ਮਾਨਸਾ: ਹੜ੍ਹਾਂ ਦੇ ਕਾਰਨ ਮਾਨਸਾ ਜ਼ਿਲ੍ਹੇ ਦੇ ਵਿੱਚ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਦੇ ਲਈ ਸੰਯੁਕਤ ਕਿਸਾਨ ਮੋਰਚਾ ਦੇ ਕੌਮੀ ਆਗੂ ਰਾਕੇਸ਼ ਟਿਕੈਤ ਚਾਂਦਪੁਰਾ ਬੰਨ੍ਹ ਦੇ ਨਜ਼ਦੀਕ ਬੀਰੇਵਾਲਾ ਡੋਗਰਾ ਕੁਲਰੀਆਂ ਗੋਰਖਨਾਥ ਪਹੁੰਚੇ ਅਤੇ ਉਨ੍ਹਾਂ ਨੇ ਕਿਸਾਨਾਂ ਦੇ ਨਾਲ ਗੱਲਬਾਤ ਕੀਤੀ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਬਰਬਾਦ ਹੋਈਆਂ ਫ਼ਸਲਾਂ ਦੀ ਭਰਪਾਈ ਕਰਨ ਦੀ ਵੀ ਮੰਗ ਕੀਤੀ।
ਕਿਸਾਨਾਂ ਦੀ ਫਸਲ ਬਰਬਾਦ : ਪਿਛਲੇ ਦਿਨੀਂ ਚਾਂਦਪੁਰਾ ਅਤੇ ਸਰਦੂਲਗੜ੍ਹ ਨਗਰ ਦਾ ਬੰਨ੍ਹ ਟੁੱਟਣ ਕਾਰਨ ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਘੱਗਰ ਨੇ ਤਬਾਹੀ ਮਚਾਈ। ਇਸ ਦੇ ਕਾਰਨ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋਈਆਂ ਅਤੇ ਲੋਕ ਘਰੋਂ ਬੇਘਰ ਹੋ ਗਏ ਸਨ। ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਕਿਸਾਨ ਨੇਤਾ ਰਾਕੇਸ਼ ਟਿਕੈਤ ਪਹੁੰਚੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪਟਿਆਲਾ, ਮੁਹਾਲੀ ਅਤੇ ਨਵਾਂ ਸ਼ਹਿਰ ਦੇ ਵਿੱਚ ਵੀ ਕਿਸਾਨਾਂ ਦੀਆਂ ਫਸਲਾਂ ਦਾ ਜਾਇਜ਼ਾ ਲਿਆ ਹੈ ਅਤੇ ਹੁਣ ਮਾਨਸਾ ਦੇ ਵਿੱਚ ਕਿਸਾਨਾਂ ਦੀ ਬਰਬਾਦ ਫਸਲ ਦਾ ਜਾਇਜ਼ਾ ਲੈਣ ਦੇ ਲਈ ਪਹੁੰਚੇ ਹਾਂ। ਉਨ੍ਹਾਂ ਨੇ ਕਿਸਾਨਾਂ ਦੇ ਨਾਲ ਗੱਲਬਾਤ ਕੀਤੀ।
- ਲੁਧਿਆਣਾ ਦੀ ਪੁਲਿਸ ਨੂੰ ਪੜ੍ਹਨੇ ਪਾ ਗਏ ਤਿੰਨ ਚੋਰ, ਹਵਾਲਾਤ ਦੀਆਂ ਸਲਾਖਾਂ ਤੋੜ ਕੇ ਹੋਏ ਫਰਾਰ, ਐੱਸਐੱਚਓ ਸਣੇ 3 ਮੁਲਾਜ਼ਮਾਂ 'ਤੇ ਕਾਰਵਾਈ
- ਸਿਹਤ ਮੰਤਰੀ ਦਾ ਦਾਅਵਾ, ਕਾਰਪੋਰੇਟ ਹਸਪਤਾਲਾਂ ਨੂੰ ਸਸਤੇ ਭਾਅ ’ਤੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਦਿੱਤਾ ਸੱਦਾ
- ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਨੂੰ ਮੁਕੱਦਮੇ ਤੋਂ ਛੋਟ ਮਿਲਣ 'ਤੇ ਕੱਲ੍ਹ ਆਵੇਗਾ ਫੈਸਲਾ, ਦਿੱਲੀ ਹਾਈਕੋਰਟ ਨੇ ਕੀਤੀ ਟਿੱਪਣੀ
ਨੁਕਸਾਨ ਦੀ ਭਰਪਾਈ ਕਦੇ ਵੀ ਨਹੀਂ ਹੋ ਸਕਦੀ: ਇਸ ਦੌਰਾਨ ਉਨ੍ਹਾਂ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ, ਹਰਿਆਣਾ, ਹਿਮਾਚਲ ਸਮੇਤ ਉਤਰਾਖੰਡ ਅਤੇ ਹੋਰ ਕਈ ਸੂਬਿਆਂ ਦੇ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੈ। ਜਿਸ ਕਾਰਨ ਕਿਸਾਨਾਂ ਦੀਆਂ ਫਸਲ ਅਤੇ ਹੋਰ ਜਾਨ-ਮਾਲ ਦਾ ਵੱਡਾ ਨੁਕਸਾਨ ਹੋਇਆ ਹੈ। ਜਿਸ ਦੀ ਭਰਪਾਈ ਕਦੇ ਵੀ ਨਹੀਂ ਹੋ ਸਕਦੀ। ਉਹਨਾਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਕਿਸਾਨਾਂ ਦੀਆਂ ਬਰਬਾਦ ਹੋਈਆਂ ਫਸਲਾਂ ਅਤੇ ਗਰੀਬ ਲੋਕਾਂ ਦੇ ਡਿੱਗੇ ਹੋਏ ਘਰਾਂ ਦੀ ਭਰਪਾਈ ਕਰੇ। ਉਨ੍ਹਾਂ ਕਿਹਾ ਕਿ ਖੇਤਾਂ ਦੇ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਫਸਲ ਲਗਾਈ ਗਈ ਸੀ ਪਰ ਹੜ੍ਹ ਕਾਰਣ ਹੁਣ ਉਨ੍ਹਾਂ ਦੀ ਪੂਰੀ ਫ਼ਸਲ ਬਰਬਾਦ ਹੋ ਚੁੱਕੀ ਹੈ ਅਤੇ ਅੱਜ ਕਿਸਾਨ ਆਪਣੀ ਫਸਲ ਨੂੰ ਦੇਖ ਕੇ ਹੰਝੂ ਵਹਾ ਰਿਹਾ ਹੈ। ਇਹ ਵੀ ਕਿਹਾ ਕਿ ਇਸ ਕੁਦਰਤੀ ਮਾਰ ਦੇ ਨਾਲ ਕਿਸਾਨਾਂ ਦੇ ਸਿਰ ਕਰਜ਼ੇ ਦਾ ਬੋਝ ਹੋਰ ਵਧੇਗਾ, ਇਸ ਲਈ ਸੂਬਾ ਅਤੇ ਕੇਂਦਰ ਸਰਕਾਰ ਨੂੰ ਤੁਰੰਤ ਕਿਸਾਨਾਂ ਦੀ ਸਾਰ ਲੈਣੀ ਚਾਹੀਦੀ ਹੈ।