ਮਾਨਸਾ: ਪੰਜਾਬ ਸਰਕਾਰ ਵੱਲੋਂ 10 ਜੂਨ ਤੋਂ ਕਿਸਾਨਾਂ ਝੋਨਾ ਲਗਾਉਣ ਦੇ ਲਈ ਸਮਾਂ ਨਿਰਧਾਰਿਤ ਕੀਤਾ ਗਿਆ ਸੀ ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਆਪਣੀਆਂ ਜ਼ਮੀਨਾਂ ਨੂੰ ਝੋਨਾ ਲਾਉਣ ਦੇ ਲਈ ਤਿਆਰ ਕਰ ਲਿਆ ਗਿਆ ਹੈ ਪਰ ਕਿਸਾਨਾਂ ਨੂੰ ਰਜਬਾਹਿਆਂ ’ਚ ਪਾਣੀ ਨਾ ਆਉਣ ਕਾਰਨ ਕਿਸਾਨਾਂ ਨੂੰ ਝੋਣਾ ਲਾਉਣ ਦੇ ਵਿੱਚ ਪਰੇਸ਼ਾਨੀ ਆ ਰਹੀ ਹੈ। ਜ਼ਿਲ੍ਹੇ ’ਚ ਕਿਸਾਨਾਂ ਨੂੰ ਰਜਬਾਹਿਆਂ ਚ ਪਾਣੀ ਨਹੀਂ ਆ ਰਿਹਾ ਹੈ ਜਿਸ ਕਾਰਨ ਕਿਸਾਨਾਂ ਵੱਲੋਂ ਸਰਕਾਰ ਤੋਂ ਤੁਰੰਤ ਰਜਬਾਹਿਆਂ ਚ ਪਾਣੀ ਛੱਡਣ ਦੀ ਮੰਗ ਕੀਤੀ ਗਈ ਹੈ।
ਇਸ ਸਬੰਧ ’ਚ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ 10 ਜੂਨ ਤੋਂ ਝੋਨਾ ਲਾਉਣ ਦੇ ਲਈ ਸਮਾਂ ਨਿਰਧਾਰਿਤ ਕੀਤਾ ਗਿਆ ਸੀ ਇਸ ਦੇ ਤਹਿਤ ਕਿਸਾਨਾਂ ਵੱਲੋਂ ਆਪਣੀਆਂ ਜ਼ਮੀਨਾਂ ਨੂੰ ਤਿਆਰ ਕਰ ਲਿਆ ਗਿਆ ਸੀ ਪਰ ਕਿਸਾਨਾਂ ਕੋਲ ਅਜੇ ਤੱਕ ਵੀ ਨਹਿਰੀ ਪਾਣੀ ਨਹੀਂ ਪਹੁੰਚਿਆ ਜਿਸ ਕਾਰਨ ਕਿਸਾਨਾਂ ਨੂੰ ਝੋਨਾ ਲਾਉਣ ਦੇ ਵਿੱਚ ਪਰੇਸ਼ਾਨੀ ਆ ਰਹੀ ਹੈ।
ਕਿਸਾਨਾਂ ਨੇ ਕਿਹਾ ਕਿ ਖੇਤਾਂ ਵਿੱਚ ਖੜ੍ਹੀ ਝੋਨੇ ਦੀ ਪਨੀਰੀ ਵੀ ਖ਼ਰਾਬ ਹੋ ਰਹੀ ਹੈ ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਝੋਨੇ ਦੀ ਬਿਜਾਈ ਨਾ ਕੀਤੀ ਗਈ ਤਾਂ ਪਨੀਰ ਵੀ ਪੱਕ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਦੇ ਝੋਨੇ ਦੀ ਫਸਲ ਦਾ ਝਾੜ ਵੀ ਘੱਟ ਨਿਕਲੇਗਾ। ਜਿਸ ਦੇ ਚੱਲਦੇ ਉਨ੍ਹਾਂ ਨੇ ਤੁਰੰਤ ਵਿਭਾਗ ਨੂੰ ਰਜਬਾਹਿਆਂ ਵਿੱਚ ਪਾਣੀ ਛੱਡਣ ਦੀ ਮੰਗ ਕੀਤੀ ਹੈ।
ਇਹ ਵੀ ਪੜੋ: paddy: ਕਿਸਾਨਾਂ ਵੱਲੋਂ ਲੇਬਰ ਦੀ ਘਾਟ ਕਾਰਨ ਮਸ਼ੀਨ ਜ਼ਰੀਏ ਝੋਨੇ ਦੀ ਬਿਜਾਈ ਸ਼ੁਰੂ