ਮਾਨਸਾ: ਸ਼ਹਿਰ ਦੇ ਠੂਠਿਆਂਵਾਲੀ ਰੋਡ 'ਤੇ ਕਿਸਾਨ ਦੀ ਰੀਪਰ 'ਚ ਫੱਸ ਕੇ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਕਿਸਾਨ ਆਪਣੇ ਖੇਤਾਂ 'ਚ ਕੰਮ ਕਰ ਰਿਹਾ ਸੀ ਤੇ ਰੀਪਰ 'ਚ ਕੁੱਝ ਗੜਬੜੀ ਹੋਣ 'ਤੇ ਉਸ ਨੇ ਰੀਪਰ ਨੂੰ ਠੀਕ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਤੇ ਇਸ ਦੌਰਾਨ ਉਸ 'ਚ ਫੱਸਣ ਨਾਲ ਕਿਸਾਨ ਦੀ ਮੌਤ ਹੋ ਗਈ।
ਮ੍ਰਿਤਕ ਦੇ ਭਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦਾ ਹਰਨੇਮ ਸਿੰਘ ਹੈ ਤੇ ਉਸ ਦੀ ਉਮਰ 45 ਸਾਲ ਹੈ। ਰੀਪਰ 'ਚ ਫੱਸਣ ਨਾਲ ਉਨ੍ਹਾਂ ਦੀ ਮੌਕੇ 'ਤੇ ਮੌਤ ਹੋ ਗਈ। ਉਨ੍ਹਾਂ ਅੱਗੇ ਕਿਹਾ ਕਿ ਹਰਨੇਮ ਇੱਕ ਛੋਟਾ ਕਿਸਾਨ ਹੈ ਜਿਸ ਕੋਲ ਸਿਰਫ਼ 3 ਏਕੜ ਜ਼ਮੀਨ ਹੈ ਤੇ 2 ਬੇਟੇ ਤੇ 1 ਕੁੜੀ ਹੈ। ਪਰਿਵਾਰਿਕ ਮੈਂਬਰਾਂ ਵੱਲੋਂ ਮੁਆਵਜ਼ੇ ਦੀ ਮੰਗ ਕੀਤੀ ਗਈ।
ਮੌਕੇ 'ਤੇ ਪਹੁੰਚੀਆਂ ਕਿਸਾਨ ਜਥੇਬੰਦੀਆਂ ਨੇ ਇਸ ਮੰਦਭਾਗੀ ਘਟਨਾ ਦਾ ਸੋਗ ਦਰਸਾਉਂਦੇ ਸਰਕਾਰ ਨੂੰ ਬੇਨਤੀ ਕੀਤੀ ਕਿ ਮ੍ਰਿਤਕ ਪਰਿਵਾਰ ਦੇ ਕਿਸਾਨ ਨੂੰ 5 ਲੱਖ ਮੁਆਵਜ਼ਾ ਦਿੱਤਾ ਜਾਵੇ ਤੇ ਇੱਕ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।