ਮਾਨਸਾ: ਪੰਜਾਬ ਵਿੱਚ ਪੰਜਾਬ ਵਿੱਚ ਦੇਸ਼ ਦਾ ਅੰਨਦਾਤਾ ਕਹਾਉਣ ਵਾਲਾ ਕਿਸਾਨ ਨਿੱਤ ਦਿਨ ਖ਼ੁਦਕੁਸ਼ੀਆਂ ਦੇ ਰਾਹ ਤੇ ਪਿਆ ਹੋਇਆ ਹੈ ਖੁਦਕੁਸ਼ੀਆਂ ਦਾ ਦੌਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਤਾਜ਼ਾ ਮਾਮਲਾ ਮਾਨਸਾ ਜਿਲ੍ਹੇ ਦੇ ਪਿੰਡ ਮੂਸਾ ਦਾ ਸਾਹਮਣੇ ਆਇਆ ਹੈ ਜਿੱਥੇ 30 ਸਾਲਾਂ ਕਿਸਾਨ ਸ਼ਿੰਦਾ ਸਿੰਘ ਨੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਖੇਤ ਵਿਚ ਖ਼ੁਦਕੁਸ਼ੀ (farmer committed suicide) ਕਰ ਲਈ ਹੈ।
ਇਹ ਵੀ ਪੜੋ: ਵਾਤਾਵਰਣ ਬਚਾਉਣ ਲਈ ਨੌਜਵਾਨਾਂ ਦਾ ਉਪਰਾਲਾ, 82 ਤਰ੍ਹਾਂ ਦੇ ਅਲੋਪ ਹੋ ਰਹੇ ਬੂਟਿਆਂ ਦੇ ਜੰਗਲ ਕੀਤੇ ਆਬਾਦ
ਪਰਿਵਾਰਕ ਮੈਂਬਰਾਂ ਅਤੇ ਕਸ਼ਾਰਕਤਾ ਮਾਨ ਨੇ ਕਿਹਾ ਕਿ ਕਿਸਾਨ ਸ਼ਿੰਦਾ ਸਿੰਘ 6 ਕਨਾਲ ਜ਼ਮੀਨ ਦਾ ਮਾਲਕ ਸੀ ਅਤੇ ਕਰੀਬ 3 ਏਕੜ ਜ਼ਮੀਨ ਠੇਕੇ ਤੇ ਲੈ ਕੇ ਖੇਤੀ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਕਿਸਾਨ ਦੀ ਫਸਲ ਬਰਬਾਦ ਹੋਣ ਕਾਰਨ ਘਰ ਦਾ ਬੋਝ ਵਧ ਗਿਆ ਅਤੇ ਕਿਸਾਨ ਪਰੇਸ਼ਾਨ ਰਹਿ ਰਿਹਾ ਸੀ ਜਿਸ ਦੇ ਚਲਦਿਆਂ ਕਿਸਾਨ ਵੱਲੋਂ ਆਪਣੇ ਖੇਤ ਵਿੱਚ ਹੀ ਖੁਦਕੁਸ਼ੀ ਕਰ ਲਈ ਉਨ੍ਹਾਂ ਦੇ ਪਰਿਵਾਰ ਨੂੰ ਮੁਆਵਜ਼ਾ ਦੇਵੇ ਅਤੇ ਉਸ ਦਾ ਕਰਜ਼ ਮਾਫ਼ ਕਰੇ।
ਉਧਰ ਪੁਲਿਸ ਨੇ ਜਾਂਚ ਅਧਿਕਾਰੀ ਨੇ ਦੱਸਿਆ ਕਿ 30 ਸਾਲਾ ਕਿਸਾਨ ਫੂਲਾ ਸਿੰਘ ਨੇ ਖੁਦਕੁਸ਼ੀ ਕਰ ਲਈ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।