ਮਾਨਸਾ: ਕੇਂਦਰ ਵਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦਿਆਂ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਪਿਛਲੇ ਕਈ ਮਹੀਨਿਆਂ ਤੋਂ ਡਟੇ ਹੋਏ ਹਨ। ਇਸ ਦੇ ਚੱਲਦਿਆਂ ਕਿਸਾਨ ਆਗੂਆਂ ਵਲੋਂ ਸੰਘਰਸ਼ ਲਈ ਲਾਮਬੰਦੀ ਕਰਦਿਆਂ ਮੀਟਿੰਗਾਂ ਦਾ ਦੌਰ ਜਾਰੀ ਹੈ।
ਇਸ ਦੇ ਚੱਲਦਿਆਂ ਕਿਸਾਨ ਆਗੂ ਰਕੇਸ਼ ਟਿਕੈਤ ਵਲੋਂ ਸਰਦੂਲਗੜ੍ਹ ਦੇ ਪਿੰਡ ਕਰੰਡੀ 'ਚ ਕਿਸਾਨ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਵਲੋਂ ਬਣਾਏ ਇਹ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਹੁਣ ਵੀ ਕਾਨੂੰਨ ਵਾਪਸ ਲੈ ਲਵੇ ਨਹੀਂ ਤਾਂ ਵੱਡੇ ਜਨਸੈਲਾਬ ਦਾ ਸਾਹਮਣਾ ਕਰਨਾ ਪਵੇਗਾ।
ਇਹ ਵੀ ਪੜ੍ਹੋ:ਉੱਤਰ ਭਾਰਤ ਦੇ ਸਭ ਤੋਂ ਵੱਡੇ ਆਕਸੀਜਨ ਪਲਾਂਟ 'ਤੇ 30 ਘੰਟੇ ਦੀ ਲੰਬੀ ਵੇਟਿੰਗ, ਕਈ ਸੂਬੇ ਦੇ ਟੈਂਕਰ ਫਸੇ
ਕਿਸਾਨ ਆਗੂ ਟਿਕੈਤ ਦਾ ਕਹਿਣਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵਲੋਂ ਕਿਸੇ ਵੀ ਜ਼ਰੂਰੀ ਵਸਤਾਂ ਦੀ ਗੱਡੀ ਨੂੰ ਨਹੀਂ ਰੋਕਿਆ ਗਿਆ। ਉਨ੍ਹਾਂ ਦਾ ਕਹਿਣਾ ਕਿ ਕਿਸਾਨਾਂ ਵਲੋਂ ਨਾ ਤਾਂ ਆਕਸੀਜਨ ਦੀ ਗੱਡੀ ਰੋਕੀ ਗਈ ਅਤੇ ਨਾ ਹੀ ਸਬਜੀ ਜਾਂ ਦੁੱਧ ਵਾਲੀ ਸਬਜੀ ਨੂੰ ਜਦੇ ਰੋਕਿਆ ਗਿਆ।
ਇਹ ਵੀ ਪੜ੍ਹੋ:ਲੁਧਿਆਣਾ: ਹੁਣ ਆਕਸੀਜਨ ਪਲਾਂਟਾਂ 'ਤੇ ਤੈਨਾਤ ਪੁਲਿਸ ਫੋਰਸ, ਇੱਕ-ਇੱਕ ਸਿਲੰਡਰ ਦਾ ਰੱਖਿਆ ਜਾਂਦੈ ਹਿਸਾਬ