ਮਾਨਸਾ: ਮਾਲਵਾ ਖੇਤਰ ਦੇ ਵਿੱਚ ਖ਼ਰਾਬ ਹੋਈ ਨਰਮੇ ਦੀ ਫ਼ਸਲ ਦੇ 17000 ਰੁਪਏ ਪ੍ਰਤੀ ਏਕੜ ਮੁਆਵਜ਼ਾ ਲੈਣ ਦੇ ਲਈ ਕਿਸਾਨਾਂ ਨੇ ਪਿਛਲੇ 15 ਦਿਨਾਂ ਤੋਂ ਅਣਮਿੱਥੇ ਸਮੇਂ ਦੇ ਲਈ ਪੰਜਾਬ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਜਾਰੀ ਹੈ।
ਮਾਨਸਾ ਦੇ ਮਿੰਨੀ ਸੈਕਟਰੀਏਟ(Mini Secretariat) ਦੇ ਬਾਹਰ ਕਿਸਾਨਾਂ ਵੱਲੋਂ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਨੇ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਕੀਤੀ।
ਕਿਸਾਨ ਨੇਤਾਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖ਼ਰਾਬ ਹੋਈ ਨਰਮੇ ਦੀ ਫ਼ਸਲ ਦੇ ਲਈ 12 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਗੱਲ ਕੀਤੀ ਸੀ। ਕਿਸਾਨਾਂ ਨੇ ਸੰਘਰਸ਼ ਕਰਕੇ 17 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਲੈਣ ਦੀ ਸਰਕਾਰ ਤੋਂ ਮੰਗ ਮੰਨਵਾਈ, ਪਰ ਸਰਕਾਰ ਵੱਲੋਂ ਅਜੇ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ ਕੋਈ ਮੁਆਵਜ਼ਾ ਰਾਸ਼ੀ ਨਹੀਂ ਭੇਜੀ ਗਈ।
ਜਿਸਦੇ ਤਹਿਤ ਪਿਛਲੇ 15 ਦਿਨਾਂ ਤੋਂ ਕਿਸਾਨ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ, ਕਿਸਾਨ ਆਗੂ ਰਾਮ ਸਿੰਘ ਭੈਣੀਬਾਘਾ, ਗੁਰਪ੍ਰੀਤ ਸਿੰਘ ਭੈਣੀਬਾਘਾ ਅਤੇ ਭਾਨ ਸਿੰਘ ਬਰਨਾਲਾ ਨੇ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਨੀਆਂ ਮੰਗਾਂ ਨਹੀਂ ਲਾਗੂ ਕਰਦੀ, ਤਾਂ ਚੋਣਾਂ ਦੇ ਵਿੱਚ ਸਰਕਾਰ ਨੂੰ ਕਿਸਾਨਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।
ਉਨ੍ਹਾਂ ਕਿਹਾ ਕਿ ਖੁਦਕੁਸ਼ੀ ਪੀੜਤ ਪਰਿਵਾਰਾਂ ਦੇ ਲਈ ਮੁਆਵਜਾ, ਦਿੱਲੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਦੇ ਲਈ ਮੁਆਵਜਾ। ਇਸ ਤੋਂ ਇਲਾਵਾ ਮਾਨਸਾ ਦੇ ਵਿਚ ਅਧਿਆਪਕਾਂ 'ਤੇ ਲਾਠੀਚਾਰਜ ਕਰਨ ਵਾਲੇ ਡੀਐੱਸਪੀ 'ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਸਰਕਾਰ ਖਿਲਾਫ਼ ਪ੍ਰਦਰਸ਼ਨ ਜਾਰੀ ਰਹੇਗਾ।
ਇਹ ਵੀ ਪੜ੍ਹੋ:ਪੰਜਾਬ ਸਰਕਾਰ ਖਿਲਾਫ਼ ਸਿਹਤ ਵਿਭਾਗ ਦਾ ਧਰਨਾ ਜਾਰੀ