ਮਾਨਸਾ:ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ ਨੂੰ ਮਾਨਸਾ ਪੁਲਿਸ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਨੂੰ ਦੋ ਗੰਨਮੈਨ ਦਿੱਤੇ ਗਏ ਹਨ, ਅਤੇ ਇਸ ਸੰਬੰਧੀ ਈ.ਟੀ.ਵੀ. ਭਾਰਤ ਦੇ ਨਾਲ ਗੱਲਬਾਤ ਕਰਦਿਆਂ ਰੁਲਦੂ ਸਿੰਘ ਮਾਨਸਾ ਨੇ ਕਿਹਾ, ਕਿ ਪ੍ਰਸ਼ਾਸਨ ਵੱਲੋਂ ਲਗਾਤਾਰ ਉਨ੍ਹਾਂ ਨੂੰ ਸੁਰੱਖਿਆ ਦੇਣ ਦੇ ਲਈ ਕਿਹਾ ਜਾ ਰਿਹਾ ਸੀ, ਪਰ ਹੁਣ ਉਨ੍ਹਾਂ ਵੱਲੋਂ ਆਪਣੀ ਜਥੇਬੰਦੀ ਦੇ ਨਾਲ ਗੱਲ ਕਰਨ ਤੋਂ ਬਾਅਦ ਹੀ ਸੁਰੱਖਿਆ ਲਈ ਗਈ ਹੈ।
ਉਨ੍ਹਾਂ ਕਿਹਾ, ਕਿ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਬੇਸ਼ੱਕ ਸੁਰੱਖਿਆ ਨਹੀਂ ਲਈ ਅਤੇ ਉਨ੍ਹਾਂ ਦੀ ਆਪਣੀ ਮਰਜ਼ੀ ਹੈ, ਪਰ ਉਨ੍ਹਾਂ ਕਿਹਾ, ਕਿ ਰਾਕੇਸ਼ ਟਿਕੈਤ ਕੋਲ ਵੀ ਸੁਰੱਖਿਆ ਹੈ, ਇਸ ਲਈ ਉਨ੍ਹਾਂ ਵੱਲੋਂ ਵੀ ਸੁਰੱਖਿਆ ਲਈ ਗਈ ਹੈ।
ਉਨ੍ਹਾਂ ਕਿਹਾ, ਕਿ ਪਿਛਲੇ ਦਿਨੀਂ ਦਿੱਲੀ ਵਿੱਚ ਉਨ੍ਹਾਂ ਦੇ ਕੈਂਪ ‘ਤੇ ਹਮਲਾ ਹੋਇਆ ਸੀ, ਜਿਸ ਕਾਰਨ ਉਨ੍ਹਾਂ ਨੂੰ ਸੁਰੱਖਿਆ ਦੇ ਲਈ ਪ੍ਰਸ਼ਾਸਨ ਵੱਲੋਂ ਕਿਹਾ ਜਾ ਰਿਹਾ ਸੀ। ਉਨ੍ਹਾਂ ਕਿਹਾ ਨੇ ਇਹ ਵੀ ਕਿਹਾ ਕਿ ਪੰਜਾਬ ਕਿਸਾਨ ਯੂਨੀਅਨ ਦਾ ਕੋਈ ਵੀ ਵਰਕਰ ਆਪਣੇ ਘਰ ‘ਤੇ ਸਿਆਸੀ ਪਾਰਟੀ ਦਾ ਝੰਡਾ ਨਹੀਂ ਲਵੇਗਾ, ਜਦੋਂ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਸਬੰਧੀ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ, ਕਿ ਉਹ ਵਰਕਰ ਆਪਣੀ ਮਰਜ਼ੀ ਦੇ ਨਾਲ ਵੋਟ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ, ਕਿ ਮੈਂ ਕਿਸੇ ਵੀ ਸਿਆਸੀ ਪਾਰਟੀ ਨੂੰ ਸਮਰਥਨ ਦੇਣ ਲਈ ਨਹੀਂ ਕਹਿੰਦਾ।
ਇਹ ਵੀ ਪੜ੍ਹੋ: ਰੈਲੀ ਨੂੰ ਕਾਲੀਆਂ ਝੰਡੀਆਂ ਵਿਖਾਉਣ ‘ਤੇ ਭੜਕੇ ਸੁਖਬੀਰ ਬਾਦਲ, ਦਿੱਤਾ ਇਹ ਵੱਡਾ ਬਿਆਨ