ਮਾਨਸਾ: ਤਿੰਨ ਖੇਤੀ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ਸਬੰਧੀ ਕਿਸਾਨਾਂ ਦਾ ਅੰਦੋਲਨ 20ਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ। ਕਿਸਾਨ ਜੱਥੇਬੰਦੀਆਂ ਦੇ ਦਬਾਅ ਅਤੇ ਸੰਘਰਸ਼ ਦੇ ਕਾਰਨ ਸਿਆਸੀ ਪਾਰਟੀਆਂ ਦੀ ਮਜ਼ਬੂਰੀ ਬਣ ਚੁੱਕੀ ਹੈ ਕਿ ਅੱਜ ਹਰੇਕ ਸਿਆਸੀ ਪਾਰਟੀਆਂ ਕਿਸਾਨਾਂ ਦੇ ਪੱਖ ਵਿੱਚ ਹਾਂ ਦਾ ਨਾਅਰਾ ਮਾਰ ਰਹੀਆਂ ਹਨ।
ਕ੍ਰਿਸ਼ਨ ਚੌਹਾਨ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿ ਬੇਸ਼ੱਕ ਸੂਬੇ ਦੀ ਕੈਪਟਨ ਸਰਕਾਰ ਵੱਲੋਂ ਵਿਸ਼ੇਸ਼ ਵਿਧਾਨ ਸਭਾ ਦਾ ਸ਼ੈਸ਼ਨ ਬੁਲਾ ਕੇ ਆਪਣੇ ਵਿਰੋਧੀਆਂ ਨੂੰ ਮਾਤ ਪਾਉਣ ਦਾ ਯਤਨ ਕੀਤਾ, ਪਰ ਸਰਕਾਰ ਕਿਸਾਨਾਂ ਦਾ ਝੁਕਾਅ ਵੀ ਆਪਣੇ ਵੱਲ ਝੁਕਾਉਣ ਦੀਆਂ ਕੋਸ਼ਿਸਾਂ ਵਿੱਚ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨ੍ਹਾਂ ਚਿਰ ਕਾਲੇ ਕਾਨੂੰਨ ਰੱਦ ਨਹੀਂ ਹੋਣਗੇ, ਉਨ੍ਹਾਂ ਸਮਾਂ ਲੋਕਾਂ ਦੇ ਸਹਿਯੋਗ ਨਾਲ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਪੰਜਾਬ ਦੇ ਕਿਸਾਨਾਂ-ਮਜ਼ਦੂਰਾਂ, ਵਪਾਰੀ ਅਤੇ ਛੋਟੇ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਇਨ੍ਹਾਂ ਸਮਾਏਦਾਰੀ ਅਤੇ ਕਾਰਪੋਰੇਟ ਘਰਾਣਿਆਂ ਨੂੰ ਦੇਸ਼ ਵਿੱਚੋਂ ਬਾਹਰ ਕਰਨ ਲਈ ਉਨ੍ਹਾਂ ਦਾ ਮੁਕੰਮਲ ਤੌਰ ਤੇ ਬਾਈਕਾਟ ਕਰਨ।
ਕਿਸਾਨ ਆਗੂਆਂ ਨੇ ਕਿਹਾ ਕਿ ਜੋ ਪਿਛਲੇ ਦਿਨੀਂ ਜਗਰਾਜ ਸਿੰਘ ਵਾਸੀ ਗੁੜੱਦੀ ਰੇਲ ਰੋਕੇ ਅੰਦੋਲਨ ਵਿੱਚ ਮੌਤ ਹੋ ਗਈ ਸੀ। ਉਨ੍ਹਾਂ ਦੇ ਪਰਿਵਾਰ ਨੂੰ 5 ਲੱਖ ਰੁਪਏ ਮੁਆਵਜਾ, ਇੱਕ ਸਰਕਾਰੀ ਨੌਕਰੀ ਅਤੇ ਉਨ੍ਹਾਂ ਦਾ ਸਾਰਾ ਕਰਜ਼ਾ ਮੁਆਫ਼ ਨਾ ਕੀਤਾ ਤਾਂ ਮ੍ਰਿਤਕ ਕਿਸਾਨ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।