ਮਾਨਸਾ: ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਦੇ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੀ ਅੰਤਿਮ ਅਰਦਾਸ ਤੋਂ ਪਹਿਲਾਂ ਅੱਜ ਮਾਨਸਾ ਦੇ ਸਾਬਕਾ ਸੈਨਿਕਾਂ ਵੱਲੋਂ ਮਾਨਸਾ ਵਿਖੇ ਅਗਨੀਪੱਥ ਸਕੀਮ ਨੂੰ ਰੱਦ ਕਰਕੇ ਇਸ ਵਿੱਚ ਸੋਧ ਕਰਨ ਦੀ ਮੰਗ ਕੀਤੀ ਗਈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੇ ਇਸ ਯੋਜਨਾ ਦੇ ਵਿੱਚ ਸੋਧ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਸਾਬਕਾ ਸੈਨਿਕਾਂ ਵੱਲੋਂ ਵੱਡੇ ਪੱਧਰ ਤੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਪਹਿਲਾਂ ਵੀ ਕੀਤਾ ਵਿਰੋਧ : ਪਿਛਲੇ ਦਿਨੀਂ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਦੇ ਵਿੱਚ ਸ਼ਹੀਦ ਹੋਏ ਅਗਨੀ ਵੀਰ ਅੰਮ੍ਰਿਤਪਾਲ ਸਿੰਘ ਨੂੰ ਸਲਾਮੀ ਨਾ ਦੇਣ ਅਤੇ ਇਸ ਯੋਜਨਾ ਦੇ ਵਿੱਚ ਸੋਧ ਕਰਨ ਦੀ ਮੰਗ ਨੂੰ ਲੈ ਕੇ ਅੱਜ ਮਾਨਸਾ ਜ਼ਿਲ੍ਹੇ ਦੇ ਸਾਬਕਾ ਸੈਨਿਕਾਂ ਵੱਲੋਂ ਬੱਸ ਸਟੈਂਡ ਚੌਂਕ ਦੇ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸਾਬਕਾ ਸੈਨਿਕ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ਅਗਨੀਪੱਥ ਯੋਜਨਾ ਦੇ ਨਾਲ ਸਾਡੀ ਨੌਜਵਾਨ ਪੀੜੀ ਦਾ ਘਾਣ ਹੋ ਰਿਹਾ ਹੈ। ਇਸ ਤੋਂ ਪਹਿਲਾਂ ਵੀ ਉਹਨਾਂ ਵੱਲੋਂ ਇਸ ਯੋਜਨਾ ਦਾ ਵਿਰੋਧ ਕੀਤਾ ਗਿਆ ਸੀ।
- 6 lakh Robbed in Ludhiana: ਲੁਧਿਆਣਾ ਵਿੱਚ ਕਾਰੋਬਾਰੀ ਤੋਂ 6 ਲੱਖ ਰੁਪਏ ਦੀ ਲੁੱਟ, ਮੁਲਜ਼ਮ ਫਰਾਰ
- Suo Moto Against Pollution : ਪੰਜਾਬ ਦੇ ਮੁੱਖ ਸਕੱਤਰ ਨੂੰ NGT ਦਾ ਨੋਟਿਸ, ਕਿਹਾ-'ਰਾਜਧਾਨੀ ਵਿੱਚ ਪ੍ਰਦੂਸ਼ਣ ਦਾ ਵੱਡਾ ਕਾਰਨ ਪੰਜਾਬ 'ਚ ਪਰਾਲੀ ਨੂੰ ਅੱਗ ਲਾਉਣਾ'
- Behbal Kalan Goli Kand Case: ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਪੰਜਾਬੀਆਂ ਨੂੰ ਕਰ ਰਿਹਾ ਗੁੰਮਰਾਹ, ਵਕੀਲ ਨੇ ਕੀਤੇ ਵੱਡੇ ਖੁਲਾਸੇ
ਉਹਨਾਂ ਕਿਹਾ ਕਿ ਹੁਣ ਅਗਨੀਵੀਰ ਵਜੋਂ ਜੋ ਪਹਿਲਾ ਸ਼ਹੀਦ ਹੋਇਆ ਹੈ, ਅੰਮ੍ਰਿਤ ਪਾਲ ਸਿੰਘ ਉਸ ਨੂੰ ਬਣਦਾ ਸਨਮਾਨ ਨਾ ਦੇਣ ਅਤੇ ਰੈਗੂਲਰ ਸੈਨਿਕਾਂ ਦੇ ਵਾਂਗ ਸਹੂਲਤਾਂ ਤੋਂ ਵਾਂਝਾ ਰੱਖਣ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅੱਜ ਸ਼ਹੀਦ ਅਗਨੀਵੀਰ ਅੰਮ੍ਰਿਤ ਪਾਲ ਸਿੰਘ ਦੀ ਅੰਤਿਮ ਅਰਦਾਸ ਹੈ, ਜਿਸ ਵਿੱਚ ਜ਼ਿਲ੍ਹੇ ਦੇ ਸਾਬਕਾ ਸੈਨਿਕ ਵੱਡੀ ਗਿਣਤੀ ਦੇ ਵਿੱਚ ਸ਼ਾਮਿਲ ਹੋਣਗੇ ਅਤੇ ਅਗਨੀਪੱਥ ਯੋਜਨਾ ਦੇ ਵਿੱਚ ਸੋਧ ਕਰਨ ਦੀ ਮੰਗ ਨੂੰ ਲੈ ਕੇ ਵੀ ਆਵਾਜ਼ ਉਠਾਈ ਜਾਵੇਗੀ। ਉਹਨਾਂ ਕੇਂਦਰ ਸਰਕਾਰ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਅਗਨੀਪੱਥ ਯੋਜਨਾ ਨੂੰ ਰੱਦ ਕਰਕੇ ਇਸ ਯੋਜਨਾ ਦੇ ਵਿੱਚ ਸੋਧ ਕਰਕੇ ਰੈਗੂਲਰ ਸੈਨਿਕਾਂ ਦੀ ਤਰ੍ਹਾਂ ਅਗਨੀਵੀਰ ਨੂੰ ਸਨਮਾਨ ਦਿੱਤਾ ਜਾਵੇ।