ਮਾਨਸਾ: ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਘਟ ਰਹੀਆਂ ਨੇ ਪਰ ਇਸ ਦੇ ਉਲਟ ਦੇਸ਼ ਭਰ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਨੂੰ ਲੈ ਕੇ ਆਮ ਜਨਤਾ ਦਾ ਕੇਂਦਰ ਸਰਕਾਰ ਖ਼ਿਲਾਫ਼ ਰੋਸ ਵਧ ਰਿਹਾ ਹੈ।
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਬੰਧੀ ਈਟੀਵੀ ਭਾਰਤ ਵੱਲੋਂ ਕਿਸਾਨਾਂ ਅਤੇ ਆਮ ਲੋਕਾਂ ਦੇ ਨਾਲ ਗੱਲਬਾਤ ਕੀਤੀ ਗਈ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੁਰੰਤ ਇਨ੍ਹਾਂ ਕੀਮਤਾਂ ਨੂੰ ਵਾਪਸ ਲਵੇ। ਕਿਸਾਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮਹਿੰਗਾਈ ਨੂੰ ਠੱਲ੍ਹ ਪਾਉਣ ਅਤੇ ਪੈਟਰੋਲ-ਡੀਜ਼ਲ 35 ਰੁਪਏ ਕਰਨ ਦਾ ਵਾਅਦਾ ਕੀਤਾ ਸੀ। ਪਰ ਇਸਦੇ ਉਲਟ ਲਗਾਤਾਰ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਆਮ ਜਨਤਾ ਦੇ ਸਿਰ ਭਾਰ ਪਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਇਨ੍ਹਾਂ ਕੀਮਤਾਂ ਨੂੰ ਵਾਪਸ ਲਵੇ ਅਤੇ ਲੋਕਾਂ ਨੂੰ ਰਾਹਤ ਦੇਵੇ।