ਮਾਨਸਾ: ਕੇਂਦਰ ਸਰਕਾਰ ਦੇ ਖਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ ਦੇ ਵਿੱਚ ਰੇਲਵੇ ਟਰੈਕ ਜਾਮ ਕਰਕੇ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤੇ ਗਏ। ਮਾਨਸਾ ਵਿੱਚ ਵੀ ਵੱਖ ਵੱਖ ਕਿਸਾਨ ਜਥੇਬੰਦੀਆਂ ਨੇ ਵਰ੍ਹਦੇ ਮੀਂਹ ਦੇ ਵਿੱਚ ਰੇਲਵੇ ਟਰੈਕ ਜਾਮ ਕਰਕੇ ਕੇਂਦਰ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ ਜਿਸ ਕਾਰਨ ਕਿਸਾਨ ਮਜਬੂਰੀ ਵੱਸ ਰੇਲਵੇ ਟਰੈਕ ਤੇ ਧਰਨੇ ਦੇਣ ਦੇ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਦੇਸ਼ ਭਰ ਦੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਸੰਘਰਸ਼ ਕੀਤਾ ਜਾ ਰਿਹਾ ਅਤੇ ਪੰਜਾਬ ਭਰ ਦੇ ਵਿੱਚ ਰੇਲਵੇ ਟਰੈਕ ਜਾਮ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਬੇਸ਼ੱਕ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਗੱਲ ਹੋਵੇ ਜਾਂ ਫਿਰ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੀ ਗੱਲ, ਕਿਸਾਨਾਂ ’ਤੇ ਦਰਜ ਕੀਤੇ ਗਏ ਪਰਚੇ ਰੱਦ ਕਰਵਾਉਣ ਅਤੇ ਐੱਮਐੱਸਪੀ ਦੀ ਕਮੇਟੀ ਵਿੱਚ ਪੰਜਾਬ ਦੇ ਨੁਮਾਇੰਦਿਆਂ ਨੂੰ ਸ਼ਾਮਲ ਨਾ ਕਰਨ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਆਪਣੇ ਇਸ ਰਵੱਈਏ ਨੂੰ ਨਾ ਬਦਲਿਆ ਤਾਂ ਆਉਣ ਵਾਲੇ ਦਿਨਾਂ ਵਿਚ ਕਿਸਾਨਾਂ ਵਲੋਂ ਦਿੱਲੀ ਵੱਲ ਫਿਰ ਵਹੀਰਾਂ ਘੱਤ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ: ਕੇਂਦਰ ਸਰਕਾਰ ਵਿਰੁੱਧ ਕਿਸਾਨਾਂ ਦਾ ਟੋਲ ਪਲਾਜ਼ਾ ਤੇ ਰੇਲਵੇ ਸਟੇਸ਼ਨ ’ਤੇ ਜ਼ੋਰਦਾਰ ਰੋਸ ਮੁਜ਼ਾਹਰਾ