ETV Bharat / state

ਕਰਜ਼ੇ ਕਾਰਨ ਪਿੰਡ ਅਕਲੀਆਂ ਦੇ ਕਿਸਾਨ ਨੇ ਕੀਤੀ ਖੁਦਕੁਸ਼ੀ - ਖੁਦਕੁਸ਼ੀ ਦੀ ਸੂਚਨਾ

ਕਿਸਾਨ ਆਗੂਆਂ ਦਾ ਕਹਿਣਾ ਕਿ ਕਰਜ਼ੇ ਦੀ ਮਾਰ ਕਾਰਨ ਕਿਸਾਨ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕਰ ਰਹੇ ਹਨ। ਉਨ੍ਹਾਂ ਸਰਕਾਰ ਤੋਂ ਅਪੀਲ ਕੀਤੀ ਕਿ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ ਤਾਂ ਜੋ ਹੋਰ ਕਿਸਾਨ ਮੌਤ ਦੇ ਮੂੰਹ 'ਚ ਨਾ ਜਾਵੇ।

ਕਰਜ਼ੇ ਕਾਰਨ ਪਿੰਡ ਅਕਲੀਆਂ ਦੇ ਕਿਸਾਨ ਨੇ ਕੀਤੀ ਖੁਦਕੁਸ਼ੀ

author img

By

Published : May 29, 2021, 9:25 PM IST

ਮਾਨਸਾ: ਪੰਜਾਬ ਸਰਕਾਰ ਵਲੋਂ ਕਿਸਾਨਾਂ ਦਾ ਕਰਜ਼ ਮੁਆਫ਼ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਬਾਵਜੂਦ ਇਸ ਦੇ ਪੰਜਾਬ 'ਚ ਕਿਸਾਨਾਂ ਵਲੋਂ ਕਰਜ਼ੇ ਕਾਰਨ ਖੁਦਕੁਸ਼ੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਚੱਲਦਿਆਂ ਜ਼ਿਲ੍ਹਾ ਮਾਨਸਾ ਦੇ ਪਿੰਡ ਅਕਲੀਆਂ ਦੇ 48 ਸਾਲਾਂ ਕਿਸਾਨ ਬਲਵਿੰਦਰ ਸਿੰਘ ਵਲੋਂ ਜ਼ਹੀਰਿਲੀ ਚੀਜ ਨਿਗਲ ਕੇ ਖੁਦਕੁਸ਼ੀ ਕਰ ਲਈ ਗਈ। ਮ੍ਰਿਤਕ ਕਿਸਾਨ ਦੇ ਸਿਰ 7 ਲੱਖ ਦੇ ਕਰੀਬ ਕਰਜ਼ਾ ਸੀ ਅਤੇ ਉਸ ਕੋਲ 2 ਏਕੜ ਜ਼ਮੀਨ ਸੀ। ਇਸ ਤੋਂ ਪਹਿਲਾਂ ਕਰਜ਼ੇ ਦੀ ਪੰਡ ਉਤਾਰਦਿਆਂ ਕਿਸਾਨ ਪੰਜ ਏਕੜ ਜ਼ਮੀਨ ਨੂੰ ਪਹਿਲਾਂ ਹੀ ਵੇਚ ਚੁੱਕਿਆ ਸੀ।

ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ ਦੀ ਮੰਗ

ਕਰਜ਼ੇ ਕਾਰਨ ਪਿੰਡ ਅਕਲੀਆਂ ਦੇ ਕਿਸਾਨ ਨੇ ਕੀਤੀ ਖੁਦਕੁਸ਼ੀ

ਇਸ ਸਬੰਧੀ ਕਿਸਾਨ ਆਗੂਆਂ ਦਾ ਕਹਿਣਾ ਕਿ ਕਰਜ਼ੇ ਦੀ ਮਾਰ ਕਾਰਨ ਕਿਸਾਨ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕਰ ਰਹੇ ਹਨ। ਉਨ੍ਹਾਂ ਸਰਕਾਰ ਤੋਂ ਅਪੀਲ ਕੀਤੀ ਕਿ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ ਤਾਂ ਜੋ ਹੋਰ ਕਿਸਾਨ ਮੌਤ ਦੇ ਮੂੰਹ 'ਚ ਨਾ ਜਾਵੇ। ਇਸ ਮੌਕੇ ਉਨ੍ਹਾਂ ਮ੍ਰਿਤਕ ਪਰਿਵਾਰ ਦਾ ਕਰਜ਼ ਮੁਆਫ਼ ਕਰਨ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦੀ ਸਰਕਾਰ ਤੋਂ ਅਪੀਲ ਕੀਤੀ।

ਇਸ ਮੌਕੇ ਪੁਲਿਸ ਅਧਿਕਾਰੀ ਦਾ ਕਹਿਣਾ ਕਿ ਉਨ੍ਹਾਂ ਨੂੰ ਕਿਸਾਨ ਵਲੋਂ ਖੁਦਕੁਸ਼ੀ ਦੀ ਸੂਚਨਾ ਮਿਲੀ। ਉਨ੍ਹਾਂ ਦਾ ਕਹਿਣਾ ਕਿ ਮ੍ਰਿਤਕ ਕਿਸਾਨ ਦੀ ਪਤਨੀ ਸ਼ਿੰਦਰ ਕੌਰ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:ਪੁਲਿਸ ਮੁਲਾਜ਼ਮਾਂ ਹਨੀ ਟ੍ਰੈਪ (Honey Trap) ਗੈਂਗ ਬਣਾ ਲੋਕਾਂ ਨਾਲ ਕਰਦੇ ਸੀ ਠੱਗੀ

ETV Bharat Logo

Copyright © 2024 Ushodaya Enterprises Pvt. Ltd., All Rights Reserved.