ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦਾ ਲਗਾਤਾਰ ਦਿੱਲੀ ਵਿੱਚ ਅੰਦੋਲਨ ਜਾਰੀ ਹੈ। ਇਸ ਅੰਦੋਲਨ ਵਿੱਚ ਪਿੰਡਾਂ ਚੋਂ ਹੋਰ ਵੀ ਕਿਸਾਨਾਂ ਨੂੰ ਸ਼ਾਮਲ ਕਰਨ ਦੇ ਲਈ ਕਿਸਾਨ ਆਗੂਆਂ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਮਾਨਸਾ ਦੇ ਪਿੰਡ ਨੰਗਲ ਕਲਾਂ ਚੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਮੀਟਿੰਗ ਕੀਤੀ ਗਈ।
ਮੀਟਿੰਗ ਵਿੱਚ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਨੂੰ ਦਿੱਲੀ ਜਾਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਬਿਜਲੀ ਐਕਟ ਨੂੰ ਰੱਦ ਕਰਵਾਉਣ ਦੇ ਲਈ ਅੰਦੋਲਨ ਜਾਰੀ ਹੈ।