ETV Bharat / state

MSP ਖ਼ਰੀਦ ਭਰੋਸੇ ਦਾ ਅਸਰ, ਕਿਸਾਨਾਂ ਨੇ ਲਗਭਗ 97 ਹਜ਼ਾਰ ਏਕੜ ਰਕਬੇ ’ਚ ਲਾਈ ਮੂੰਗੀ

ਮਾਨਸਾ ਜ਼ਿਲ੍ਹੇ ਦੇ ਕਿਸਾਨਾਂ ਨੇ ਵੀ 25 ਹਜ਼ਾਰ ਏਕੜ ਰਕਬੇ ਵਿੱਚ ਮੂੰਗੀ ਦੀ ਬਿਜਾਈ ਕੀਤੀ ਗਈ ਹੈ। ਮੂੰਗੀ ਦੀ ਵੱਧ ਕਾਸ਼ਤ ਹੋਣ ਬਾਰੇ ਮੁੱਖ ਖੇਤੀਬਾੜੀ ਅਫਸਰ ਡਾ. ਮਨਜੀਤ ਸਿੰਘ ਨੇ ਕਿਹਾ ਕਿ ਪਾਣੀ ਦੀ ਕਿੱਲਤ ਤੋਂ ਬਚਣ ਲਈ ਖੇਤੀਬਾੜੀ ਵਿਭਾਗ ਮਾਨਸਾ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਸੀ ਕਿ ਪਾਣੀ ਦੀ ਬੱਚਤ ਲਈ ਝੋਨੇ ਹੇਠਲੇ ਰਕਬੇ ਨੂੰ ਘਟਾ ਕੇ ਨਰਮੇ ਜਾ ਮੂੰਗੀ ਦੀ ਖੇਤੀ ਕੀਤੀ ਜਾਵੇ ਅਤੇ ਜੇਕਰ ਝੋਨੇ ਦੀ ਬਿਜਾਈ ਕਰਨੀ ਹੈ ਤਾਂ ਘੱਟ ਸਮੇਂ ਵਾਲੀਆਂ ਕਿਸਮਾਂ ਬੀਜੀਆਂ ਜਾਣ।

Farmers cultivate cereals in 97 thousands acres after cm bhagwant mann promise to msp
ਕਿਸਾਨਾਂ ਨੇ ਲਗਭਗ 97 ਹਜ਼ਾਰ ਏਕੜ ਰਕਬੇ ’ਚ ਲਾਈ ਮੂੰਗੀ
author img

By

Published : May 18, 2022, 9:38 AM IST

ਮਾਨਸਾ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੂੰਗੀ ਦੀ ਫ਼ਸਲ ‘ਤੇ ਘੱਟੋ-ਘੱਟ ਸਮਰਥਨ ਮੁੱਲ 7275 ਪ੍ਰਤੀ ਕੁਇੰਟਲ ਦੇਣ ਦੇ ਭਰੋਸੇ 'ਤੇ ਚੱਲਦਿਆਂ ਕਿਸਾਨਾਂ ਵੱਲੋਂ ਜਿੱਥੇ ਪੰਜਾਬ ਭਰ ਵਿੱਚ ਪਿਛਲੇ ਸਾਲ ਦੇ ਮੁਕਾਬਲੇ 97250 ਏਕੜ ਰਕਬੇ ਵਿੱਚ ਮੂੰਗੀ ਦੀ ਕਾਸ਼ਤ ਕੀਤੀ ਹੈ। ਉਥੇ ਮਾਨਸਾ ਜ਼ਿਲ੍ਹੇ ਦੇ ਕਿਸਾਨਾਂ ਨੇ ਵੀ 25 ਹਜਾਰ ਏਕੜ ਰਕਬੇ ਵਿੱਚ ਮੂੰਗੀ ਦੀ ਬਿਜਾਈ ਕਰਕੇ ਫ਼ਸਲ ਹੇਠ ਬੀਜੇ ਗਏ ਕੁੱਲ ਰਕਬੇ ਦਾ 25 ਫੀਸਦੀ ਰਕਬੇ 'ਤੇ ਮੁੰਗੀ ਦੀ ਖੇਤੀ ਕਰਕੇ ਮੋਹਰੀ ਰੋਲ ਅਦਾ ਕੀਤਾ ਹੈ।

ਮਾਨਸਾ ਜ਼ਿਲ੍ਹੇ ਵਿੱਚ ਮੂੰਗੀ ਦੀ ਵੱਧ ਕਾਸ਼ਤ ਹੋਣ ਬਾਰੇ ਮੁੱਖ ਖੇਤੀਬਾੜੀ ਅਫਸਰ ਡਾ. ਮਨਜੀਤ ਸਿੰਘ ਨੇ ਕਿਹਾ ਕਿ ਪਾਣੀ ਦੀ ਕਿੱਲਤ ਤੋਂ ਬਚਣ ਲਈ ਖੇਤੀਬਾੜੀ ਵਿਭਾਗ ਮਾਨਸਾ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਸੀ ਕਿ ਪਾਣੀ ਦੀ ਬੱਚਤ ਲਈ ਝੋਨੇ ਹੇਠਲੇ ਰਕਬੇ ਨੂੰ ਘਟਾ ਕੇ ਨਰਮੇ ਜਾ ਮੂੰਗੀ ਦੀ ਖੇਤੀ ਕੀਤੀ ਜਾਵੇ ਅਤੇ ਜੇਕਰ ਝੋਨੇ ਦੀ ਬਿਜਾਈ ਕਰਨੀ ਹੈ ਤਾਂ ਘੱਟ ਸਮੇਂ ਵਾਲੀਆਂ ਕਿਸਮਾਂ ਬੀਜੀਆਂ ਜਾਣ। ਉਨ੍ਹਾਂ ਕਿਹਾ ਕਿ ਸਾਡੀ ਅਪੀਲ ਨੂੰ ਮੰਨਦੇ ਹੋਏ ਇਸ ਵਾਰ ਮਾਨਸਾ ਜਿਲੇ ਵਿੱਚ ਕਿਸਾਨਾਂ ਵੱਲੋਂ 25 ਹਜਾਰ ਏਕੜ ਰਕਬੇ 'ਤੇ ਮੂੰਗੀ ਦੀ ਬਿਜਾਈ ਕੀਤੀ ਗਈ ਹੈ, ਜੋ ਕਿ ਪੂਰੇ ਪੰਜਾਬ ਦਾ 25 ਫੀਸਦੀ ਬਣਦਾ ਹੈ ਅਤੇ ਅਸੀਂ ਇਸ ਲਈ ਕਿਸਾਨਾਂ ਦਾ ਧੰਨਵਾਦ ਕਰਦੇ ਹਾਂ।

ਕਿਸਾਨਾਂ ਨੇ ਲਗਭਗ 97 ਹਜ਼ਾਰ ਏਕੜ ਰਕਬੇ ’ਚ ਲਾਈ ਮੂੰਗੀ

ਕਿਸਾਨ ਸ਼ਗਨਦੀਪ ਸਿੰਘ ਨੇ ਕਿਹਾ ਕਿ ਮੂੰਗੀ ਦੀ ਫ਼ਸਲ ਕਿਸਾਨਾਂ ਲਈ ਲਾਹੇਵੰਦ ਹੈ ਕਿਉਂਕਿ ਇਸ ਨਾਲ ਜਿਥੇ ਪਾਣੀ ਦੀ ਬੱਚਤ ਹੁੰਦੀ ਹੈ, ਓਥੇ ਹੀ ਕਿਸਾਨਾਂ ਦਾ ਝੋਨੇ 'ਤੇ ਹੋਣ ਵਾਲਾ ਖਰਚਾ ਵੀ ਨਿਕਲ ਜਾਂਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਫਸਲ ਕਰੀਬ 90 ਦਿਨ ਦਾ ਸਮਾਂ ਲੈਂਦੀ ਹੈ ਅਤੇ ਉਸ ਤੇ ਪਾਣੀ ਦੀ ਖਪਤ ਬਹੁਤ ਜਿਆਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੂੰਗੀ ਤੇ MSP ਦੇਣ ਦੇ ਐਲਾਨ ਤੋਂ ਬਾਦ ਕਿਸਾਨਾਂ ਵੱਲੋਂ ਮੂੰਗੀ ਦੀ ਬਿਜਾਈ ਕਰਨ ਦਾ ਰੁਝਾਨ ਵਧਿਆ ਹੈ ਉੱਥੇ ਕਿਸਾਨਾਂ ਦੇ ਆਰਥਿਕ ਪੱਧਰ ਵਿੱਚ ਵੀ ਸੁਧਾਰ ਹੋਵੇਗਾ।

ਇਹ ਵੀ ਪੜ੍ਹੋ: ਕਿਸਾਨੀ ਧਰਨੇ ’ਤੇ CM ਮਾਨ ਦੀ ਸਖ਼ਤ ਟਿੱਪਣੀ, 'ਹਰ ਗੱਲ ਦਾ ਮਤਲਬ ਮੁਰਦਾਬਾਦ ਨਹੀਂ ਹੁੰਦਾ'

ETV Bharat Logo

Copyright © 2024 Ushodaya Enterprises Pvt. Ltd., All Rights Reserved.