ਮਾਨਸਾ: ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਨੂੰ ਲੈ ਕੇ ਜਿਥੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਇਸ ਮਹਾਂਮਾਰੀ ਵਿਚ ਕੋਰੋਨਾ ਪੀੜ੍ਹਤ ਮਰੀਜ਼ਾਂ ਦੀ ਸੇਵਾ ਕੀਤੀ ਜਾ ਰਹੀ ਹੈ, ਉਥੇ ਹੁਣ ਸ਼੍ਰੋਮਣੀ ਅਕਾਲੀ ਦਲ ਤੇ ਐਸਜੀਪੀਸੀ ਨੇ ਵੀ ਕੋਰੋਨਾ ਪੀੜ੍ਹਤ ਮਰੀਜ਼ਾਂ ਤੱਕ ਆਕਸੀਜਨ ਅਤੇ ਖਾਣਾ ਪਹੁੰਚਾਉਣ ਦੀ ਪਹਿਲ ਕੀਤੀ ਹੈ।
ਇਸ ਮੌਕੇ ਮਾਨਸਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜ਼ਿਲ੍ਹੇ ’ਚ ਬੀਬਾ ਹਰਸਿਮਰਤ ਕੌਰ ਬਾਦਲ ਦੀ ਰਹਿਨੁਮਾਈ ਵਿਚ ਕੋਵਿਡ ਮਰੀਜ਼ਾਂ ਲਈ ਕੋਵਿਡ ਸੈਂਟਰ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਖੋਲ੍ਹਿਆ ਗਿਆ ਹੈ ਅਤੇ 20 ਤੋਂ 25 ਆਕਸੀਜਨ ਕੰਸਟ੍ਰੇਟਰ ਰੱਖੇ ਗਏ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਮਾਨਸਾ ਅਤੇ ਬਠਿੰਡੇ ਦੇ ਲੋਕਾਂ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ ਕਿਸੇ ਵੀ ਕੋਵਿਡ ਦੇ ਮਰੀਜ਼ ਨੂੰ ਆਕਸੀਜਨ ਦੀ ਜ਼ਰੂਰਤ ਹੈ ਤਾਂ ਉਹ ਹੈਲਪਲਾਈਨ ਨੰਬਰ ’ਤੇ ਫੋਨ ਕਰੇ ਤੇ ਆਕਸੀਜਨ ਕੰਸਟ੍ਰੇਟਰ ਉਸ ਦੇ ਘਰ ਪਹੁੰਚ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੀ ਜ਼ਰੂਰਤ ਖ਼ਤਮ ਹੋਣ ਤੇ ਇਹ ਕੰਸਟ੍ਰੇਟਰ ਵਾਪਸ ਦਫਤਰ ’ਚ ਪਹੁੰਚਾਏ ਜਾਣ ਤਾਂ ਕਿ ਕਿਸੇ ਹੋਰ ਜ਼ਰੂਰਤਮੰਦ ਦੀ ਵੀ ਮਦਦ ਕੀਤੀ ਜਾ ਸਕੇ।
ਇਸ ਮੌਕੇ ਉਨ੍ਹਾਂ ਕੈਪਟਨ ਸਰਕਾਰ ’ਤੇ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਵਧ ਰਹੇ ਕੋਰੋਨਾ ਦੇ ਪ੍ਰਕੋਪ ਨੂੰ ਰੋਕਣ ’ਚ ਸਰਕਾਰ ਫੇਲ੍ਹ ਰਹੀ ਹੈ ਜਦੋਂਕਿ ਪੰਜਾਬ ਸਰਕਾਰ ਆਪਣੀ ਹੀ ਕੁਰਸੀ ਦੀ ਲੜਾਈ ਲੜ ਰਹੀ ਹੈ। ਸੁਖਬੀਰ ਬਾਦਲ ਨੇ ਕਿਹਾ ਜੇਕਰ ਸੂਬੇ ਦੀ ਗੱਲ ਕੀਤੀ ਜਾਵੇ ਤਾਂ ਵੈਂਟੀਲੇਟਰ ਦਾ ਵੀ ਪ੍ਰਬੰਧ ਨਹੀਂ ਡਾਕਟਰਾਂ ਦੀ ਵੱਡੀ ਘਾਟ ਹੈ ਜਿਸ ਕਾਰਨ ਅੱਜ ਹਰ ਵਿਅਕਤੀ ਕੋਰੋਨਾ ਦੀ ਮਹਾਂਮਾਰੀ ਕਾਰਨ ਜਾਨ ਗਵਾ ਰਿਹਾ ਹੈ।
ਇਹ ਵੀ ਪੜ੍ਹੋ: ਕੰਟੋਨਮੈਂਟ ਜ਼ੋਨ 'ਚ ਆਏ ਪਿੰਡਾਂ 'ਚ ਲੱਗੇ ਠੀਕਰੀ ਪਹਿਰੇ