ਮਾਨਸਾ: ਪੰਜਾਬ ਦੇ ਕਿਸਾਨਾਂ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ, ਜਿਸ ਕਰਕੇ ਹੋਰ ਕਿਸਾਨਾਂ 'ਤੇ ਵੀ ਇਸ ਦਾ ਅਸਰ ਸਹਿਜੇ ਹੀ ਹੁੰਦਾ ਹੈ। ਅਜਿਹਾ ਹੀ ਇੱਕ ਮਾਮਲਾ ਜ਼ਿਲ੍ਹਾ ਮਾਨਸਾ ਦੇ ਪਿੰਡ ਰਾਮਾਂਨੰਦੀ ਵਿੱਚ 47 ਸਾਲਾ ਕਿਸਾਨ ਕਰਮਜੀਤ ਸਿੰਘ ਨੇ ਜ਼ਹਿਰੀਲੀ ਚੀਜ਼ ਪੀ ਕੇ ਖ਼ੁਦਕੁਸ਼ੀ ਕਰਨ ਦਾ ਆਇਆ ਹੈ।
ਦੱਸ ਦਈਏ ਕਿ ਮ੍ਰਿਤਕ ਕਿਸਾਨ ਕਰਮਜੀਤ ਸਿੰਘ 'ਤੇ 7 ਲੱਖ ਰੁਪਏ ਦਾ ਕਰਜ਼ਾ ਸੀ ਅਤੇ ਉਸ ਕੋਲ 5 ਏਕੜ ਜ਼ਮੀਨ ਸੀ। ਇਸ ਵਾਰ ਨਰਮੇ ਦੀ ਫ਼ਸਲ 'ਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਕਰਜ਼ੇ ਤੋਂ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਮ੍ਰਿਤਕ ਕਿਸਾਨ ਆਪਣੇ ਪਿੱਛੇ ਪਤਨੀ ਅਤੇ ਇੱਕ ਬੇਟਾ-ਬੇਟੀ ਨੂੰ ਛੱਡ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਮ੍ਰਿਤਕ ਕਰਮਜੀਤ ਸਿੰਘ ਦੇ ਭਰਾ ਅਮਰਜੀਤ ਸਿੰਘ ਨੇ ਦੱਸਿਆ ਕਿ ਕਰਮਜੀਤ ਸਿੰਘ ਬਹੁਤ ਹੀ ਮਿਹਨਤੀ ਕਿਸਾਨ ਸੀ, ਪਰ ਕਰਜ਼ੇ ਨੇ ਉਸ ਨੂੰ ਪ੍ਰੇਸ਼ਾਨ ਕੀਤਾ ਹੋਇਆ ਸੀ। ਜਿਸ ਕਰਕੇ ਕਰਮਜੀਤ ਸਿੰਘ ਨੇ ਅਜਿਹਾ ਕੰਮ ਕੀਤਾ ਹੈ।
ਕਿਸਾਨ ਆਗੂ ਨੇ ਦੱਸਿਆ ਕਿ ਉਸ ਦੀ ਨਰਮੇ ਦੀ ਫ਼ਸਲ ਕਾਫ਼ੀ ਤਬਾਹੀ ਹੋ ਚੁੱਕੀ ਸੀ, ਜਿਸ ਕਰਕੇ ਮ੍ਰਿਤਕ ਕਿਸਾਨ ਕਰਮਜੀਤ ਸਿੰਘ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ, ਇਸ ਕਰਕੇ ਕਰਮਜੀਤ ਸਿੰਘ ਨੇ ਖੁਦਕੁਸ਼ੀ ਕੀਤੀ ਹੈ। ਕਿਸਾਨ ਆਗੂ ਨੇ ਖੁਦਕੁਸ਼ੀਆਂ ਦਾ ਸਰਕਾਰ ਨੂੰ ਜਿੰਮੇਵਾਰ ਦੱਸਦਿਆ ਕਿਹਾ ਕਿ ਇਹ ਸਭ ਸਰਕਾਰਾਂ ਕਰਕੇ ਹੋ ਰਿਹਾ ਹੈ। ਕਿਉਂਕਿ ਸਰਕਾਰਾਂ ਵੱਲੋਂ ਨਕਲੀ ਬੀਜ ਵੇਚਣ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ, ਜਿਸ ਕਾਰਨ ਖੁਦਕੁਸ਼ੀਆਂ ਦਾ ਦੌਰ ਲਗਾਤਾਰ ਵੱਧਦਾ ਜਾ ਰਿਹਾ ਹੈ।
ਦੂਜੇ ਪਾਸੇ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਉਸਦਾ ਪੋਸਟਮਾਰਟਮ ਕਰਵਾ ਦਿੱਤਾ ਹੈ, ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਦੇ ਵਾਰਿਇਸਾਂ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜੋੋ:- ਮੰਨੀਆਂ ਹੋਈਆਂ ਮੰਗਾਂ ਲਾਗੂ ਕਰਾਉਣ ਲਈ ਵਰ੍ਹਦੇ ਮੀਂਹ 'ਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਜਾਰੀ