ਮਾਨਸਾ : ਕਿਸਾਨ ਅੰਦੋਲਨ ਦੀ ਹਮਾਇਤ ਤੇ ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਵਿੱਚ ਪੰਚਾਇਤਾਂ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਬੁਲਾਈ ਗਈ ਮਹਾਂਪੰਚਾਇਤ ਵਿੱਚ ਹਜ਼ਾਰਾਂ ਹੀ ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਕਿਸਾਨ ਨੇਤਾ ਰੁਲਦੂ ਸਿੰਘ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਹੁਣ ਪੰਚਾਇਤਾਂ ਵੀ ਜਾਗਰੂਕ ਹੋ ਚੁੱਕੀਆਂ ਨੇ ਜੋ ਕਿਸਾਨਾਂ ਦੀ ਹਮਾਇਤ ਕਰ ਰਹੀਆਂ ਨੇ। ਅੱਜ ਇਹ ਮਹਾ ਪੰਚਾਇਤ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਲਈ ਬੁਲਾਈ ਗਈ ਹੈ।
ਕਿਸਾਨ ਨੇਤਾ ਰੁਲਦੂ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਪਰਚਿਆਂ ਦਾ ਡਰ ਦੇ ਕੇ ਝੁਕਾ ਨਹੀਂ ਸਕਦੀ। ਸਾਡੇ ਪੁਰਖੇ ਤੱਤੀਆਂ ਤਬੀਆਂ 'ਤੇ ਹਸ ਕੇ ਸ਼ਹੀਦ ਹੋਏ ਤੇ ਆਰਿਆਂ ਨਾਲ ਚੀਰੇ ਗਏ। ਅਸੀ ਉਨ੍ਹਾਂ ਦੇ ਬਾਰਿਸ਼ ਹਾਂ ਮੋਦੀ ਸਾਨੂੰ ਝੁਕਾ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਜਦੋਂ ਤਕ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤਕ ਸੰਘਰਸ਼ ਜਾਰੀ ਰਹੇਗਾ।