ਮਾਨਸਾ : ਸ਼ਹਿਰ ਵਿਚ ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਨੂੰ ਪਿਛਲੇ ਦਿਨੀਂ ਝੂਠੇ ਪਰਚੇ ਪਾਕੇ ਜੇਲ੍ਹ ਭੇਜਿਆ ਗਿਆ ਸੀ। ਫਰਜ਼ੀ ਮਾਮਲੇ ਦਰਜ ਕਰਕੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਮਾਮਲੇ ਵਿੱਚ ਹੁਣ ਪੁਲਿਸ ਨੇ ਮਮਲਾ ਦਰਜ ਕਰਵਾਉਣ ਵਾਲੇ ਸ਼ਖ਼ਸ ਨੂੰ ਹੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਕੋਈ ਸ਼ਨਾਖਤ ਕੀਤੇ ਨੌਜਵਾਨ ਨੂੰ ਜੇਲ੍ਹ ਵਿੱਚ ਡੱਕਣ ਵਾਲੇ ਪੁਲਿਸ ਮੁਲਾਜ਼ ਉੱਤੇ ਵੀ ਕਾਰਵਾਈ ਕੀਤੀ ਜਾਵੇਗੀ।
ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ: ਦੱਸਣਯੋਗ ਹੈ ਕਿ ਮਾਨਸਾ ਸ਼ਹਿਰ ਦੇ ਵਿੱਚ ਇੱਕ ਨੌਜਵਾਨ ਵੱਲੋਂ ਨਸ਼ੇ ਦੇ ਖਿਲਾਫ ਚਲਾਈ ਗਈ ਗਈ ਸੀ, ਪਰ ਇਕ ਨੌਜਵਾਨ ਵੱਲੋਂ ਇਸ ਨੌਜਵਾਨ ਤੇ ਕੁੱਟਮਾਰ ਦੇ ਦੋਸ਼ ਲਗਾਏ ਗਏ। ਜਿਸ ਤਹਿਤ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਨੌਜਵਾਨ ਤੇ 307 ਅਤੇ ਕਈ ਹੋਰ ਸੰਗੀਨ ਧਾਰਾਵਾਂ ਲਗਾ ਕੇ ਜੇਲ੍ਹ ਭੇਜ ਦਿੱਤਾ ਗਿਆ ਸੀ ਅਤੇ ਅੱਜ ਇਸ ਨੌਜਵਾਨ ਨੂੰ ਰਿਹਾਅ ਕਰਵਾਉਣ ਦੇ ਲਈ ਸ਼ਹਿਰ ਦੀਆਂ ਸਮੂਹ ਜਥੇਬੰਦੀਆਂ ਨੇ ਧਰਨਾ ਦੇ ਕੇ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਧਰਨਾਕਾਰੀਆਂ ਦੇ ਪ੍ਰਦਰਸ਼ਨ ਤੋਂ ਬਾਅਦ ਦੁਪਹਿਰ ਪੁਲੀਸ ਵੱਲੋਂ ਪਰਵਿੰਦਰ ਸਿੰਘ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਇਸ ਮੌਕੇ ਨੌਜਵਾਨ ਪਰਵਿੰਦਰ ਸਿੰਘ ਨੇ ਪ੍ਰਦਰਸ਼ਨਕਾਰੀਆਂ ਦਾ ਧੰਨਵਾਦ ਵੀ ਕੀਤਾ
ਚਿੱਟੇ ਦੇ ਖਿਲਾਫ ਮੁਹਿੰਮ ਚਲਾਈ ਗਈ: ਜ਼ਿਕਰਯੋਗ ਹੈ ਕਿ ਮਾਨਸਾ ਸ਼ਹਿਰ ਦੇ ਨੌਜਵਾਨ ਪਰਵਿੰਦਰ ਸਿੰਘ ਵੱਲੋਂ ਮੈਡੀਕਲ ਸਟੋਰਾਂ 'ਤੇ ਨਸ਼ੇ ਦੇ ਰੂਪ ਵਿਚ ਮਿਲਣ ਵਾਲੀਆਂ ਦਵਾਈਆਂ ਅਤੇ ਸ਼ਹਿਰ ਦੇ ਵਿੱਚ ਵਿਕ ਰਹੇ ਚਿੱਟੇ ਦੇ ਖਿਲਾਫ ਮੁਹਿੰਮ ਚਲਾਈ ਗਈ ਹੈ ਜਿਸ ਦਾ ਸ਼ਹਿਰ ਵਾਸੀਆਂ ਵੱਲੋਂ ਪੂਰਨ ਸਮਰਥਨ ਕੀਤਾ ਜਾ ਰਿਹਾ ਸੀ। ਪਿਛਲੇ ਦਿਨੀਂ ਇਥੇ ਸਿਵਲ ਹਸਪਤਾਲ ਦੇ ਵਿੱਚ ਭਰਤੀ ਵਿਅਕਤੀ ਨੇ ਪਰਵਿੰਦਰ ਸਿੰਘ ਤੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਜਿਸ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਵੱਲੋਂ ਪਰਵਿੰਦਰ ਸਿੰਘ 'ਤੇ ਉਸਦੇ ਤਿੰਨ ਸਾਥੀਆਂ 307,341323,506,34 IPC ਦੇ ਤਹਿਤ ਸੰਗਤਪਾਲ ਸਿੰਘ, ਪਰਵਿੰਦਰ ਸਿੰਘ, ਸੰਦੀਪ ਕੁਮਾਰ 'ਤੇ ਕਈ ਧਾਰਾਵਾਂ ਲਗਾਈਆਂ ਗਈਆਂ ਅਤੇ ਨੌਜਵਾਨ ਪਰਵਿੰਦਰ ਸਿੰਘ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ।
- Operation Blue Star 1984: ਜਾਣੋ, Operation Blue Star ਤੋਂ ਪਹਿਲਾਂ ਕੀ ਸੀ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਿਆਰੀ
- CM Mann Letter to Union Minister: ਸੀਐਮ ਮਾਨ ਨੇ ਲਿਖੀ ਕੇਂਦਰੀ ਮੰਤਰੀ ਨੂੰ ਚਿੱਠੀ, ਕੇਂਦਰ ਤੋਂ ਵਾਧੂ ਬਿਜਲੀ ਦੀ ਕੀਤੀ ਮੰਗ
- ਫਿਰੋਜ਼ਪੁਰ 'ਚ ਪਰਿਵਾਰ ਕੋਲੋਂ ਕਾਰ ਖੋਹਣ ਵਾਲੇ ਚੜ੍ਹੇ ਪੁਲਿਸ ਦੇ ਅੜਿੱਕੇ, ਖੋਹੀ ਹੋਈ ਕਾਰ ਵੀ ਬਰਾਮਦ
ਨੌਜਵਾਨ ਨਸ਼ੇ ਨੂੰ ਛੱਡ ਕੇ ਨਸ਼ੇ ਦੇ ਖਿਲਾਫ ਮੁਹਿੰਮ ਚਲਾਈ : ਨਸ਼ੇ ਦੇ ਖਿਲਾਫ ਲੜਨ ਵਾਲੇ ਇਸ ਨੌਜਵਾਨ ਨੂੰ ਰਿਹਾਅ ਕਰਵਾਉਣ ਲਈ ਅੱਜ ਮਾਨਸਾ ਜ਼ਿਲ੍ਹੇ ਦੀਆਂ ਸਮੂਹ ਜਥੇਬੰਦੀਆਂ ਨੇ ਜ਼ਿਲ੍ਹਾ ਕਚਹਿਰੀ ਵਿਖੇ ਧਰਨਾ ਧਰਨਾ ਲਗਾ ਕੇ ਰਿਹਾਅ ਕਰਨ ਦੀ ਮੰਗ ਕੀਤੀ ਇਸ ਧਰਨੇ ਵਿੱਚ ਆਮ ਆਦਮੀ ਪਾਰਟੀ ਦੇ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਮਾਰਕੀਟ ਕਮੇਟੀ ਚੇਅਰਮੈਨ ਲਈ ਸ਼ਾਮਿਲ ਹੋਏ ਇਸ ਮੌਕੇ ਕਿਸਾਨ ਨੇਤਾ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਖੁਸ਼ੀ ਦੀ ਗੱਲ ਸੀ, ਕਿ ਇੱਕ ਨੌਜਵਾਨ ਨਸ਼ੇ ਨੂੰ ਛੱਡ ਕੇ ਨਸ਼ੇ ਦੇ ਖਿਲਾਫ ਮੁਹਿੰਮ ਚਲਾਈ ਸੀ। ਪਰ ਪਿਛਲੇ ਦਿਨੀਂ ਪੁਲਿਸ ਨੇ ਉਕਤ ਨੌਜਵਾਨ ਨੂੰ ਇਕ ਝੂਠੇ ਕੇਸ ਵਿੱਚ ਫਸਾ ਕੇ ਜੇਲ੍ਹ ਭੇਜਣਾ ਬੇਹੱਦ ਮੰਦਭਾਗਾ ਹੈ।