ਮਾਨਸਾ : ਪੰਜਾਬ ਦਾ ਅੰਨਦਾਤਾ ਕਹਾਉਣ ਵਾਲਾ ਕਿਸਾਨ ਨਿੱਤ ਦਿਨ ਕਰਜ਼ੇ ਦੇ ਬੋਝ ਕਾਰਨ ਖੁਦਕੁਸ਼ੀਆਂ ਕਰ ਰਿਹਾ ਹੈ। ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਰੱਲਾ ਦਾ ਕਿਸਾਨ ਕ੍ਰਿਸ਼ਨ ਸਿੰਘ (65) ਕਰਜ਼ੇ ਦਾ ਬੋਝ ਨਾ ਸਹਾਰਦੇ ਹੋਏ ਖੁਦਕੁਸ਼ੀ ਕਰ ਗਿਆ। ਪਰਿਵਾਰ ਦੇ ਅਨੁਸਾਰ ਮ੍ਰਿਤਕ ਕਿਸਾਨ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ ਅਤੇ ਚਾਰ ਪੁੱਤਰ ਸਨ। ਮ੍ਰਿਤਕ ਕਿਸਾਨ ਦੇ ਸਿਰ 7 ਲੱਖ ਰੁਪਏ ਪ੍ਰਾਈਵੇਟ ਬੈਂਕ ਦਾ ਕਰਜ਼ਾ ਸੀ। ਕਿਸਾਨ ਦੀ ਜ਼ਮੀਨ ਉਪਜਾਊ ਨਾ ਹੋਣ ਕਾਰਨ ਅਤੇ ਕਰਜ਼ੇ ਦਾ ਬੋਝ ਨਿੱਤ ਦਿਨ ਵਧਣ ਦੇ ਕਾਰਨ ਉਕਤ ਕਿਸਾਨ ਪਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਅੱਜ ਕਿਸਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਤੇ 174 ਦੀ ਕਾਰਵਾਈ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਰਕਾਰ ਨੂੰ ਪਰਿਵਾਰ ਦੀ ਆਰਥਿਕ ਮਦਦ ਕਰਨ ਤੇ ਕਰਜ਼ਾ ਮੁਆਫ਼ ਕਰਨ ਦੀ ਅਪੀਲ : ਕਿਸਾਨ ਦੇ ਪਰਿਵਾਰਕ ਮੈਂਬਰ ਬਲਬੀਰ ਸਿੰਘ ਨੇ ਦੱਸਿਆ ਕਿ ਕ੍ਰਿਸ਼ਨ ਸਿੰਘ ਦੇ ਕੋਲ ਜ਼ਮੀਨ ਘੱਟ ਹੋਣ ਕਰਕੇ ਅਤੇ ਬੈਂਕ ਦਾ ਕਰਜ਼ ਨਿੱਤ ਦਿਨ ਵਧਣ ਕਾਰਨ ਅਕਸਰ ਹੀ ਪਰੇਸ਼ਾਨ ਰਹਿੰਦਾ ਸੀ ਅਤੇ ਮ੍ਰਿਤਕ ਕਿਸਾਨ ਨੇ 6 ਤੋਂ 7 ਲੱਖ ਰੁਪਏ ਬੈਂਕ ਅਤੇ ਪ੍ਰਾਈਵੇਟ ਕਰਜ਼ਾ ਦੇਣਾ ਸੀ, ਜਿਸ ਕਾਰਨ ਪ੍ਰੇਸ਼ਾਨੀ ਦੇ ਚੱਲਦਿਆਂ ਕ੍ਰਿਸ਼ਨ ਸਿੰਘ ਨੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨ ਦਾ ਪੂਰਨ ਕਰਜ਼ ਮਾਫ ਕੀਤਾ ਜਾਵੇ ਅਤੇ ਕਿਸਾਨ ਦੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ। ਉਨ੍ਹਾਂ ਸਰਕਾਰ ਨੂੰ ਇਹ ਵੀ ਕਿਹਾ ਕਿ ਵਾਅਦੇ ਅਨੁਸਾਰ ਸਾਰੇ ਕਿਸਾਨਾਂ ਦਾ ਕਰਜ਼ਾ ਮਾਫ ਕੀਤਾ ਜਾਵੇ ਤਾਂ ਕਿ ਖ਼ੁਦਕੁਸ਼ੀਆਂ ਦਾ ਦੌਰ ਖਤਮ ਹੋ ਸਕੇ।
- ਦਰਬਾਰ ਸਾਹਿਬ ਕੋਲ ਹੋਇਆ ਜਬਰਦਸਤ ਧਮਾਕਾ, ਪੁਲਿਸ ਨੇ ਕਿਹਾ- ਕੋਈ ਡਰ ਵਾਲੀ ਗੱਲ ਨਹੀਂ
- Paramjit Singh Panjwad: ਪਰਮਜੀਤ ਸਿੰਘ ਪੰਜਵੜ ਬੈਂਕ ਮੁਲਾਜ਼ਮ ਤੋਂ ਕਿਵੇਂ ਬਣਿਆ ਮੋਸਟ ਵਾਂਟਡ ਅੱਤਵਾਦੀ?
- ਜਲੰਧਰ ਜਿਮਨੀ ਚੋਣ 'ਤੇ ਕੀ ਪਵੇਗਾ ਸਿੱਧੂ ਮੂਸੇਵਾਲਾ ਦੇ ਕਤਲ ਦਾ ਅਸਰ ? ਕਿਧਰੇ ਜਲੰਧਰ 'ਚ ਨਾ ਹੋ ਜਾਵੇ ਸੰਗਰੂਰ ਵਾਲੀ ! ਖਾਸ ਰਿਪੋਰਟ
ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਉਤੇ ਕੀਤੀ ਕਾਰਵਾਈ : ਥਾਣਾ ਜੋਗਾ ਦੇ ਜਾਂਚ ਕਰਤਾ ਅਧਿਕਾਰੀ ਪਾਲਾ ਸਿੰਘ ਨੇ ਦੱਸਿਆ ਕਿ ਪਿੰਡ ਰੱਲਾ ਦਾ ਕ੍ਰਿਸ਼ਨ ਸਿੰਘ ਕਿਸਾਨ ਖੁਦਕੁਸ਼ੀ ਕਰ ਗਿਆ ਮ੍ਰਿਤਕ ਕਿਸਾਨ ਦੀ ਪਤਨੀ ਨੇ ਦੱਸਿਆ ਕਿ ਕਰਜ਼ੇ ਦੇ ਕਾਰਨ ਕ੍ਰਿਸ਼ਨ ਸਿੰਘ ਪਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਖੁਦਕੁਸ਼ੀ ਕੀਤੀ ਹੈ ਅੰਮ੍ਰਿਤ ਦੀ ਪਤਨੀ ਦੇ ਬਿਆਨਾਂ ਤੇ 174 ਦੀ ਕਾਰਵਾਈ ਕਰ ਜਾਂਚ ਸੁਰੂ ਕਰ ਦਿੱਤੀ ਹੈ।