦੂਰਾਂ ਦੀਆਂ ਮੰਗਾਂ ਹਨ। ਜਿਸ ਸੰਬੰਧੀ ਜ਼ਿਲ੍ਹਾ ਅਧਿਕਾਰੀਆਂ ਨੂੰ ਚਾਰ ਵਾਰ ਮੰਗ ਪੱਤਰ ਵੀ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਿਛਲ੍ਹੇ ਦਿਨੀਂ ਵੀ ਮਜ਼ਦੂਰਾਂ ਵੱਲੋਂ ਕਚਹਿਰੀ ਦੇ ਵਿਚ ਪ੍ਰਦਰਸ਼ਨ ਕੀਤਾ ਸੀ ਪਰ ਡਿਪਟੀ ਕਮਿਸ਼ਨਰ ਦਫ਼ਤਰ ਦੇ ਅਧਿਕਾਰੀ ਆ ਕੇ ਮਜ਼ਦੂਰਾਂ ਨੂੰ ਪੁੱਛਦੇ ਸਨ ਕਿ ਤੁਹਾਡੀਆਂ ਕੀ ਮੰਗਾਂ ਹਨ।
ਇਸ ਦਾ ਮਤਲਬ ਹੈ ਕਿ ਡਿਪਟੀ ਕਮਿਸ਼ਨਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੜ੍ਹੀਆਂ ਨਹੀਂ ਗਈਆਂ ਅਤੇ ਨਾ ਹੀ ਸਰਕਾਰ ਨੂੰ ਭੇਜੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮਜ਼ਦੂਰਾਂ ਦੀਆਂ ਮੰਗਾਂ ਨਹੀਂ ਮੰਨ ਲਈਆਂ ਜਾਂਦੀਆਂ ਉਦੋਂ ਤੱਕ ਮਜ਼ਦੂਰਾਂ ਦਾ ਸਰਕਾਰ ਦੇ ਖਿਲਾਫ ਅੰਦੋਲਨ ਜਾਰੀ ਰਹੇਗਾ।
ਇਹ ਵੀ ਪੜ੍ਹੋ: ਇਸ ਸਹਿਰ ਵਿੱਚ ਥਾਂ ਥਾਂ ਤੇ ਲਿਖੇ ਮਿਲੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ