ਮਾਨਸਾ: ਫੂਡ ਕਾਰਪੋਰੇਸ਼ਨ ਆਫ ਇੰਡੀਆ ਵੱਲੋਂ ਕਣਕ ਦੀ ਖਰੀਦ ਸਬੰਧੀ ਲਗਾਈਆਂ ਗਈਆਂ ਸ਼ਰਤਾਂ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਰੇਲਵੇ ਸਟੇਸ਼ਨ ’ਤੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਦੱਸ ਦਈਏ ਕਿ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ।
ਇਹ ਵੀ ਪੜੋ: ਕਿਸਾਨ ਅੰਦੋਲਨ ਲਈ ਪੱਕੇ ਘਰ ਵਜੋਂ ਤਿਆਰ ਕੀਤੀ ਟਰਾਲੀ ਬਣੀ ਖਿੱਚ ਦਾ ਕੇਂਦਰ
ਕਿਸਾਨਾਂ ਨੇ ਮੰਗ ਕੀਤੀ ਹੈ ਕਿ ਫੂਡ ਕਾਰਪੋਰੇਸ਼ਨ ਇੰਡੀਆ ਵੱਲੋਂ ਜੋ ਸ਼ਰਤਾਂ ਲਗਾਈਆਂ ਗਈਆਂ ਹਨ ਇਨ੍ਹਾਂ ਨੂੰ ਤੁਰੰਤ ਰੱਦ ਕੀਤਾ ਜਾਵੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਹ ਆਪਣਾ ਸੰਘਰਸ਼ ਹੋਰ ਵੀ ਤਿੱਖਾ ਕਰਨਗੇ।