ਮਾਨਸਾ: ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੇ ਕੈਂਪ ’ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਕਿਸਾਨਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਦੱਸ ਦਈਏ ਕਿ ਜ਼ਿਲ੍ਹੇ ’ਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ ਗਈ।
ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਟਰਾਲੀ ਤੇ ਹੋਏ ਹਮਲੇ ਦੀ ਉਨ੍ਹਾਂ ਵੱਲੋ ਸਖਤ ਸ਼ਬਦਾਂ ਚ ਨਿਖੇਧੀ ਕੀਤੀ ਜਾਂਦੀ ਹੈ। ਇਸ ਹਮਲੇ ਦੌਰਾਨ ਦੋ ਕਿਸਾਨ ਵੀ ਗੰਭੀਰ ਜ਼ਖਮੀ ਹੋਏ ਹਨ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਹਮਲੇ ਤੇ ਸਰਕਾਰ ਨੂੰ ਜਿੰਮੇਦਾਰ ਹੈ।
ਇਸ ਤੋਂ ਇਲਾਵਾ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਇਸ ਤਰ੍ਹਾਂ ਨਾਲ ਕਿਸਾਨਾਂ ਦਾ ਮੋਰਚਾ ਠੰਡਾ ਨਹੀਂ ਹੋਵੇਗਾ ਅਤੇ ਪੂਰੇ ਜੋਸ਼ ਨਾਲ ਕੇਂਦਰ ਸਰਕਾਰ ਦੇ ਖਿਲਾਫ ਲੜਾਈ ਲੜੀ ਜਾਵੇਗੀ।
ਇਹ ਵੀ ਪੜੋ: ਟਿੱਕਰੀ ਬਾਰਡਰ ’ਤੇ ਸਥਿਤ ਕਿਸਾਨ ਰੁਲਦੂ ਸਿੰਘ ਦੇ ਕੈਂਪ ’ਤੇ ਹਮਲਾ