ਮਾਨਸਾ: ਖੇਤੀ ਮੋਟਰਾਂ ਦੀ ਬਿਜਲੀ ਨਾ ਆਉਣ ਕਾਰਨ ਕਿਸਾਨਾਂ ਵੱਲੋਂ ਐਕਸੀਅਨ ਦਫ਼ਤਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ ਗਈ। ਇਸ ਸਬੰਧੀ ਕਿਸਾਨਾਂ ਨੇ ਕਿਹਾ ਕਿ ਇਸ ਸਮੇਂ ਕਣਕ ਦੀ ਫਸਲ ਨੂੰ ਪਾਣੀ ਦੀ ਬਹੁਤ ਜ਼ਰੂਰਤ ਹੈ ਪਰ ਬਿਜਲੀ ਵਿਭਾਗ ਵੱਲੋਂ ਬਿਜਲੀ ਨਹੀਂ ਛੱਡੀ ਜਾ ਰਹੀ, ਜਿਸ ਕਾਰਨ ਕਣਕਾਂ ਦੀ ਫਸਲ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਦੀ ਇਸ ਸਮੱਸਿਆ ਦਾ ਜਲਦ ਹੀ ਹੱਲ ਨਾ ਕੀਤਾ ਤਾਂ ਕਿਸਾਨਾਂ ਨੂੰ ਮਜਬੂਰਨ ਸੰਘਰਸ਼ ਤੇਜ਼ ਕਰਨਾ ਪਵੇਗਾ।
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਜਰਨਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ ਅਤੇ ਜ਼ਿਲ੍ਹਾ ਆਗੂ ਮੱਖਣ ਸਿੰਘ ਨੇ ਕਿਹਾ ਕਿ ਬਿਜਲੀ ਵਿਭਾਗ ਵੱਲੋਂ ਪਿਛਲੇ ਦਿਨਾਂ ਤੋਂ ਖੇਤੀ ਮੋਟਰਾਂ ਦੀ ਬਿਜਲੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਜਿਸ ਕਾਰਨ ਮਜਬੂਰੀ ਵੱਸ ਕਿਸਾਨਾਂ ਨੂੰ ਐਕਸੀਅਨ ਦਫ਼ਤਰ ਦਾ ਘਿਰਾਓ ਕਰਨਾ ਪਿਆ ਹੈ।
ਉਨ੍ਹਾਂ ਕਿਹਾ ਕਿ ਇਸ ਸਮੇਂ ਕਣਕ ਦੀ ਫਸਲ ਨੂੰ ਪਾਣੀ ਦੀ ਬਹੁਤ ਜ਼ਰੂਰਤ ਹੈ, ਪਰ ਬਿਜਲੀ ਨਾ ਆਉਣ ਕਾਰਨ ਕਣਕ ਦੀ ਫਸਲ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕਣਕ ਦੀ ਫਸਲ ਦਾ ਝਾੜ ਘਟਿਆ ਤਾਂ ਪੰਜਾਬ ਸਰਕਾਰ ਇਸ ਦੀ ਜ਼ਿੰਮੇਵਾਰ ਹੋਵੇਗੀ।
ਕਿਸਾਨ ਆਗੂਆਂ ਨੇ ਕਿਹਾ ਕਿ ਉਹ ਵਿਭਾਗ ਦੇ ਅਧਿਕਾਰੀਆਂ ਫੋਨ ਵੀ ਲਗਾਉਂਦੇ ਹਨ, ਪਰ ਅੱਗੋਂ ਫੋਨ ਚੁੱਕਿਆ ਨਹੀਂ ਜਾਂਦਾ ਜਿਸ ਕਾਰਨ ਅੱਜ ਇੰਟੈਲੀਜੈਂਸੀ ਵੱਲੋਂ ਦੀ ਸੂਚਨਾ ਮਿਲਣ ਤੇ ਹੀ ਉਨ੍ਹਾਂ ਦਾ ਫੋਨ ਚੁੱਕਿਆ ਗਿਆ ਹੈ। ਵਿਭਾਗ ਵੱਲੋਂ ਬਿਜਲੀ ਛੱਡਣ ਦਾ ਭਰੋਸਾ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।