ਮਾਨਸਾ : ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਦੇ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਵਿਚ ਪਿੰਡਾਂ ਚੋਂ ਕਿਸਾਨਾਂ ਮਜ਼ਦੂਰਾਂ ਅਤੇ ਔਰਤਾਂ ਦੀ ਸ਼ਮੂਲੀਅਤ ਕਰਨ ਦੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗਾਂ ਦੇ ਸਿਲਸਲੇ ਜਾਰੀ ਹਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਮਾਨਸਾ ਬਲਾਕ ਦੀ ਮੀਟਿੰਗ ਮਾਨਸਾ ਦੇ ਬਾਲ ਭਵਨ ਦੇ ਵਿੱਚ ਕੀਤੀ ਗਈ ਅਤੇ ਲੇਖਾ-ਜੋਖਾ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਦਿੱਲੀ ਅੰਦੋਲਨ ਵਿੱਚ ਜਾਣ ਦੇ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ:Agricultural Law: ਕਿਸਾਨਾਂ ’ਤੇ ਹੋਏ ਪਰਚੇ ਦਰਜ !
ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਕਿਸਾਨਾਂ ਦਾ ਕੇਂਦਰ ਸਰਕਾਰ ਦੇ ਖਿਲਾਫ ਅੰਦੋਲਨ ਜਾਰੀ ਹੈ। ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਹੁਣ ਇਕੱਲੇ ਪੰਜਾਬ ਹੀ ਨਹੀਂ ਬਾਕੀ ਸੂਬਿਆਂ ਦੇ ਕਿਸਾਨ ਵੀ ਕੇਂਦਰ ਸਰਕਾਰ ਤੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਮੈਦਾਨ ਦੇ ਵਿੱਚ ਨਿੱਤਰ ਆਏ ਹਨ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਵਿਰੋਧ ਦਾ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਜ਼ਿਆਦਾ ਸਾਹਮਣਾ ਕਰਨਾ ਪਵੇਗਾ।