ਮਾਨਸਾ: ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਫਸਲ ਲੈ ਕੇ ਆਉਣ ਵਾਲੇ ਕਿਸਾਨ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਅਤੇ ਲਿਫਟਿੰਗ ਤੋਂ ਪਰੇਸ਼ਾਨ ਹਨ। ਬਾਰਦਾਨੇ ਦੀ ਸਮੱਸਿਆ ਕਿਸਾਨਾਂ ਅਤੇ ਕਾਰੀਗਰਾਂ ਵੱਲੋਂ ਕੀਤੇ ਪ੍ਰਦਰਸ਼ਨਾਂ ਦੇ ਬਾਵਜੂਦ ਹੱਲ ਨਹੀਂ ਹੋ ਰਹੀ। ਜਿਸ ਕਾਰਨ ਕਿਸਾਨ ਕਈ ਦਿਨਾਂ ਤੋਂ ਮੰਡੀਆਂ ਵਿੱਚ ਬੈਠਣ ਲਈ ਮਜਬੂਰ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕਈ ਦਿਨਾਂ ਤੋਂ ਮੰਡੀ ਵਿੱਚ ਬੈਠੇ ਹਨ ਪਰ ਬਾਰਦਾਨੇ ਦੀ ਘਾਟ ਕਾਰਨ ਉਨ੍ਹਾਂ ਦੀ ਫਸਲ ਨਹੀਂ ਵੇਚੀ ਜਾ ਰਹੀ। ਮੰਡੀ ਵਿੱਚ ਬਾਰਦਾਨੇ ਦੀ ਘਾਟ ਹੋਣ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਮੰਡੀਆਂ ਚ ਲਿਫਟਿੰਗ ਵੀ ਨਹੀਂ ਹੋ ਰਹੀ ਹੈ।
ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਮੰਡੀ ਪ੍ਰਬੰਧਕਾਂ ਵੱਲੋਂ ਮੰਡੀਆਂ ’ਚ ਸਹੀ ਪ੍ਰਬੰਧ ਵੀ ਨਹੀਂ ਕੀਤੇ ਗਏ ਹਨ। ਜਿਸ ਕਾਰਨ ਕਿਸਾਨਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ।
ਇਹ ਵੀ ਪੜੋ: ਅੱਜ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਧਾਇਕਾਂ ਨਾਲ ਕਰਨਗੇ ਗੱਲਬਾਤ
ਦੂਜੇ ਪਾਸੇ ਜ਼ਿਲ੍ਹਾ ਮਾਰਕੀਟ ਅਫਸਰ ਰਜਨੀਸ਼ ਗੋਇਲ ਨੇ ਦੱਸਿਆ ਕਿ ਜ਼ਿਲ੍ਹੇ ਭਰ ਦੀਆਂ ਅਨਾਜ ਮੰਡੀਆਂ ਵਿੱਚ 04 ਲੱਖ 71 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਫਸਲ ਪ੍ਰਾਪਤ ਹੋਈ ਹੈ, ਜਿਸ ਵਿੱਚੋਂ 04 ਲੱਖ 33 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਫਸਲ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਪ੍ਰਾਪਤ ਕੀਤੀ ਜਾ ਚੁੱਕੀ ਹੈ ਅਤੇ ਇਸ ਵਿੱਚੋਂ 3 ਲੱਖ 5 ਹਜ਼ਾਰ ਮੀਟ੍ਰਿਕ ਟਨ ਕਣਕ ਚੁੱਕ ਲਈ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮਾਰਕੀਟ ਵਿੱਚ ਬਾਰਦਾਨੇ ਦੀ ਸਮੱਸਿਆ ਹੈ ਤਾਂ ਸਬੰਧਤ ਖਰੀਦ ਏਜੰਸੀ ਨਾਲ ਗੱਲ ਕਰਕੇ ਇਸ ਦਾ ਤੁਰੰਤ ਹੱਲ ਕੀਤਾ ਜਾਵੇਗਾ।