ETV Bharat / state

ਕਿਸਾਨ ਆਗੂਆਂ ਨੇ ਕਾਂਗਰਸ 'ਤੇ ਸਾਧੇ ਨਿਸ਼ਾਨੇ

ਫਸਲਾਂ ਦੇ ਮੁਆਵਜ਼ੇ (Crop compensation) ਨੂੰ ਲੈ ਕੇ ਪਿਛਲੇ 15 ਦਿਨਾਂ ਤੋਂ ਮਾਨਸਾ ਦੇ ਮਿੰਨੀ ਸੈਕਟਰੀਏਟ ਦਾ ਘਿਰਾਓ ਕਰੀ ਬੈਠੇ ਸਨ। ਜਿੱਥੇ ਕਿਸਾਨਾਂ ਵੱਲੋਂ ਸ਼ੁੱਕਰਵਾਰ ਨੂੰ ਐਲਾਨ ਕਰ ਦਿੱਤਾ ਕਿ ਪਿੰਡਾਂ ਵਿੱਚ ਵੋਟ ਮੰਗਣ ਆਏ ਕਾਂਗਰਸ ਦੇ ਨੁਮਾਇੰਦਿਆ ਦਾ ਘਿਰਾਓ (Surrounding of Congress representatives) ਕਰਕੇ ਵਿਰੋਧ ਕੀਤਾ ਜਾਵੇਗਾ।

ਕਿਸਾਨ ਆਗੂਆਂ ਨੇ ਕਾਂਗਰਸ 'ਤੇ ਸਾਧੇ ਨਿਸ਼ਾਨੇ
ਕਿਸਾਨ ਆਗੂਆਂ ਨੇ ਕਾਂਗਰਸ 'ਤੇ ਸਾਧੇ ਨਿਸ਼ਾਨੇ
author img

By

Published : Oct 29, 2021, 7:20 PM IST

ਮਾਨਸਾ: ਪੰਜਾਬ ਵਿੱਚ ਜਿੱਥੇ ਲਾਲ ਸੁੰਡੀ (Red locust) ਨੇ ਆਪਣਾ ਕਹਿਰ ਮਚਾ ਰੱਖਿਆ ਸੀ। ਉਥੇ ਹੀ ਕਿਸਾਨਾਂ ਵੱਲੋਂ ਬਰਬਾਦ ਹੋਈਆਂ ਫਸਲਾਂ ਦੇ ਮੁਆਵਜ਼ੇ (Crop compensation) ਨੂੰ ਲੈ ਕੇ ਪਿਛਲੇ 15 ਦਿਨਾਂ ਤੋਂ ਮਾਨਸਾ ਦੇ ਮਿੰਨੀ ਸੈਕਟਰੀਏਟ ਦਾ ਘਿਰਾਓ ਕਰੀ ਬੈਠੇ ਸਨ। ਜਿੱਥੇ ਕਿਸਾਨਾਂ ਵੱਲੋਂ ਸ਼ੁੱਕਰਵਾਰ ਨੂੰ ਐਲਾਨ ਕਰ ਦਿੱਤਾ ਕਿ ਪਿੰਡਾਂ ਵਿੱਚ ਵੋਟ ਮੰਗਣ ਆਏ ਕਾਂਗਰਸ ਦੇ ਨੁਮਾਇੰਦਿਆ ਦਾ ਘਿਰਾਓ ਕਰਕੇ ਵਿਰੋਧ ਕੀਤਾ ਜਾਵੇਗਾ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਝੰਡਾ ਸਿੰਘ ਜੇਠੂਕੇ (Leader Jhanda Singh Jethuke) ਨੇ ਕਿਹਾ ਕਿ ਬਰਬਾਦ ਹੋਈਆਂ ਫਸਲਾਂ ਦੇ ਮੁਆਵਜ਼ੇ ਲਈ ਲਗਾਤਾਰ ਉਨ੍ਹਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਪਰ 15 ਦਿਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕਰਨ ਉਪਰੰਤ ਉਨ੍ਹਾਂ ਵੱਲੋਂ ਬਠਿੰਡਾ ਦੇ ਮਿੰਨੀ ਸੈਕਟਰੀਏਟ ਦਾ ਘਿਰਾਓ ਕੀਤਾ ਗਿਆ ਸੀ। ਪਰ 5 ਦਿਨ ਬੀਤਣ ਤੋਂ ਬਾਅਦ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਤੋਂ ਵਾਰ-ਵਾਰ ਸਮਾਂ ਮੰਗਿਆ ਜਾ ਰਿਹਾ ਹੈ। ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਇਹ ਘਿਰਾਓ ਸਮਾਪਤ ਕਰਦਿਆਂ, ਪਿੰਡਾਂ ਵਿਚ ਕਾਂਗਰਸ ਦੇ ਨੁਮਾਇੰਦਿਆਂ ਦਾ ਘਿਰਾਓ (Surrounding of Congress representatives) ਕਰ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ।

ਕਿਸਾਨ ਆਗੂਆਂ ਨੇ ਕਾਂਗਰਸ 'ਤੇ ਸਾਧੇ ਨਿਸ਼ਾਨੇ

ਕਿਉਂਕਿ ਸਰਕਾਰ ਉਨ੍ਹਾਂ ਦਾ ਦਬਾਅ ਝੱਲ ਰਹੀ ਹੈ, ਇਸ ਲਈ ਉਨ੍ਹਾਂ ਵੱਲੋਂ ਅਜਿਹੇ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਜਾ ਰਹੇ ਖੇਤੀਬਾੜੀ ਬਿੱਲਾਂ ਖ਼ਿਲਾਫ਼ ਅੰਦੋਲਨ ਨੂੰ ਢਾਹ ਲਾਉਣ ਲਈ ਕੇਂਦਰ ਸਰਕਾਰ ਵੱਲੋਂ ਨਿੱਤ ਨਵੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਇਸ ਲਈ ਉਨ੍ਹਾਂ ਵੱਲੋਂ ਬਠਿੰਡਾ ਮੋਰਚੇ ਦੀ ਸਮਾਪਤੀ ਕੀਤੀ ਗਈ ਹੈ, ਤਾਂ ਜੋ ਦਿੱਲੀ ਜਾ ਰਹੇ ਕਿਸਾਨ ਅੰਦੋਲਨ ਨੂੰ ਕਿਸੇ ਤਰ੍ਹਾਂ ਵੀ ਢਾਹ ਨਾ ਲੱਗੇ।

ਨਿਹੰਗ ਸਿੰਘਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib) ਨੂੰ ਲੈ ਕੇ ਲਏ ਗਏ ਫ਼ੈਸਲਿਆਂ ਦਾ ਵਿਰੋਧ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਚੁੱਕ ਕੇ ਲੈ ਜਾਣ ਦੀਆਂ ਗੱਲਾਂ ਕਰਨ ਵਾਲਾ ਵਿਅਕਤੀ ਨਿਹੰਗ ਸਿੰਘ ਨਹੀਂ ਹੋ ਸਕਦਾ ਕੈਪਟਨ ਵੱਲੋਂ ਨਵੀਂ ਪਾਰਟੀ ਬਣਾਏ ਜਾਣ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜਦੋਂ ਕੁੱਝ ਕਰਨਗੇ ਫਿਰ ਪਤਾ ਲੱਗੇਗਾ ਫਿਲਹਾਲ ਕੈਪਟਨ ਆਪਣੀ ਸਾਖ ਬਚਾ ਰਿਹਾ ਹੈ, ਭਾਜਪਾ ਵੱਲੋਂ 117 ਸੀਟਾਂ 'ਤੇ ਚੋਣ ਲੜਨ ਦੇ ਕੀਤੇ ਗਏ ਐਲਾਨ ਬਾਰੇ ਬੋਲਦਿਆਂ, ਉਨ੍ਹਾਂ ਕਿਹਾ ਕਿ ਭਾਜਪਾ ਕੁੱਝ ਵੀ ਕਰ ਸਕਦੀ ਹੈ 117 ਦੀ ਜਗ੍ਹਾ ਇਸ ਤੋਂ ਵੱਧ ਸੀਟਾਂ 'ਤੇ ਵੀ ਚੋਣ ਲੜ ਸਕਦੀ ਹੈ।

ਇਹ ਵੀ ਪੜ੍ਹੋ:- ਕੇਜਰੀਵਾਲ ਦੇ ਪੰਜਾਬ ਦੌਰੇ ਦਾ ਦੂਜਾ ਦਿਨ, ਬਠਿੰਡਾ ’ਚ ਵਪਾਰੀਆਂ ਲਈ ਕੀਤੇ ਵੱਡੇ ਐਲਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.